ਬਠਿੰਡਾ: ਹੜ੍ਹਾਂ ਨਾਲ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਅੰਦੋਲਨ ਕੀਤਾ ਜਾਣਾ ਸੀ, ਇਸ ਅੰਦੋਲਨ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਰੀਬ 72 ਕਿਸਾਨ ਆਗੂਆਂ ਨੂੰ ਬਠਿੰਡਾ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਵਿੱਚੋਂ 55 ਕਿਸਾਨ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਐੱਸਪੀ ਹੈੱਡ ਕੁਆਟਰ ਗੁਰਵਿੰਦਰ ਸਿੰਘ ਸੰਘਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਬਠਿੰਡਾ ਜ਼ਿਲ੍ਹੇ ਦੀਆਂ ਹੱਦਾਂ ਤੇ ਸਖਤ ਨਾਕੇਬੰਦੀ ਕੀਤੀ ਗਈ ਸੀ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਕ੍ਰਾਂਤੀ ਕਿਸਾਨ ਯੂਨੀਅਨ ਜਿਹਨਾਂ ਵੱਲੋਂ ਚੰਡੀਗੜ੍ਹ ਜਾ ਕੇ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਉਨ੍ਹਾਂ ਦੇ 72 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ , ਜਿਨ੍ਹਾਂ ਵਿਚੋਂ ਸਤਾਰਾ ਆਗੂ ਜੋ ਕਿ ਬੀਮਾਰ ਸਨ ਉਨ੍ਹਾਂ ਨੂੰ 751 ਅਧੀਨ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ ਗਿਆ ਹੈ ਅਤੇ 55 ਕਿਸਾਨ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
- ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਵੱਡਾ ਬਿਆਨ, ਕਿਹਾ- ਅੱਜ ਤੱਕ ਦਾ ਸਭ ਤੋਂ ਜ਼ਾਲਮ ਮੁੱਖ ਮੰਤਰੀ ਭਗਵੰਤ ਮਾਨ !
- Sunny Deol News: ਸਾਂਸਦ ਸੰਨੀ ਦਿਓਲ ਦੇ ਸਿਆਸਤ ਛੱਡਣ ਦੇ ਐਲਾਨ 'ਤੇ ਬਾਗੋ ਬਾਗ ਹੋਏ ਗੁਰਦਾਸਪੁਰ ਦੇ ਲੋਕ
- Chandrayaan 3 ਦੀ ਲੈਂਡਿਗ 'ਚ ਕੁਝ ਹੀ ਘੰਟੇ ਰਹਿ ਗਏ, ਜਾਣੋ ਹੁਣ ਤੱਕ ਕੀ ਕੁਝ ਹੋਇਆ
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ: ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਪੁਲਿਸ ਵੱਲੋਂ ਕਿਸਾਨ ਆਗੂਆਂ 'ਤੇ ਇਹ ਐਕਸ਼ਨ ਕੀਤਾ ਗਿਆ ਹੈ। ਇੱਥੇ ਦੱਸਣਯੋਗ ਹੈ ਕਿ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਬਰਬਾਦ ਹੋਇਆ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਇਸੇ ਲੜੀ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਪੱਧਰ 'ਤੇ ਚੰਡੀਗੜ੍ਹ ਦਾ ਰੁੱਖ ਕੀਤਾ ਜਾਣਾ ਸੀ, ਪਰ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਇਸ ਪ੍ਰਦਰਸ਼ਨ ਨੂੰ ਰੋਕਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਗਏ ਸਨ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਚੰਡੀਗੜ੍ਹ ਵਿਖੇ ਜਾਂ ਵਾਲੇ ਇਨ੍ਹਾਂ ਕਿਸਾਨਾਂ ਨੂੰ ਰੋਕਿਆ ਜਾ ਸਕੇ।
ਪੁਲਿਸ ਵੱਲੋਂ ਬਹੁਤੇ ਕਿਸਾਨ ਆਗੂਆਂ ਦੇ ਘਰਾਂ ਵਿੱਚ ਦਿਨ ਰਾਤ ਹੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕੀਤਾ ਗਿਆ ਅਤੇ ਅੱਜ ਇਹਨਾਂ ਕਿਸਾਨ ਆਗੂਆਂ ਨੂੰ ਸੱਤ 51 ਅਧੀਨ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਕੁਝ ਕਿਸਾਨ ਆਗੂਆਂ ਦੀ ਉਮਰ ਵੱਡੀ ਹੋਣ ਕਾਰਨ ਜਾਂ ਬਿਮਾਰ ਰਹਿਣ ਕਾਰਨ ਜ਼ਮਾਨਤ 'ਤੇ ਰਿਹਾਅ ਵੀ ਕੀਤਾ ਗਿਆ ਹੈ।