ਬਠਿੰਡਾ: ਮਿੰਨੀ ਸੈਕਟ੍ਰੀਏਟ ਬਾਹਰ ਧਰਨਾ ਦੇ ਰਹੇ ਕਿਸਾਨਾਂ (Farmers) ਵੱਲੋਂ ਮੰਗਾਂ ਨਾ ਮੰਨੇ ਜਾਣ ਕਾਰਨ ਦਿਨ ਰਾਤ ਦੇ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਵਾਲੀ ਥਾਂ ਤੋਂ ਚੱਲ ਕੇ ਬਠਿੰਡਾ ਦੇ ਬੱਸ ਸਟੈਂਡ ਤੇ ਕੈਪਟਨ ਸੰਦੀਪ ਸੰਧੂ ਦਾ ਪੁਤਲਾ ਫੂਕਿਆ ਗਿਆ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਅਦਾ ਕਰ ਮੁੱਕਰ ਜਾਣ ਕਾਰਨ ਉਹ ਮਜਬੂਰੀ ਵੱਸ ਸੜਕਾਂ ਉਤੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਸਰਕਾਰ ਖ਼ਿਲਾਫ਼ ਦਿਨ ਰਾਤ ਚੱਲੇਗਾ ਅਤੇ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰੱਖਣਗੇ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਦੌਰਾਨ ਸ਼ਹੀਦ (Martyr) ਹੋਏ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿਵਾਉਣ ਲਈ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਿਨ ਰਾਤ ਦੇ ਧਰਨੇ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਸੂਬਾ ਪੱਧਰੀ ਇਕੱਠ ਕੀਤਾ ਹੈ।
ਇਹ ਵੀ ਪੜੋ:PSPCL ਨੇ ਐਤਵਾਰ ਨੂੰ ਸੂਬੇ ਵਿੱਚ ਕਿਸਾਨਾਂ ਨੂੰ ਔਸਤਨ 10.3 ਘੰਟੇ ਬਿਜਲੀ ਸਪਲਾਈ ਦਿੱਤੀ