ਬਠਿੰਡਾ: ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਕਾਲਜਾਂ ’ਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬਿਨਾਂ ਕਿਸੇ ਸ਼ਰਤ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ’ਚ ਮੁਕੰਮਲ ਹੜਤਾਲ ਕਰਕੇ ਕਲਾਸਾਂ ਦਾ ਬਾਈਕਾਟ ਕੀਤਾ ਗਿਆ, ਜਿਸ ਤਹਿਤ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਵੀ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜੋ: ਆਖਿਰ ਕੈਪਟਨ ਨੇ 'ਫੇਕ ਪੋਸਟ' ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਕਿਉਂ ਪਾਇਆ ? ਤੁਸੀਂ ਵੀ ਜਾਣੋ !
ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਪ੍ਰੋਫੈਸਰਾਂ ਦੇ ਨੇਤਾ ਪ੍ਰੋਫੈਸਰ ਰੁਚੀ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ ਅਤੇ ਉਨ੍ਹਾਂ ਦੀ ਹੜਤਾਲ ਉਸ ਵੇਲੇ ਤੱਕ ਜਾਰੀ ਰਹੇਗੀ, ਜਦੋ ਤੱਕ ਸਰਕਾਰ ਉਨ੍ਹਾਂ ਦੀ ਜਾਇਜ਼ ਮੰਗਾਂ ਨੂੰ ਮੰਨ ਨਹੀਂ ਲੈਂਦੀ। ਕਾਲਜ ਦੇ ਵਿਦਿਆਰਥੀ ਵੀ ਅਧਿਆਪਕਾਂ ਦੇ ਵਿੱਚ ਪੱਖ ਵਿੱਚ ਗੈਸਟ ਫੈਕਲਟੀ ਦੀ ਵੱਲੋਂ ਦਿੱਤੀ ਜਾ ਰਹੀ ਅਣਮਿੱਥੇ ਹੜਤਾਲ ਦੇ ਸਮਰਥਨ ਵਿੱਚ ਉਤਰ ਗਏ ਹਨ।