ਬਠਿੰਡਾ: ਸ਼ਹਿਰ 'ਚ ਜਨਤਾ ਕਰਫਿਊ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਬਠਿੰਡਾ ਪੁਲਿਸ ਵੱਲੋਂ ਪੂਰੇ ਸ਼ਹਿਰ 'ਚ ਨਾਕਾਬੰਦੀ ਕੀਤੀ ਗਈ, ਜਿਸ ਤਹਿਤ ਬਾਹਰ ਨਿਕਲ ਰਹੇ ਲੋਕਾਂ ਨੂੰ ਪੁਲਿਸ ਵੱਲੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਾਕਾਬੰਦੀ ਜਨਤਾ ਕਰਫਿਊ ਦੇ ਮੱਦੇਨਜ਼ਰ ਰੱਖਦੇ ਹੋਏ ਕੀਤੀ ਗਈ ਹੈ। ਇਸ ਜਨਤਾ ਕਰਫਿਊ 'ਚ ਸਮੂਹ ਸ਼ਹਿਰ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਰਫਿਊ ਲੱਗਣ ਨਾਲ 99 ਪ੍ਰਤੀਸ਼ਤ ਲੋਕਾਂ ਨੇ ਇਸ ਦੀ ਪਾਲਣਾ ਕੀਤੀ ਹੈ ਤੇ 1 ਪ੍ਰਤੀਸ਼ਤ ਲੋਕ ਜਨਤਾ ਕਰਫਿਊ ਦੇ ਬਾਵਜੂਦ ਵੀ ਬਾਹਰ ਨਿਕਲੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਬੇਨਤੀ ਸਾਹਿਤ ਵਾਪਸ ਘਰ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਕੁਝ ਲੋਕ ਵਾਪਿਸ ਘਰ ਚੱਲੇ ਗਏ। ਉਨ੍ਹਾਂ ਨੇ ਸੈਨੇਟਾਇਜ਼ਰ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਬਾਹਰ ਨਿਕਲ ਰਹੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਦੱਸ ਕੇ ਉਨ੍ਹਾਂ ਨੂੰ ਜਾਗਰੂਕ ਤਾਂ ਕਰ ਰਹੇ ਹਨ ਨਾਲ ਹੀ ਉਨ੍ਹਾਂ ਦੇ ਸੈਨੇਟਾਇਜ਼ਰ ਨਾਲ ਹੱਥ ਵੀ ਸਾਫ਼ ਕਰਵਾਏ ਜਾ ਰਹੇ ਹਨ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਵੱਧਦੇ ਫੈਲਾਉ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ। ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਸੀ। ਇਸ ਕਰਫਿਊ 'ਚ ਬੱਸਾਂ, ਟ੍ਰੇਨਾਂ, ਤੇ ਦੁਕਾਨਾਂ ਬਾਜ਼ਾਰਾਂ ਨੂੰ ਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਕੋਵਿਡ 19: ਚੰਡੀਗੜ੍ਹ ਦੇ ਸੈਕਟਰ 17 'ਚ ਪਿਆ ਸੰਨਾਟਾ