ਬਠਿੰਡਾ: ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਨੇ ਬੁੱਧਵਾਰ ਨੂੰ ਨਗਰ ਨਿਗਮ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮੇਅਰ ਬਲਵੰਤ ਰਾਏ ਨਾਥ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ, ਜਾਣ ਬੁੱਝ ਕੇ ਮੀਟਿੰਗ ਨਹੀਂ ਸੱਦੀ ਗਈ ਹੈ। ਮੇਅਰ ਤੋਂ ਇਲਾਵਾ ਉਨ੍ਹਾਂ ਦੇ ਦੂਸਰੇ ਸਾਥੀਆਂ ਨੇ ਮਨਪ੍ਰੀਤ ਬਾਦਲ ਅਤੇ ਦੂਸਰੇ ਨੇਤਾਵਾਂ ਦੇ ਮੁਖੌਟੇ ਪਾਏ ਹੋਏ ਸਨ।
ਮੇਅਰ ਦਾ ਕਹਿਣਾ ਹੈ ਕਿ ਨਗਰ ਨਿਗਮ ਸ਼ਹਿਰ ਦਾ ਵਿਕਾਸ ਕਰਵਾਉਣਾ ਚਾਹੁੰਦੀ ਸੀ, ਇਸ ਦੇ ਲਈ ਉਹ ਵਾਰ-ਵਾਰ ਸਰਕਾਰ ਨੂੰ ਬੇਨਤੀ ਕਰ ਰਹੀ ਹੈ ਪਰ ਜਾਣ ਬੁੱਝ ਕੇ ਉਨ੍ਹਾਂ ਨੇ ਹਾਊਸ ਦੀ ਮੀਟਿੰਗ ਨਹੀਂ ਹੋਣ ਦਿੱਤੀ।
ਨਾਥ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਉਨ੍ਹਾਂ ਦੇ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰ ਰਹੀ ਹੈ, ਜਿਸ ਦਾ ਖਾਮਿਆਜ਼ਾ ਪੂਰੇ ਸ਼ਹਿਰ ਵਾਸੀਆਂ ਨੂੰ ਭੁਗਤਨਾ ਪੈ ਰਿਹਾ ਹੈ। ਮੇਅਰ ਦਾ ਕਹਿਣਾ ਹੈ ਕਿ ਵਿਕਾਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਡਾਕੂਮੈਂਟ ਉਨ੍ਹਾਂ ਦੇ ਕੋਲ ਨਹੀਂ ਆ ਰਹੇ ਹਨ। ਉਹ ਵਾਰ-ਵਾਰ ਸਰਕਾਰ ਤੋਂ ਗੁਜ਼ਾਰਿਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਮੰਨ ਰਹੀ।
ਮੇਅਰ ਦਾ ਕਹਿਣਾ ਹੈ ਕਿ ਰਾਜਨੀਤਿਕ ਰੰਜਿਸ਼ ਦਾ ਸ਼ਿਕਾਰ ਸ਼ਹਿਰ ਵਾਸੀ ਹੋ ਰਹੇ ਹਨ ਤੇ ਉਹ ਲਗਾਤਾਰ ਸਰਕਾਰ ਨੂੰ ਬੇਨਤੀ ਕਰ ਰਹੇ ਹਨ ਕਿ ਬਠਿੰਡਾ ਦੇ ਵਿਕਾਸ ਦੇ ਕੰਮ ਨੂੰ ਨਾ ਰੋਕਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿੱਚ ਕਿਸੇ ਵੀ ਵਾਰਡ ਨਾਲ ਪੱਖਪਾਤ ਨਿਗਮ ਵੱਲੋਂ ਨਹੀਂ ਕੀਤਾ ਜਾ ਰਿਹਾ ਹੈ ,ਇਸ ਲਈ ਬੁੱਧਵਾਰ ਨੂੰ ਮੇਅਰ ਤੋਂ ਇਲਾਵਾ ਉਨ੍ਹਾਂ ਦੇ ਦੂਸਰੇ ਸਾਥੀਆਂ ਨੇ ਕਾਲੀ ਪੱਟੀ ਪਾ ਕੇ ਦਫ਼ਤਰ ਦੀ ਬਜਾਏ ਬਾਹਰ ਬੈਠ ਕੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਸੁਣੀਆਂ। ਮੇਅਰ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੇ ਇਸ਼ਾਰੇ 'ਤੇ ਸਾਰਾ ਕੰਮ ਹੋ ਰਿਹਾ ਹੈ ਇਹੀ ਕਾਰਨ ਹੈ ਕਿ ਵਿਕਾਸ ਦਾ ਕੰਮ ਨਹੀਂ ਹੋ ਰਿਹਾ ਹੈ।
ਇਹ ਵੀ ਪੜੋ: ਕੋਰੋਨਾ ਵਾਇਰਸ: ਨੋਏਡਾ ਵਿੱਚ 6 ਸ਼ੱਕੀਆਂ ਦੇ ਸੈਂਪਲ ਪਾਏ ਗਏ ਨੈਗੇਟਿਵ
ਮੇਅਰ ਦਾ ਕਹਿਣਾ ਹੈ ਕਿ ਉਹ ਬਠਿੰਡਾ ਸ਼ਹਿਰ ਵਾਸੀਆਂ ਦਾ ਫਾਇਦਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਵਾਰ-ਵਾਰ ਸਰਕਾਰ ਨੂੰ ਚਿੱਠੀ ਲਿਖੀ ਪਰ ਉਨ੍ਹਾਂ ਦੀ ਚਿੱਠੀ ਦਾ ਸਰਕਾਰ ਜਵਾਬ ਨਹੀਂ ਦੇ ਰਹੀ ਹੈ,ਇਸੇ ਵਜੋਂ ਉਨ੍ਹਾਂ ਦੇ ਸਾਥੀਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ, ਜਿਸਦੇ ਲਈ ਕਾਲੀ ਪੱਟੀ ਬੰਨ੍ਹ ਕੇ ਉਨ੍ਹਾਂ ਨੂੰ ਆਪਣਾ ਰੋਸ ਜ਼ਾਹਿਰ ਕਰਨਾ ਪੈ ਰਿਹਾ ਤਾਂ ਕਿ ਸਰਕਾਰ ਸ਼ਹਿਰ ਵਾਸੀਆਂ ਦੀ ਫਰਿਆਦ ਸੁਣੇ ਅਤੇ ਸ਼ਹਿਰ ਵਿੱਚ ਵਿਕਾਸ ਦੇ ਵੱਧ ਵੱਧ ਕੰਮ ਹੋਣ।