ਬਠਿੰਡਾ : ਬਠਿੰਡਾ ਪੁਲਿਸ ਨੇ ਹੈਰੋਇਨ ਸਣੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਬਠਿੰਡਾ ਪੁਲਿਸ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ। ਇਸੇ ਤਹਿਤ 3 ਸਤੰਬਰ ਨੂੰ ਪੁਲਿਸ ਪਾਰਟੀ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਲੋਟ ਰੋਡ ਤੋਂ ਭਾਈ ਘਨੱਈਆ ਚੌਂਕ ਵੱਲ ਨੂੰ ਕੀਤੀ ਗਸ਼ਤ ਦੌਰਾਨ ਨਿਰੰਕਾਰੀ ਭਵਨ ਮਲੋਟ ਰੋਡ ਪਾਸੋਂ ਇੱਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਉੱਤੇ ਰੋਕਿਆ ਗਿਆ। (Heroin recovered in Bathinda)
ਪੁਲਿਸ ਨੇ ਦੱਸਿਆ ਕਿ ਉਸਦੇ ਹੱਥ ਵਿੱਚ ਲਿਫਾਫਾ ਸੀ ਅਤੇ ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਨੌਜਵਾਨ ਨੇ ਆਪਣਾ ਨਾਂ ਪਵਨ ਉਰਫ ਸੁੱਖੀ ਪੁੱਤਰ ਵਿਸ਼ਨੂੰ ਵਾਸੀ ਬਸਤੀ ਬੀੜ ਤਲਾਬ ਜਿਲਾ ਬਠਿੰਡਾ ਦੱਸਿਆ। ਉਸਦੇ ਲਿਫਾਫੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿੱਚ ਇੱਕ ਮੁਲਜ਼ਮ ਵਿਦਿਆਰਥੀ ਹੈ।
- Ferozepur Government Hospital: ਸਰਕਾਰੀ ਹਸਪਤਾਲ 'ਚ ਮਰੀਜ਼ ਹੋ ਰਹੇ ਹਨ ਖੱਜਲ, ਡਿਲੀਵਰੀ ਕਰਵਾਉਣ ਆਈ ਮਹਿਲਾ ਨਾਲ ਕੀਤਾ ਮਾੜਾ ਵਤੀਰਾ
- Homemade Sweets: 15 ਸਾਲ ਵਿਦੇਸ਼ਾਂ ’ਚ ਧੱਕੇ ਖਾਣ ਤੋਂ ਬਾਅਦ ਸੁਖਬੀਰ ਸਿੰਘ ਨੇ ਪੰਜਾਬ ਵਿੱਚ ਆ ਕੇ ਕੀਤਾ ਵਪਾਰ, ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਦਿੱਤੀ ਨੇਕ ਸਲਾਹ
- Student Elections in PU: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਵਿਦਿਆਰਥੀ ਚੋਣਾਂ ਦੇ ਪ੍ਰਚਾਰ ਦਾ ਆਖਰੀ ਦਿਨ, ਪ੍ਰਧਾਨਗੀ ਲਈ 9 ਉਮੀਦਵਾਰ ਚੋਣ ਮੈਦਾਨ 'ਚ
ਯਾਦ ਰਹੇ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਕਰੀਬ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਕੇ ਦੁਸ਼ਮਣਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਸੀ। ਬੀਐਸਐਫ ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿੱਚ ਡਰੋਨ ਦੀ ਮੂਵਮੈਂਟ ਦੀ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀਐਸਐਫ ਜਵਾਨਾਂ ਨੂੰ ਪਲਾਸਟਿਕ ਦੇ ਪੈਕਟ ਵਿੱਚੋਂ 5 ਛੋਟੀਆਂ ਬੋਤਲਾਂ ਬਰਾਮਦ ਹੋਈਆਂ, ਜਿਸ ਵਿੱਚ 2.630 ਕਿਲੋ ਹੈਰੋਇਨ ਭਰੀ ਹੋਈ ਸੀ।