ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਟਵੀਟ ਕਰਦਿਆ ਲਿਖਿਆ ਕਿ ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਇਸ ਦੀ ਸ਼ੁਰੂਆਤੀ ਕਿਰਾਇਆ ਵੀ ਮਹਿਜ਼ 1,999 ਰੁਪਏ ਰੱਖਿਆ ਗਿਆ ਹੈ।
ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ। ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ। ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ। - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
-
ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ...
— Bhagwant Mann (@BhagwantMann) October 9, 2023 " class="align-text-top noRightClick twitterSection" data="
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhs
">ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ...
— Bhagwant Mann (@BhagwantMann) October 9, 2023
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhsਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ...
— Bhagwant Mann (@BhagwantMann) October 9, 2023
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhs
ਬਠਿੰਡਾ ਤੋਂ ਦਿੱਲੀ ਦਾ ਸ਼ਡਿਊਲ: ਅਲਾਇੰਸ ਏਅਰ ਵੱਲੋਂ ਤੈਅ ਸ਼ਡਿਊਲ ਮੁਤਾਬਕ 42 ਸੀਟਾਂ ਵਾਲਾ ਜਹਾਜ਼ ਦਿੱਲੀ ਏਅਰਪੋਰਟ ਤੋਂ ਦੁਪਹਿਰ 1.25 ਵਜੇ ਉਡਾਣ ਭਰੇਗਾ। ਜੋ ਬਾਅਦ ਦੁਪਹਿਰ 2.40 ਵਜੇ ਬਠਿੰਡਾ ਏਅਰਪੋਰਟ ਪਹੁੰਚੇਗੀ। ਇਸ ਤੋਂ ਬਾਅਦ ਇਹ ਜਹਾਜ਼ ਦੁਪਹਿਰ 3.05 ਵਜੇ ਬਠਿੰਡਾ ਤੋਂ ਉਡਾਣ ਭਰੇਗਾ ਅਤੇ ਸ਼ਾਮ 4.15 ਵਜੇ ਦਿੱਲੀ ਏਅਰਪੋਰਟ ਪਹੁੰਚੇਗਾ।
ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿੱਚ ਬਣਿਆ ਹਵਾਈ ਅੱਡਾ: ਸਟੇਸ਼ਨ ਮੈਨੇਜਰ ਲਕਸ਼ਮਣ ਭਾਰਦਵਾਜ ਨੇ ਦੱਸਿਆ ਕਿ ਹਵਾਈ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਅਲਾਇੰਸ ਏਅਰ ਏਵੀਏਸ਼ਨ ਲਿਮਟਿਡ ਦੇ ਅਧਿਕਾਰੀ ਵਿਰਕ ਕਲਾਂ ਸਿਵਲ ਸਟੇਸ਼ਨ ਦਾ ਸਰਵੇ ਕਰਨਗੇ। ਇਸ ਦੌਰਾਨ ਯਾਤਰੀਆਂ ਲਈ ਵਾਤਾਵਰਣ, ਸਹੂਲਤਾਂ ਅਤੇ ਪ੍ਰਬੰਧਾਂ ਤੋਂ ਇਲਾਵਾ ਜਹਾਜ਼ ਦੀ ਲੈਂਡਿੰਗ ਅਤੇ ਉਡਾਣ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਜਾਵੇਗਾ।
15 ਕਿਲੋ ਦੇ ਸਮਾਨ ਤੋਂ ਇਲਾਵਾ 5 ਕਿਲੋ ਹੈਂਡ ਬੈਗ ਲੈ ਕੇ ਜਾ ਸਕਣਗੇ ਯਾਤਰੀ : ਥਾਣਾ ਇੰਚਾਰਜ ਮਨਪ੍ਰੀਤ ਕੌਰ ਨੇ ਦੱਸਿਆ ਕਿ ਅਲਾਇੰਸ ਏਅਰ ਦੇ ਸਟਾਫ ਨੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ। ਏਅਰਪੋਰਟ ਅਥਾਰਟੀ ਦੇ ਮੈਂਬਰ ਸਲਾਹਕਾਰ ਡਾ: ਗੁਰਚਰਨ ਸਿੰਘ ਵਿਰਕ ਨੇ ਦੱਸਿਆ ਕਿ ਹਵਾਈ ਯਾਤਰਾ ਦੌਰਾਨ ਯਾਤਰੀ 15 ਕਿਲੋ ਸਮਾਨ ਤੋਂ ਇਲਾਵਾ 5 ਕਿਲੋ ਦਾ ਹੈਂਡ ਬੈਗ ਵੀ ਆਪਣੇ ਨਾਲ ਲੈ ਜਾ ਸਕੇਗਾ। ਇਸ ਤੋਂ ਵੱਧ ਸਾਮਾਨ ਲਈ 250 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਿਰਾਇਆ ਦੇਣਾ ਹੋਵੇਗਾ।
ਬਠਿੰਡਾ ਏਅਰਪੋਰਟ ਸਟੇਸ਼ਨ ਮੈਨੇਜਰ ਲਕਸ਼ਮਣ ਭਾਰਦਵਾਜ ਨੇ ਬੀਤੇ ਮੰਗਲਵਾਰ ਨੂੰ ਦੱਸਿਆ ਸੀ ਕਿ ਕੰਪਨੀ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ। ਬਠਿੰਡਾ, ਜਿਸ ਦੀ ਦਿੱਲੀ ਅਤੇ ਜੰਮੂ ਲਈ ਨਿਯਮਤ ਉਡਾਣਾਂ ਸੀ, ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਹ ਬੰਦ ਰਹੀ ਹੈ।
ਏ.ਏ. (Alliance Air) ਦੀ ਹਵਾਈ ਸੇਵਾਵਾਂ, ਬਠਿੰਡਾ ਤੋਂ ਇਕੋ-ਇਕ ਸੇਵਾ ਪ੍ਰਦਾਤਾ, ਨੇ 28 ਨਵੰਬਰ, 2020 ਨੂੰ ਦਿੱਲੀ ਰੂਟ 'ਤੇ ਸੇਵਾਵਾਂ ਬੰਦ ਕਰ ਦਿੱਤੀਆਂ ਸਨ, ਜਦਕਿ ਜੰਮੂ ਲਈ ਉਡਾਣਾਂ 27 ਅਕਤੂਬਰ, 2019 ਨੂੰ ਇਸ ਦੇ ਇਕਰਾਰਨਾਮੇ ਦੀ ਮਿਆਦ ਪੁੱਗਣ ਤੋਂ ਬਾਅਦ ਮੁਅੱਤਲ ਕਰ ਦਿੱਤੀਆਂ ਗਈਆਂ ਸੀ।