ਬਠਿੰਡਾ: ਜ਼ਿਲ੍ਹਾ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਾਜਿੰਦਰ ਸਿੰਘ ਨੇਗੀ ਵੱਲੋਂ ਆਪਣੇ ਸੀਨੀਅਰ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਿਆ ਗਿਆ ਹੈ। ਸੈਨੇਟਰੀ ਇੰਸਪੈਕਟਰ ਵੱਲੋਂ ਨਗਰ ਨਿਗਮ ਦਫ਼ਤਰ ਵਿੱਚ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕੀਤਾ ਗਿਆ ਹੈ। ਇਸਦੇ ਨਾਲ ਉਸ ਵੱਲੋਂ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਆਪਣੀ ਮੌਤ ਦੇ ਲਈ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ।
ਰਾਜਿੰਦਰ ਸਿੰਘ ਵੱਲੋਂ ਵੀਡੀਓ ਬਣਾਉਂਦਿਆਂ ਕਿਹਾ ਗਿਆ ਹੈ ਕਿ ਉਸ ਨੂੰ ਡਿਊਟੀ ਤੇ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀ ਵੱਲੋਂ ਉਸ ਦੀਆਂ ਸ਼ਿਕਾਇਤ ਲਗਾਈਆਂ ਗਈਆਂ ਸਨ। ਇਸ ਦੌਰਾਨ ਉਸ ਵੱਲੋਂ ਆਪਣੇ ਬੱਚਿਆਂ ਤੋਂ ਮੁਆਫੀ ਵੀ ਮੰਗੀ ਗਈ ਹੈ ਕਿਹਾ ਗਿਆ ਹੈ ਕਿ ਉਸ ਨੂੰ ਖੁਦਕੁਸ਼ੀ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਨਗਰ ਨਿਗਮ ਦੇ ਅਫਸਰ ਸੰਦੀਪ ਕਟਾਰੀਆ ਵੱਲੋਂ ਉਸ ਖ਼ਿਲਾਫ਼ ਸ਼ਿਕਾਇਤਾਂ ਦੇ ਨਾਲ-ਨਾਲ ਉਸਨੂੰ ਨੌਕਰੀ ਤੋਂ ਕੱਢਣ ਦੀ ਵੀ ਧਮਕੀ ਦਿੱਤੀ ਗਈ ਸੀ।
ਇਸਦੇ ਨਾਲ ਹੀ ਉਸ ਵੱਲੋਂ ਆਪਣੇ ਨਾਲ ਦੇ ਹੋਰ ਅਫਸਰਾਂ ਤੋਂ ਵੀ ਮੁਆਫੀ ਮੰਗੀ ਹੈ ਅਤੇ ਕਿਹਾ ਹੈ ਕਿ ਜੇ ਉਸ ਵੱਲੋਂ ਕੋਈ ਗਲਤੀ ਹੋਈ ਹੋਵੇ ਤਾਂ ਉਸ ਨੂੰ ਮੁਆਫ ਕਰ ਦੇਣਾ ਕਿਉਂਕਿ ਸੰਦੀਪ ਕਟਾਰੀਆ ਉਸਦੀ ਹਰ ਥਾਂ ਉੱਤੇ ਸ਼ਿਕਾਇਤ ਕਰ ਰਿਹਾ ਹੈ। ਇਸ ਮੌਕੇ ਉਸ ਵੱਲੋਂ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਉਸ ਵੱਲੋਂ ਲਾਈਵ ਹੀ ਸਲਫਾਸ ਦੀ ਗੋਲੀ ਨਿਗਲ ਕੇ ਖੁਦਕੁਸ਼ੀ ਕੀਤੀ ਗਈ ਹੈ।
ਓਧਰ ਰਜਿੰਦਰ ਸਿੰਘ ਨੇਗੀ ਦੇ ਪਰਿਵਾਰਕ ਮੈਂਬਰਾਂ ਨੇ ਸੰਦੀਪ ਕਟਾਰੀਆ ਨਗਰ ਨਿਗਮ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਸੰਦੀਪ ਕਟਾਰੀਆ ਵੱਲੋਂ ਲਗਾਤਾਰ ਰਾਜਿੰਦਰ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਟੁੱਟ ਚੁੱਕਾ ਸੀ ਅਤੇ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਇਸ ਦੇ ਚਲਦੇ ਹੀ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਉਨ੍ਹਾਂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉਧਰ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸਦੇ ਆਧਾਰ ’ਤੇ ਉਨ੍ਹਾਂ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਵਲੋਂ ਪਰਿਵਾਰਕ ਮੈਂਬਰਾਂ ਤੋਂ ਲਾਈਵ ਵੀਡੀਓ ਪ੍ਰਾਪਤ ਕੀਤੀ ਜਾ ਰਹੀ ਹੈ ਜਿਸ ਦੇ ਆਧਾਰ ’ਤੇ ਉਨ੍ਹਾਂ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ
ਇਹ ਵੀ ਪੜ੍ਹੋ: ਕਾਰੋਬਾਰੀ ਤੋਂ ਫਿਰੌਤੀ ਮੰਗਣ ਵਾਲਾ ਗ੍ਰਿਫ਼ਤਾਰ