ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਦਾ ਅਹਿਮ ਉਪਰਾਲਾ - 550ਵਾਂ ਪ੍ਰਕਾਸ਼ ਪੁਰਬ

550ਵੇਂ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਉੱਥੇ ਹੀ ਵਿਦਿਆਰਥੀਆਂ ਵੱਲੋਂ ਗਾਏ ਗਏ ਸ਼ਬਦ ਅਤੇ ਗੀਤ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ।

550ਵਾਂ ਪ੍ਰਕਾਸ਼ ਪੁਰਬ
author img

By

Published : Nov 11, 2019, 11:51 AM IST

ਬਠਿੰਡਾ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਰੋਹ ਦੀ ਅਗਵਾਈ ਬਠਿੰਡਾ ਦੇ ਡਿਪਟੀ ਕਮੀਸ਼ਨਰ ਬੀ ਸ੍ਰੀ ਨਿਵਾਸਨ ਨੇ ਕੀਤੀ। ਵਿਦਿਆਰਥੀਆਂ ਵੱਲੋਂ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਉੱਥੇ ਹੀ ਵਿਦਿਆਰਥੀਆਂ ਵੱਲੋਂ ਗਾਏ ਗਏ ਸ਼ਬਦ ਅਤੇ ਗੀਤ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੇ।

ਵਿੱਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਨਾਂ ਦੇ ਪੇਂਟਿੰਗ ਕਰਦੇ ਵਿਦਿਆਰਥੀ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧੀ ਉਸ ਵੱਲੋਂ ਬਣਾਈਆਂ ਗਈਆਂ ਤਸਵੀਰਾਂ ਸੁਲਤਾਨਪੁਰ ਲੋਧੀ 'ਚ ਵੀ ਲਗਾਈਆਂ ਗਈਆਂ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਕਦਮ ਵਿਦਿਆਰਥੀਆਂ ਲਈ ਲਾਭਕਾਰੀ ਹੈ ਅਤੇ ਇਸ ਸਮਾਗਮ ਨਾਲ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਮਿਲੀ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ- ਰੂਪਨਗਰ ਵਿੱਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਗੱਲਬਾਤ ਕਰਦਿਆਂ ਸਕੂਲੀ ਅਧਿਆਪਕ ਬਲਜਿੰਦਰ ਕੌਰ ਨੇ ਜਿੱਥੇ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਦਿਖਾਏ ਗਏ ਰਾਹ 'ਤੇ ਚਲੱਣ ਲਈ ਕਿਹਾ ਉੱਥੇ ਹੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਹੁਨਰ ਦਿਖਾਉਂਦਿਆਂ ਰਲ ਮਿਲ ਕੇ ਰਹਿਣ ਦਾ ਸੁਨੇਹਾ ਵੀ ਦਿੱਤਾ। ਮੁਕਾਬਲਿਆਂ 'ਚ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।

ਜ਼ਿਕਰਯੋਗ ਹੈ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਪੂਰੇ ਦੇਸ਼ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਪ੍ਰਤੀਯੋਗਤਾਵਾਂ ਦੇ ਮੁਕਾਬਲੇ ਕਰਵਾਏ ਗਏ

ਇਸ ਸਮਾਰੋਹ ਵਿੱਚ ਸਕੂਲੀ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਦੀ ਦੇ ਵੱਲੋਂ ਦਿੱਤੀ ਗਈ ਸਿੱਖਿਆ ਮੁਤਾਬਕ ਗੀਤ, ਨਾਟਕ ,ਭੰਗੜੇ ਅਤੇ ਪੇਂਟਿੰਗ ਦੇ ਮੁਕਾਬਲੇ ਵਿੱਚ ਸ਼ਿਰਕਤ ਕੀਤੀ ।

Body:ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵੱਖ ਵੱਖ ਪ੍ਰਤੀਯੋਗਿਤਾਵਾਂ ਦੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਸਕੂਲੀ ਵਿਦਿਆਰਥੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਇਸ ਸਮਾਰੋਹ ਦੀ ਅਗਵਾਈ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਵੱਲੋਂ ਕੀਤੀ ਗਈ ।

ਇਸ ਮੌਕੇ ਤੇ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ ਜਿਸ ਵਿੱਚ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਲੈ ਕੇ ਪੇਂਟਿੰਗ ਦੇ ਮੁਕਾਬਲੇ ਕਰਵਾਏ ਅਤੇ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਦੀਆਂ ਵੱਖਰੀ ਵੱਖਰੀ ਤਸਵੀਰਾਂ ਬਣਾ ਕੇ ਇਸ ਪੁਰਬ ਨੂੰ ਮਨਾਇਆ
ਬਾਈਟ - ਅਰਸ਼ਦੀਪ ਪੇਂਟਿੰਗ ਵਿਦਿਆਰਥੀ
ਸਕੂਲ ਦੀਆਂ ਛੋਟੀਆਂ ਬੱਚੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ਤੇ ਘੋੜੀਆਂ ਵੀ ਗਾਈਆਂ ਗਈਆਂ ਅਤੇ ਸਟੇਜ ਦੇ ਉੱਤੇ ਸੈਂਕੜਾ ਦਰਸ਼ਕਾਂ ਦਾ ਆਕਰਸ਼ਣ ਦਾ ਕੇਂਦਰ ਵੀ ਬਣੀਆਂ ਜਿਨ੍ਹਾਂ ਨੇ ਬਾਬੇ ਨਾਨਕ ਜੀ ਦੇ ਸਲੋਕ ਵੀ ਗਾਏ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਕਵਿਤਾਵਾਂ ਨੂੰ ਗਾ ਕੇ ਵੀ ਪੇਸ਼ ਕੀਤਾ ਗਿਆ
ਵਾਈਟ -ਸਕੂਲੀ ਵਿਦਿਆਰਥਣਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਨਾਂ ਤੋਂ ਗਾਈਆਂ ਗਈਆਂ ਘੋੜੀਆਂ
ਬਾਈਟ -ਸਕੂਲ ਵਿਦਿਆਰਥੀ ਗੀਤਕਾਰ
ਪੇਂਟਿੰਗ ਦੇ ਮੁਕਾਬਲੇ ਕਰਵਾਉਣ ਲਈ ਸਕੂਲੀ ਬੱਚਿਆਂ ਨੂੰ ਲੈ ਕੇ ਆਏ ਅਧਿਆਪਕਾਂ ਦਾ ਕਹਿਣਾ ਹੈ ਕਿ ਇਹ ਪ੍ਰਸ਼ਾਸਨ ਦਾ ਇੱਕ ਚੰਗਾ ਉਪਰਾਲਾ ਹੈ ਕਿ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਲਈ ਸਿੱਖਿਆ ਹਾਸਲ ਕਰਵਾਉਣ ਦਾ ਮੌਕਾ ਮਿਲਿਆ ਹੈ ਜਿਸ ਨਾਲ ਪੇਂਟਿੰਗ ਦੇ ਨਾਲ ਨਾਲ ਇਨ੍ਹਾਂ ਦੀ ਹੌਂਸਲਾ ਅਫਜ਼ਾਈ ਵੀ ਹੋਵੇਗੀ
ਵਾਈਟ - ਬਲਜਿੰਦਰ ਕੌਰ ਅਧਿਆਪਕਾ ਸਰਕਾਰੀ ਸਕੂਲ ਪਿੰਡ ਗਿਆਨਾ
ਇਨ੍ਹਾਂ ਪੇਂਟਿੰਗ ਵਰਕਸ਼ਾਪ ਅਤੇ ਪ੍ਰਤੀਯੋਗਤਾਵਾਂ ਕਰਵਾਉਣ ਵਾਲੇ ਕੁਆਰਡੀਨੇਟਰ ਹਰਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ ਬਠਿੰਡਾ ਅਤੇ ਸਕੂਲੀ ਵਿਭਾਗ ਵੱਲੋਂ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਇਹ ਮੁਕਾਬਲੇ ਕਰਵਾਏ ਜਾ ਰਹੇ ਵਿੱਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਹੋਰ ਵੀ ਕਲਾਕਾਰਾਂ ਵੱਲੋਂ ਇਸ ਸਮਾਰੋਹ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ ਸਕੂਲੀ ਬੱਚਿਆਂ ਨੂੰ ਉਮਰ ਅਤੇ ਜਮਾਤ ਦੇ ਹਿਸਾਬ ਨਾਲ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਜਿਨ੍ਹਾਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਨੂੰ ਲੈ ਕੇ ਪੇਂਟਿੰਗ ਕਰਵਾਈ ਜਾ ਰਹੀ ਹੈ ਅਤੇ ਜਿੱਤਣ ਵਾਲੇ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ
ਬਾਈਟ -ਹਰਦਰਸ਼ਨ ਸਿੰਘ ਪੇਂਟਿੰਗ ਵਰਕਸ਼ਾਪ ਕੋਆਰਡੀਨੇਟਰ
ਇਨ੍ਹਾਂ ਮੁਕਾਬਲਿਆਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਨਿਵਾਸਨ ਵੱਲੋਂ ਪੇਂਟਿੰਗ ਮੁਕਾਬਲੇ ਕਰਨ ਵਾਲੇ ਵਿਦਿਆਰਥੀਆਂ ਅਤੇ ਕਲਾਕਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਬੀ ਪ੍ਰਕਾਸ਼ ਉਤਸਵ ਦੇ ਮੌਕੇ ਤੇ ਕਰਵਾਏ ਜਾ ਰਹੇ ਹਨ ਇਹ ਵੱਖ ਵੱਖ ਪ੍ਰੋਗਰਾਮ ਸੱਤ ਤਾਰੀਖ਼ ਤੋਂ ਲੈ ਕੇ ਬਾਰਾਂ ਤਾਰੀਕ ਤੱਕ ਲਗਾਤਾਰ ਜਾਰੀ ਰਹਿਣਗੇ
ਵ੍ਹਾਈਟ- ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਬਠਿੰਡਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.