ਬਠਿੰਡਾ: ਪੁਲਿਸ ਨੇ ਤਿੰਨ ਵੱਖ-ਵੱਖ ਕੇਸ ਸੁਲਝਾਏ ਤੇ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰ ਅਤੇ ਵਾਹਨ ਚੋਰੀ ਤੇ ਜਾਆਲੀ ਵਿਆਹ ਕਰਵਾਉਣ ਦੇ ਮਾਮਲੇ ਦੇ ਪ੍ਰੈਸ ਕਾਨਫ਼ਰੰਸ ਕਰ ਕੇ ਆਰੋਪੀਆਂ ਦਾ ਖ਼ੁਲਾਸਾ ਕੀਤਾ ਹੈ।
ਪੁਲਿਸ ਕਪਤਾਨ ਗੁਰਬਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਪੁਲਿਸ ਨੇ ਦਰਸ਼ਨ ਸਿੰਘ (ਫ਼ਾਜ਼ਿਲਕਾ) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 350 ਗ੍ਰਾਮ ਚਰਸ ਬਰਾਮਦ ਕੀਤੀ ਹੈ।
ਐੱਸ ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਆਰੋਪੀ ਦੇ ਬਾਇਕ ਤੋਂ ਸਵਾ ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਆਰੋਪੀ ਦੇ ਖਿਲਾਫ਼ ਥਾਣਾ ਥਰਮਲ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੂਸਰੇ ਕੇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਵਾਹਨ ਚੋਰੀ ਦੀ ਵਾਰਦਾਤਾਂ ਨੂੰ ਟਰੇਸ ਕਰਨ ਲਈ ਪੁਲਿਸ ਵੱਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ।
ਪੁਲਿਸ ਨੇ ਗੁਰਪ੍ਰੀਤ ਸਿੰਘ ਅਤੇ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਉਨ੍ਹਾਂ ਦੇ ਕੋਲੋ 15 ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਕੇਸ ਵਿੱਚ ਹੋਰ ਆਰੋਪੀਆਂ ਦੀ ਤਲਾਸ਼ ਵੀ ਪੁਲਿਸ ਕਰ ਰਹੀ ਹੈ ਆਰੋਪੀਆਂ ਦੇ ਖਿਲਾਫ ਥਾਣਾ ਤਲਵੰਡੀ ਸਾਬੋ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਤੀਜੇ ਕੇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ ਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫਰਜ਼ੀ ਰਿਸ਼ਤੇਦਾਰ ਬਣ ਕੇ ਵਿਆਹ ਕਰਵਾਉਣ ਵਾਲੇ ਇਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ।
ਆਰੋਪੀਆਂ ਦੇ ਖਿਲਾਫ ਥਾਣਾ ਸਿਵਲ ਲਾਈਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜੋ: ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਕੀਤੀ ਚਰਚਾ
ਪੁਲਿਸ ਨੇ ਜਗਸੀਰ ਸਿੰਘ, ਅਮਰਜੀਤ ਕੌਰ, ਮਹਿੰਦਰ ਕੌਰ, ਕੁਲਵਿੰਦਰ ਕੌਰ, ਅਤੇ ਛਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ ਥਾਣਾ ਸਿਵਲ ਲਾਈਨ ਵਿੱਚ ਆਰੋਪੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਆਰੋਪੀ ਕਦੋਂ ਤੋਂ ਜਾਅਲੀ ਰਿਸ਼ਤੇ ਕਰਵਾਉਂਦੇ ਸੀ ਪੁਲਿਸ ਇਸ ਗੱਲ ਦੀ ਜਾਂਚ ਕਰਨ ਵਿਚ ਜੁਟ ਗਈ ਹੈ।