ਬਠਿੰਡਾ:ਮੁਲਾਜ਼ਮਾਂ ਨੇ ਛੇ ਪੇ ਕਮਿਸ਼ਨ (Pay Commission) ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਬਠਿੰਡਾ ਦੇ ਬਾਬਾ ਭੀਮ ਰਾਓ ਅੰਬੇਦਕਰ ਚੌਂਕ ਵਿਚ ਘੜੇ ਭੰਨ ਕੇ ਰੋਸ ਪ੍ਰਦਰਸ਼ਨ (Protest) ਕੀਤਾ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਭਾਵੇਂ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਦੇ ਰਹੀ ਹੈ ਪਰ ਇਸ ਦਾ ਕੋਈ ਲਾਭ ਮੁਲਾਜ਼ਮਾਂ ਨੂੰ ਨਜ਼ਰ ਨਹੀਂ ਆ ਰਿਹਾ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇਸ ਪੇ ਕਮਿਸ਼ਨ ਵਿੱਚ ਸੋਧ ਕਰਕੇ ਦੁਬਾਰਾ ਲਾਗੂ ਨਹੀਂ ਕਰਦੀ ਓਨਾ ਚਿਰ ਉਨ੍ਹਾਂ ਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਪੰਜਾਬ ਦੇ ਮੰਤਰੀਆਂ ਦਾ ਘਿਰਾਉ ਕੀਤਾ ਜਾਵੇਗਾ।
ਤੁਹਾਨੂੰ ਦੱਸਦੇਈਏ ਕਿ ਮੁਲਾਜ਼ਮਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਪੇ ਕਮਿਸ਼ਨ ਨੂੰ ਖਿਲਾਫ਼ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਪੰਜਾਬ ਸਰਕਾਰ ਦੇ ਮੰਤਰੀ ਮੋਟੀਆਂ ਤਨਖਾਹਾਂ ਲੈ ਰਹੇ ਹਨ। ਉਥੇ ਹੀ ਕਲੈਰੀਕਲ ਕਾਮਿਆਂ ਨੂੰ ਜੋ ਪੇ ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ।ਉਸ ਦਾ ਕੋਈ ਵੀ ਲਾਭ ਨਹੀਂ ਹੋਵੇਗਾ।
ਇਹ ਵੀ ਪੜੋ:ਪੰਜਾਬ ਦੀਆਂ ਔਰਤਾਂ ਨੇ ਘਰੋਂ ਬਾਹਰ ਕੱਢੇ ਸਿਲੰਡਰ, ਮੋਦੀ ਨੂੰ ਦਿੱਤਾ ਸੰਦੇਸ਼