ਬਠਿੰਡਾ : ਸਰਕਾਰੀ ਮਹਿਕਮਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸਾਂਝੇ ਮੁਲਾਜ਼ਮ ਮੋਰਚੇ ਦੇ ਝੰਡੇ ਹੇਠ ਬਠਿੰਡਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਕਰਦੇ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਟਾਲ ਮਟੋਲ ਕਰ ਰਹੀ ਹੈ।
ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਦੇ ਇਨ੍ਹਾਂ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਚੰਡੀਗੜ੍ਹ ਰੈਲੀ ਤੋਂ ਬਾਅਦ 2 ਮਾਰਚ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਜਦੋਂ ਮੁਲਾਜ਼ਮ ਆਗੂ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਤਾਂ ਮੁੱਖ ਮੰਤਰੀ ਨੇ ਉਨ੍ਹਾ ਨਾਲ ਮੀਟਿੰਗ ਨਹੀਂ ਕੀਤੀ ।ਜਿਸ ਨੂੰ ਲੈ ਕੇ ਸਮੂਹ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਡਾਕਟਰਾਂ ਦੇ ਸਰਕਾਰੀ ਕੁਆਟਰ ਬਣੇ ਨਸ਼ੇੜੀਆਂ ਦਾ ਅੱਡਾ
ਮਨਿਸਟਰੀਰੀਅਲ ਸਟਾਫ਼ ਯੂਨੀਅਨ ਦੇ ਪ੍ਰਧਾਨ ਕੇਵਲ ਬਾਂਸਲ ਨੇ ਕਿਹਾ ਕਿ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਦੇ ਕਾਰਨ ਸਮੱੁਚੇ ਮੁਲਾਜ਼ਮ ਵਰਗ ਨੇ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਸਰਕਾਰ ਨੇ ਬਜਟ ਵਿੱਚ ਮੁਲਾਜ਼ਮਾਂ ਲਈ 6 ਫੀਸਦੀ ਡੀਏ ਦੀ ਕਿਸ਼ਤ ਦੇਣ ਦੇ ਕੀਤੇ ਐਲਾਨ ਬਾਰੇ ਉਨ੍ਹਾਂ ਕਿਹਾ ਇਸ ਦਾ ਕੋਈ ਨੋਟੀਫਕੇਸ਼ਨ ਜਾਰੀ ਨਹੀਂ ਹੋਇਆ ਹੈ। ਜਿਸ ਨਾਲ ਮੁਲਾਜ਼ਮਾਂ ਅੰਦਰ ਦੁਬਦਾ ਪੈਦਾ ਹੋ ਚੁੱਕੀ ਹੈ।