ਬਠਿੰਡਾ: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਅਹਿਮ ਰੋਲ ਅਦਾ ਕਰਨ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਪੁਲਿਸ ਵੱਲੋਂ ਕੇਂਦਰੀ ਜੇਲ੍ਹ ਬਠਿੰਡਾ ਤੋਂ ਲਿਆ ਕੇ ਪੋੜਕਸ਼ਨ ਵਾਰੰਟ ਉੱਤੇ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤਲਵੰਡੀ ਸਾਬੋ ਅਦਾਲਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ 17 ਸਤੰਬਰ 2022 ਨੂੰ ਰਾਮਾਂ ਮੰਡੀ ਦੇ ਵਪਾਰੀ ਅੰਕਿਤ ਗਰਗ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਫੋਨ ਕਾਲ ਰਾਹੀਂ ਕੀਤੀ ਗਈ ਸੀ ਅਤੇ ਵਪਾਰੀ ਵੱਲੋਂ ਫਿਰੌਤੀ ਨਾ ਦਿੱਤੇ ਜਾਣ ਕਾਰਨ ਉਸ ਦੇ ਘਰ ਅੱਗੇ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ ਸੀ।
ਅੰਕਿਤ ਗਰਗ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ: ਪੁਲਿਸ ਵੱਲੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੁਝ ਨੌਜਵਾਨਾਂ ਦੇ ਨਾਲ-ਨਾਲ ਗੈਂਗਸਟਰ ਮਨਪ੍ਰੀਤ ਮੰਨਾ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਹੁਣ ਬਠਿੰਡਾ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਦੇ ਹੋਏ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਉੱਤੇ ਕੇਂਦਰੀ ਜੇਲ੍ਹ ਬਠਿੰਡਾ ਤੋਂ ਲਿਆ ਕੇ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਮਾਮਲੇ ਸਬੰਧੀ ਬੋਲਦਿਆਂ ਐੱਸਪੀਐੱਸ ਗੁਰਬਿੰਦਰ ਸਿੰਘ ਸੰਘਾ ਅਤੇ ਡੀਐੱਸਪੀ ਤਲਵੰਡੀ ਸਾਬੋ ਬੂਟਾ ਸਿੰਘ ਵੱਲੋਂ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਉਣ ਦੀ ਪੁਸ਼ਟੀ ਕਰਦੇ ਹੋਏ ਐਸਐਸਪੀ ਬਠਿੰਡਾ ਗੁਰਮੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰਾਮਾਂ ਮੰਡੀ ਦੇ ਵਪਾਰੀ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਗੈਗਸਟਰ ਲਾਰੇਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਕੇਂਦਰੀ ਜੇਲ੍ਹ ਬਠਿੰਡਾ ਤੋਂ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਗਿਆ ਹੈ ਅਤੇ ਇਸ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ ।
ਦੱਸ ਦਈਏ ਬੀਤੇ ਦਿਨ ਵੀ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਨਰੂਆਣਾ ਦੇ ਰਹਿਣ ਵਾਲੇ ਕਿਸਾਨ ਅਮਰੀਕ ਸਿੰਘ ਤੋਂ ਨਾਭਾ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨਦੀਪ ਸਿੰਘ ਉਰਫ਼ ਅਮਨਾ ਉਬਾ ਅਤੇ ਗੈਂਗਸਟਰ ਸੁੱਖਾ ਦੁਣਕੇ ਵੱਲੋ ਫੋਨ ਕਰਕੇ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਏ ਜੀ ਟੀ ਐਫ ਅਤੇ ਸੈਂਟਰਲ ਏਜੰਸੀ ਵੱਲੋਂ ਬਠਿੰਡਾ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਬਠਿੰਡਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ: Dera chief Baba Ram Rahim: ਰਾਮ ਰਹੀਮ ਉੱਤੇ ਜਲੰਧਰ ਵਿੱਚ ਹੋਇਆ ਮਾਮਲਾ ਦਰਜ, ਰਵਿਦਾਸ ਤੇ ਕਬੀਰ ਮਹਾਰਾਜ ਉੱਤੇ ਟਿੱਪਣੀ ਕਰਨ ਦਾ ਇਲਜ਼ਾਮ