ਬਠਿੰਡਾ: ਜ਼ਿਲ੍ਹੇ ਵਿੱਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਦੇ ਕਤਲ ਦਾ ਮਾਮਲਾ ਭਖਦਾ ਜਾ ਰਿਹਾ ਹੈ। ਕਤਲ ਦੇ ਵਿਰੋਧ ਵਿੱਚ ਦੁਕਾਨਦਾਰ ਬਾਜ਼ਾਰ ਬੰਦ ਕਰਕੇ ਹੜਤਾਲ 'ਤੇ ਬੈਠ ਗਏ ਸਨ। ਮਾਲ ਰੋਡ ’ਤੇ ਇਕੱਠੇ ਹੋਏ ਦੁਕਾਨਦਾਰ ਫੌਜੀ ਚੌਂਕ ਵਿੱਚ ਲਾਸ਼ ਰੱਖਕੇ ਧਰਨਾ ਦੇ ਰਹੇ ਸਨ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਪੁਰਜ਼ੋਰ ਅਪੀਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਹਰਜਿੰਦਰ ਸਿੰਘ ਜੌਹਲ ਦਾ ਅੰਤਿਮ ਸੰਸਕਾਰ ਕਰਨ ਲਈ ਹਾਮੀ ਭਰੀ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਪੁਲਿਸ ਦੀ ਹਾਜ਼ਰੀ ਵਿੱਚ ਹਰਜਿੰਦਰ ਸਿੰਘ ਜੌਹਲ ਦੀ ਲਾਸ਼ ਨੂੰ ਪ੍ਰਦਰਸ਼ਨ ਵਿੱਚੋਂ ਚੁਕਵਾ ਕੇ ਘਰ ਲਜਾਇਆ ਗਿਆ।
ਜਾਣਕਾਰੀ ਦਿੰਦਿਆਂ ਡੀ.ਸੀ ਅਤੇ ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ, ਇਸ ਤੋਂ ਬਾਅਦ ਪਰਿਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਹੈ, ਜਿਸ ਦੀ ਭਾਲ ਲਈ ਪੁਲਿਸ ਆਪਣਾ ਕੰਮ ਕਰ ਰਹੀ ਹੈ। ਹਮਲਾਵਰ ਹਰ ਨੁੱਕਰ ਅਤੇ ਕੋਨੇ 'ਤੇ। ਹਮਲਾਵਰ ਜਲਦੀ ਹੀ ਪੁਲਿਸ ਦੁਆਰਾ ਫੜ ਲਏ ਜਾਣਗੇ।
ਇਸੇ ਦੌਰਾਨ ਐਸਐਸਪੀ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਹ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ ਹੈ ਕਿਉਂਕਿ ਹਰਜਿੰਦਰ ਦਾ ਕਤਲ ਪੂਰੀ ਯੋਜਨਾਬੰਦੀ ਨਾਲ ਮੇਲੇ ਵਿੱਚ ਗੋਲੀ ਚਲਾ ਕੇ ਕੀਤਾ ਗਿਆ ਸੀ।
ਉਧਰ, ਦੁਕਾਨਦਾਰਾਂ ਵੱਲੋਂ ਇਸ ਗੱਲ ’ਤੇ ਵੀ ਗੁੱਸਾ ਜ਼ਾਹਰ ਕੀਤਾ ਗਿਆ ਕਿ ਪ੍ਰਸ਼ਾਸਨ ਨੇ ਪਰਿਵਾਰ ’ਤੇ ਜ਼ਬਰਦਸਤੀ ਸਮਝੌਤਾ ਕਰਵਾਉਣ ਲਈ ਦਬਾਅ ਪਾਇਆ ਹੈ ਜਦਕਿ ਡੀਸੀ ਨੇ ਕਿਹਾ ਕਿ ਪਰਿਵਾਰ ਨੇ 1 ਕਰੋੜ ਜਾਂ 5 ਕਰੋੜ ਰੁਪਏ ਦੀ ਕੋਈ ਮੰਗ ਨਹੀਂ ਕੀਤੀ ਹੈ।
1 ਕਰੋੜ ਦਾ ਮੁਆਵਜ਼ਾ ਮੰਗਿਆ : ਦੁਕਾਨਦਾਰਾਂ ਦੇ ਰੋਹ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਦੁਕਾਨਦਾਰਾਂ ਵੱਲੋਂ ਰੋਸ ਵੱਜੋਂ ਸਰਕਾਰ ਅਤੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਸੀ।ਪ੍ਰਦਰਸ਼ਨਕਾਰੀ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਸਨ ਤੇ ਪੀੜਤ ਪਰਿਵਾਰ ਲਈ ਇੱਕ ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕਰ ਰਹੇ ਸਨ।
ਧਰਨੇ ਵਿੱਚ ਪਹੁੰਚੇ ਸਿੱਧੂ ਮੂਸੇਵਾਲੇ ਦੇ ਪਿਤਾ : ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਵਿੱਚ ਧਰਨੇ ਵਿੱਚ ਸ਼ਾਮਲ ਹੋਏ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਤੇ ਕਾਨੂੰਨ ਵਿਵਸਥਾ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ। ਬਲਕੋਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਕਤਲ ਦਾ ਬਦਲਾ ਖੁਦ ਕਤਲ ਕਰਕੇ ਲੈਣਾ ਪਵੇਗਾ। ਕਾਤਲਾਂ ਨੂੰ ਬਾਜ਼ਾਰ ਦੇ ਵਿਚਕਾਰ ਗੋਲੀ ਮਾਰ ਦਿੱਤੀ ਜਾਵੇ। ਪੰਜਾਬ ਵਿੱਚ ਨਿੱਤ ਦਿਨ ਗੈਂਗਸਟਰ ਪੈਦਾ ਹੋ ਰਹੇ ਹਨ। ਸਰਕਾਰ ਨੂੰ ਇੱਕ ਵਟਸਐਪ ਨੰਬਰ ਜਾਰੀ ਕਰਨਾ ਚਾਹੀਦਾ ਹੈ ਜਿਸ 'ਤੇ ਲੋਕ ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ ਬਾਰੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ, ਉਹ ਦੁਕਾਨਦਾਰਾਂ ਦੀ ਹੜਤਾਲ ’ਤੇ ਆਉਂਦੇ ਰਹਿਣਗੇ।
ਵਪਾਰ ਮੰਡਲ ਨੇ ਲਾਇਆ ਧਰਨਾ : ਵਪਾਰ ਮੰਡਲ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨੂੰ ਲੈ ਕੇ ਹਨੂਮਾਨ ਚੌਂਕ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਹਰਜਿੰਦਰ ਸਿੰਘ ਜੌਹਲ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਹਨੁਮਾਨ ਚੌਂਕ ਵਿੱਚ ਰੱਖ ਕੇ ਪੰਜਾਬ ਸਰਕਾਰ ਅਤੇ ਪੁਲਿਸ ਖਿਲਾਫ ਜ਼ੋਰਦਾਰ ਨਾਜਰੇਬਾਜ਼ੀ ਕੀਤੀ ਗਈ।
ਪੁਲਿਸ ਨੇ ਮੁਲਜ਼ਮਾਂ ਦਾ ਪੋਸਟਰ ਕੀਤਾ ਜਾਰੀ: ਵਪਾਰੀ ਕਤਲ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਦਾ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਲਿਖਿਆ ਹੈ ਕਿ ਪਛਾਣ ਕਰਕੇ ਦੱਸਣ ਵਾਲੇ ਨੂੰ 2 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਦੱਸਣ ਵਾਲੇ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।
- Girl Died In Kapurthala: ਛੱਤ 'ਤੇ ਖੇਡਦੀਆਂ ਬੱਚੀਆਂ ਨੂੰ ਲੱਗਿਆ ਕਰੰਟ, 1 ਦੀ ਮੌਤ ਇੱਕ ਦੀ ਹਾਲਤ ਗੰਭੀਰ
- Jathedar Harpreet Singh's Statement on Indecency : ਗਿਆਨੀ ਹਰਪ੍ਰੀਤ ਸਿੰਘ ਬੋਲੇ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੇ ਇਨਸਾਫ਼ ਲਈ ਸਰਕਾਰਾਂ ਫੇਲ੍ਹ
- Ludhiana News : ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਅਧਾਰਿਤ ਫਿਲਮ ਦੀ ਸਟਾਰ ਕਾਸਟ ਪੁੱਜੀ ਲੁਧਿਆਣਾ ਦੇ ਪਿੰਡ ਸਰਾਭਾ, ਤਿੰਨ ਤਰੀਕ ਨੂੰ ਹੋਵੇਗੀ ਰਿਲੀਜ਼
ਬੀਤੇ ਦਿਨੀਂ ਗੋਲੀਆਂ ਮਾਰ ਕੇ ਕੀਤਾ ਸੀ ਕਤਲ: ਦੱਸ ਦੇਈਏ ਕਿ ਸ਼ਨੀਵਾਰ ਸ਼ਾਮ 5.30 ਵਜੇ ਮੋਟਕਸਾਈਕਲ ਸਵਾਰ ਬਦਮਾਸ਼ਾਂ ਨੇ ਹਰਜਿੰਦਰ ਸਿੰਘ ਜੌਹਲ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਹਰਜਿੰਦਰ ਸਿੰਘ ਜੌਹਲ ਮਸ਼ਹੂਰ ਅੰਮ੍ਰਿਤਸਰੀ ਕੁਲਚਾ ਸ਼ਾਪ ਮਾਲਕ ਅਤੇ ਮਾਲ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਸਨ।