ਬਠਿੰਡਾ: ਬੀਤੇ ਦਿਨੀਂ ਬਠਿੰਡਾ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਪੂਰੇ ਜ਼ਿਲ੍ਹੇ 'ਚ ਸਰਚ ਆਪ੍ਰੇਸ਼ਨ ਨੂੰ ਸ਼ੁਰੂ ਕੀਤਾ। ਇਹ ਸਰਚ ਆਪ੍ਰੇਸ਼ਨ ਉੱਚ ਅਧਿਕਾਰੀ ਦੀ ਰਹਿਨੁਮਾਈ ਹੇਠਾਂ ਕੀਤਾ ਗਿਆ।
ਇਸ ਮੌਕੇ ਡੀ.ਐਸ.ਪੀ ਸੁਖਵਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਹਰ ਸਾਲ 26 ਜਨਵਰੀ ਤੇ 15 ਅਗਸਤ ਵਰਗੇ ਖਾਸ ਮੌਕੇ 'ਤੇ ਅੱਤਵਾਦੀ ਹਮਲੇ ਹੋਣ ਦੀ ਆਸ਼ੰਕਾ ਰਹਿੰਦੀ ਹੈ। ਜਿਸ ਨੂੰ ਮੱਧੇਨਜ਼ਰ ਰੱਖਦੇ ਹੋਏ 26 ਜਨਵਰੀ ਗਣਤੰਤਰ ਦਿਵਸ ਤੇ 15 ਅਗਸਤ 'ਤੇ ਸਰਚ ਆਪ੍ਰੇਸ਼ਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਬੱਸ ਸਟੈਡ, ਰੇਲਵੇ ਸਟੇਸ਼ਨ, ਤੇ ਸਮਾਜਿਕ ਸਥਾਨਾ ਦੀ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਆਣ-ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਸਾਲ ਦੇ ਗਣਤੰਤਰ ਦਿਵਸ 'ਤੇ ਸੁਰੱਖਿਆ ਦੇ ਸ਼ਖਤ ਇੰਤਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ: ਮੰਡੀ ਗੋਬਿੰਦਗੜ੍ਹ 'ਚ ਚਲ ਰਹੇ ਜਿਸਮਫਰੋਸ਼ੀ ਦੇ ਰੈਕੇੇਟ 'ਚ 18 ਔਰਤਾਂ ਤੇ 6 ਮਰਦ ਕਾਬੂ
ਡੀਐਸਪੀ ਨੇ ਦੱਸਿਆ ਕਿ ਇਹ ਚੈਕਿੰਗ ਆਉਣ ਵਾਲੇ ਕਈ ਦਿਨਾਂ ਤੱਕ ਇਸੇ ਤਰ੍ਹਾਂ ਹੀ ਚੱਲੇਗੀ। ਇਸ ਦੌਰਾਨ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਸ਼ਹਿਰ 'ਚ ਕੀਤੇ ਵੀ ਸ਼ੱਕੀ ਸਮਾਨ ਦਿੱਖਦਾ ਹੈ ਤਾਂ ਉਹ ਪੁਲਿਸ ਉਸੇ ਸਮੇਂ ਨੂੰ ਇਤਲਾਹ ਕਰਨ।
ਸੁਖਵਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਬਠਿੰਡਾ ਪੁਲੀਸ ਨੇ ਸ਼ਹਿਰ ਦੀ ਹਰ ਥਾਂ ਅਤੇ ਸ਼ਹਿਰ ਦੇ ਐਂਟਰੀ ਪੁਆਇੰਟ 'ਤੇ ਨਾਕਾਬੰਦੀ ਕੀਤੀ ਹੈ। ਪੁਲਿਸ ਵੱਲੋਂ ਸ਼ਹਿਰ 'ਚ ਆ ਜਾ ਰਹੀ ਗੱਡੀਆਂ ਦੀ ਜਾਂਚ ਵੀ ਕੀਤੀ ਜਾ ਰਹੀ। ਜੋ ਕਿ 26 ਜਨਵਰੀ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ।
ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਨੂੰ ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਮਨਾਇਆ ਜਾਵੇਗਾ। ਬਠਿੰਡਾ ਸਟੇਡੀਅਮ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿਧੂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਟੇਡੀਅਮ 'ਚ ਪਿਛਲੇ ਕਈ ਦਿਨਾਂ ਤੋਂ 26 ਜਨਵਰੀ ਦੀ ਤਿਆਰੀਆਂ ਸ਼ੁਰੂ ਹੋ ਗਈ ਹਨ। ਵੱਖ-ਵੱਖ ਵਿਭਾਗਾਂ ਅਤੇ ਸਕੂਲੀ ਬੱਚਿਆਂ ਵੱਲੋਂ ਪੇਸ਼ਕਾਰੀ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।