ETV Bharat / state

Three henchmen of Goldie Brar arrested: ਗੋਲਡੀ ਬਰਾੜ ਦੇ ਤਿੰਨ ਗੁਰਗੇ ਬਠਿੰਡਾ ਪੁਲਿਸ ਨੇ ਕੀਤੇ ਗ੍ਰਿਫਤਾਰ - ਕਾਰੋਬਾਰੀ ਤੋਂ 1ਕਰੋੜ ਦੀ ਫਰੌਤੀ ਮੰਗੀ

ਆਏ ਦਿਨ ਪੰਜਾਬ ਪੁਲਿਸ ਨੂੰ ਕੋਈ ਨਾ ਕੋਈ ਕਾਮਯਾਬੀ ਜ਼ਰੂਰ ਮਿਲਦੀ ਹੈ। ਜਿਸ ਨਾਲ ਕਈ ਵੱਡੀਆਂ ਵਾਰਦਾਤਾਂ ਹੋਣ ਤੋਂ ਰੋਕੀਆਂ ਜਾਂਦੀ ਹਨ। ਅਜਿਹਾ ਹੀ ਹੁਣ ਬਠਿੰਡਾ ਪੁਲਿਸ ਨੇ ਕੀਤਾ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ...

Goldy Brar:  ਗੋਲਡੀ ਬਰਾੜ ਦੇ ਤਿੰਨ ਗੁਰਗੇ ਬਠਿੰਡਾ ਪੁਲਿਸ ਨੇ ਕੀਤੇ ਗ੍ਰਿਫਤਾਰ

author img

By ETV Bharat Punjabi Team

Published : Oct 14, 2023, 8:32 PM IST

Goldy Brar: ਗੋਲਡੀ ਬਰਾੜ ਦੇ ਤਿੰਨ ਗੁਰਗੇ ਬਠਿੰਡਾ ਪੁਲਿਸ ਨੇ ਕੀਤੇ ਗ੍ਰਿਫਤਾਰ

ਬਠਿੰਡਾ: ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਆਏ ਦਿਨ ਕਿਸੇ ਨਾ ਕਿਸੇ ਗੈਂਗ ਦੇ ਗੁਰਗੇ ਜਾਂ ਸ਼ਰਰਤੀ ਅਨਸਰ ਪੁਲਿਸ ਦੀ ਗ੍ਰਿਫ਼ਤ 'ਚ ਆਉਂਦੇ ਹਨ। ਅੱਜ ਇਸੇ ਕੜੀ ਤਹਿਤ ਬਠਿੰਡਾ ਪੁਲਿਸ ਨੂੰ ਉਦੋਂ ਵੱਡੀ ਕਾਮਯਾਬੀ ਮਿਲੀ ਜਦੋਂ ਗੈਂਗਸਟਰ ਗੋਲਡੀ ਬਰਾੜ ਦੇ 3 ਗੁਰਗੇ ਅਸਲੇ ਸਣੇ ਕਾਬੂ ਕੀਤੇ ਗਏ।

ਕਿਵੇਂ ਹੋਈ ਗ੍ਰਿਫ਼ਤਾਰੀ: ਬਠਿੰਡਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਗੋਲਡੀ ਬਰਾੜ ਦੇ ਗੁਰਗਿਆਂ ਵੱਲੋਂ ਇੱਕ ਕਰੋੜ ਦੀ ਫਰੌਤੀ ਦੀ ਮੰਗ ਕੀਤੀ । ਜਿਸ ਦੀ ਸੂਚਨਾ ਕਾਰੋਬਾਰੀ ਵੱਲੋਂ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਸਕਾਰਪੀਓ ਗੱਡੀ ਅਤੇ ਅਸਲੇ ਸਣੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਬਠਿੰਡਾ ਦੇ ਇੱਕ ਨਾਮੀ ਕਾਰੋਬਾਰੀ ਜਿਸ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਹੈ ਅਤੇ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਪੁਲਿਸ ਵੱਲੋਂ ਕਾਰੋਬਾਰੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਨ ਉਪਰੰਤ ਸੀਆਈਏ ਸਟਾਫ ਅਤੇ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਉਂਦੇ ਹੋਏ ਥਾਣਾ ਕੈਂਟ ਨੇੜੇ ਰਿੰਗ ਰੋਡ ਤੋਂ ਸਕਾਰਪੀਓ ਸਵਾਰ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ।

ਕੀ-ਕੀ ਬਰਾਮਦ ਹੋਇਆ: ਇਹਨਾਂ ਨੌਜਵਾਨਾਂ ਕੋਲੋਂ ਪੁਲਿਸ ਨੂੰ 32 ਬੋਰ ਪਿਸਟਲ ਅਤੇ ਕਾਰਤੂਸ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਤਿੰਨੇ ਨੌਜਵਾਨ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਇਸ ਤੋਂ ਪਹਿਲਾਂ ਇਹਨਾਂ ਵੱਲੋਂ ਫਰੀਦਕੋਟ ਦੇ ਸ਼ਰਾਬ ਕਾਰੋਬਾਰੀ ਤੋਂ ਵੀ ਫਰੌਤੀ ਮੰਗੀ ਗਈ ਸੀ ਅਤੇ ਫਰੋਤੀ ਨਾ ਦੇਣ ਦੀ ਸੂਰਤ ਵਿੱਚ ਉਸਦੇ ਸ਼ਰਾਬ ਦੇ ਠੇਕਿਆਂ 'ਤੇ ਬੋਤਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਐਸ. ਐਸ. ਪੀ ਬਠਿੰਡਾ ਨੇ ਦੱਸਿਆ ਕਿ ਪੁਲਿਸ ਵੱਲੋਂ ਫਿਲਹਾਲ ਇਸ ਮਾਮਲੇ ਸਬੰਧੀ ਗ੍ਰਿਫਤਾਰ ਨੌਜਵਾਨਾਂ ਤੋਂ ਪੁੱਛਕਿੱਛ ਕੀਤੀ ਜਾ ਰਹੀ ਹੈ ਅਤੇ ਇਹ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਇਹਨਾਂ ਵੱਲੋਂ ਹੁਣ ਤੱਕ ਕਿੰਨੇ ਕੁ ਲੋਕਾਂ ਤੋਂ ਫਰੌਤੀ ਦੀ ਮੰਗ ਕੀਤੀ ਗਈ ਹੈ। ਗ੍ਰਿਫਤਾਰ ਨੌਜਵਾਨਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਤਿੰਨੇ ਨੌਜਵਾਨ ਵਿੱਕੀ ਵਾਸੀ ਕੋਟਕਪੂਰਾ ਜੋ ਇਸ ਸਮੇਂ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਉਸ ਰਾਹੀਂ ਗੋਲਡੀ ਬਰਾੜ ਦੇ ਸੰਪਰਕ ਵਿੱਚ ਆਏ ਸਨ ਅਤੇ ਗੋਲਡੀ ਬਰਾੜ ਲਈ ਫਰੋਤੀਆਂ ਇਕੱਠੀਆਂ ਕਰਨ ਦਾ ਕੰਮ ਕਰਦੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.