ਬਠਿੰਡਾ: ਸਥਾਨਕ ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਪਿਛਲੇ ਕਈ ਮਹੀਨੇ ਤੋਂ ਅੰਜਾਮ ਦੇਣ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਕੋਤਵਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਸਾਰੇ ਦੋਸ਼ੀਆਂ ਦੇ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਕੋਤਵਾਲੀ ਪੁਲਿਸ ਨੂੰ ਮੁਖ਼ਬਰੀ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਿਰੋਹ ਜਿਹੜਾ ਕਿ ਮੋਬਾਈਲ ਫੋਨ ਅਤੇ ਹੋਰ ਸਾਮਾਨ ਲੋਕਾਂ ਤੋਂ ਖੋਹਦਾ ਹੈ ਸ਼ਹਿਰ ਵਿੱਚ ਘੁੰਮ ਰਿਹਾ ਹੈ।
ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਗਿਰੋਹ ਦੇ ਕੁਝ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਡੀਐਸਪੀ ਰੋਮਾਣਾ ਨੇ ਦੱਸਿਆ ਕਿ ਸੰਤ ਰਾਮ, ਸੰਦੀਪ ਕੁਮਾਰ ਅਤੇ ਰਵੀ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਤਿੰਨੋਂ ਦੋਸ਼ੀਆਂ ਤੋਂ ਕਈ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਡੀਐੱਸਪੀ ਨੇ ਦੱਸਿਆ ਕਿ ਦੋਸ਼ੀਆਂ ਤੋਂ ਪੁੱਛ ਪੜਤਾਲ ਕੀਤੀ ਗਈ ਤਾਂ ਸੰਦੀਪ ਕੁਮਾਰ ਸੰਤ ਰਾਮ ਅਤੇ ਰਵੀ ਕੁਮਾਰ ਨੇ ਦੱਸਿਆ ਕਿ ਉਹ ਕਰੀਬ 5 ਤੋਂ 6 ਮਹੀਨਿਆਂ ਤੋਂ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਦੋਸ਼ੀਆਂ ਨੇ ਦੱਸਿਆ ਕਿ ਉਹ ਹੁਣ ਤੱਕ 35 ਦੇ ਕਰੀਬ ਸਨੈਚਿੰਗ ਦੀ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਥਾਣਾ ਕੋਤਵਾਲੀ ਪੁਲਿਸ ਵੱਲੋਂ ਸੱਤ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਕਾਰਵਾਈ ਜਾਰੀ ਹੈ।