ETV Bharat / state

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਦਿੱਤਾ ਤੋਹਫਾ - ਕੇਜਰੀਵਾਲ ਦਾ ਪੰਜਾਬ ਦੌਰਾ

AAP Vikas Rally: ਬਠਿੰਡਾ ਵਿੱਚ ਆਪ ਦੀ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨੇ ਸਾਧੇ।

Bhagwant Mann and Arvind Kejriwal gift development projects

author img

By ETV Bharat Punjabi Team

Published : Dec 17, 2023, 5:45 PM IST

ਮੌੜ (ਬਠਿੰਡਾ): ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ।

  • ਬਠਿੰਡਾ ਵਿਖੇ ਵਿਕਾਸ ਕ੍ਰਾਂਤੀ ਰੈਲੀ... 1125 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਮੌਕੇ ਅਰਵਿੰਦ ਕੇਜਰੀਵਾਲ ਜੀ ਨਾਲ LIVE... https://t.co/PqWDhL8CiZ

    — Bhagwant Mann (@BhagwantMann) December 17, 2023 " class="align-text-top noRightClick twitterSection" data=" ">

ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਬਠਿੰਡਾ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅਤਿ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਉਨ੍ਹਾਂ ਨੇ ਮੁਲਤਾਨੀਆ ਅਤੇ ਜਨਤਾ ਨਗਰ ਵਿਖੇ 88.94 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਅਤੇ ਅਮਰਪੁਰਾ ਬਸਤੀ ਵਿਖੇ 49.15 ਕਰੋੜ ਰੁਪਏ ਦੀ ਰੇਲਵੇ ਓਵਰ ਬ੍ਰਿਜ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 94.11 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਖੇ ਰਿੰਗ ਰੋਡ ਦੇ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

  • ਬਠਿੰਡਾ ਵਿਖੇ ਅੱਜ ਕੌਮੀ ਕਨਵੀਨਰ @ArvindKejriwal ਜੀ ਨਾਲ ਬਠਿੰਡਾ ਲੋਕ ਸਭਾ ਹਲਕੇ ਲਈ ਵਿਕਾਸ ਕ੍ਰਾਂਤੀ ਦੀ ਸ਼ੁਰੂਆਤ ਕੀਤੀ…1125 ਕਰੋੜ ਰੁਪਏ ਨਾਲ ਬਠਿੰਡਾ-ਮਾਨਸਾ ਤੇ ਨਾਲ ਲੱਗਦੇ ਇਲਾਕਿਆਂ ਨੂੰ ਚਮਕਾ ਦੇਵਾਂਗੇ…ਲੋਕਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਹਰ ਵੇਲੇ ਵਚਨਬੱਧ ਹੈ…

    ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲੈ ਕੇ ਜਾਣ ਲਈ ਸਰਕਾਰ… pic.twitter.com/RMm44UT6Sr

ਦੋਵਾਂ ਮੁੱਖ ਮੰਤਰੀਆਂ ਨੇ 12.78 ਕਰੋੜ ਰੁਪਏ ਦੀ ਲਾਗਤ ਨਾਲ ਮਲੋਟ-ਬਾਦਲ ਸੜਕ ਨੂੰ ਦੁਬਾਰਾ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਬਠਿੰਡਾ ਵਾਸੀਆਂ ਨੂੰ 27.15 ਕਰੋੜ ਰੁਪਏ ਦੀ ਲਾਗਤ ਵਾਲੇ ਬਹੁ-ਮੰਤਵੀ ਆਡੀਟੋਰੀਅਮ ਦੀ ਵੀ ਸੌਗਾਤ ਦਿੱਤੀ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ 15.61 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ।

  • ਕੇਂਦਰ ਪੰਜਾਬ ਨਾਲ ਮਤਰੇਆਂ ਵਾਲਾ ਸਲੂਕ ਕਰ ਰਿਹੈ…ਪਹਿਲਾਂ ਸਿਹਤ ਦੇ ਫੰਡ ਰੋਕੇ..ਪਿੰਡਾਂ ਦੇ ਵਿਕਾਸ ਦੇ ਫੰਡ ਰੋਕੇ…ਹੁਣ ਤੀਰਥ ਯਾਤਰਾ ਲਈ ਟਰੇਨਾਂ ਵੀ ਬੰਦ ਕਰਤੀਆਂ…ਜੇ ਇਹਨਾਂ ਦਾ ਵੱਸ ਚੱਲੇ ਰਾਸ਼ਟਰੀ ਗੀਤ ‘ਚੋਂ ਵੀ ਪੰਜਾਬ ਨੂੰ ਬਾਹਰ ਕੱਢ ਦੇਣਗੇ.. pic.twitter.com/YJEDuYiyXP

ਦੋਵਾਂ ਮੁੱਖ ਮੰਤਰੀਆਂ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 6.87 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਗੋਨਿਆਣਾ ਮੰਡੀ ਵਿੱਚ 2.99 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦੀ ਇਮਾਰਤ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਤਲਵੰਡੀ ਸਾਬੋ ਅਤੇ ਰਾਮਾ ਵਿੱਚ ਵਾਟਰ ਸਪਲਾਈ ਤੇ ਸੀਵਰੇਜ ਦੇ 20.07 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਤੋਹਫੇ ਵਿੱਚ ਦਿੱਤੇ।

  • ਜਿੰਨਾ ਮਰਜ਼ੀ ਜ਼ੋਰ ਲਾ ਲੈਣ ਵਿਰੋਧੀ…ਝੂਠਾ ਪ੍ਰਚਾਰ ਕੂੜ ਪ੍ਰਚਾਰ ਕਰ ਲੈਣ..ਪਰ ਮੇਰੇ ਨਾਲ ਲੋਕ ਨੇ..ਮੇਰੇ ਕੋਲ ਇਮਾਨਦਾਰੀ ਵਾਲਾ ਵੱਡਾ ਭਾਂਡਾ ਹੈ..ਜਿਹਦੇ ‘ਤੇ ਕਦੇ ਉਂਗਲ ਨੀ ਚੁੱਕ ਸਕਦੇ.. pic.twitter.com/737xVc6WtP

ਦੋਵਾਂ ਮੁੱਖ ਮੰਤਰੀਆਂ ਨੇ ਤਲਵੰਡੀ ਸਾਬੋ ਵਿਖੇ 6.62 ਕਰੋੜ ਰੁਪਏ ਦੀ ਲਾਗਤ ਵਾਲੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਦੀ ਵੀ ਸੌਗਾਤ ਦਿੱਤੀ। ਉਨ੍ਹਾਂ ਨੇ ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਨਵੀਂ ਇਮਾਰਤ ਬਣਾਉਣ ਲਈ 5.98 ਕਰੋੜ ਰੁਪਏ ਦਾ ਪ੍ਰਾਜੈਕਟ ਵੀ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੌੜ ਵਿਖੇ 23.91 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ।

  • ਅੱਜ ਦੀ ਰੈਲੀ ਕੋਈ ਆਮ ਰੈਲੀ ਨੀ ਹੈਗੀ…ਇਹ ਕੰਮ ਹੋਣ ਵਾਲੀ ਰੈਲੀ ਹੈ…ਬਠਿੰਡਾ ਤੇ ਨਾਲ ਲਗਦੇ ਇਲਾਕਿਆਂ ਦੀ ਨੁਹਾਰ ਬਦਲਣ ਵਾਲੀ ਰੈਲੀ ਹੈ.. pic.twitter.com/sLFBmTvY9c

ਦੋਵਾਂ ਮੁੱਖ ਮੰਤਰੀਆਂ ਨੇ 2.30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਬਾਲਿਆਂਵਾਲੀ ਦੀ ਇਮਾਰਤ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਨਥਾਣਾ ਵਿੱਚ 29.09 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟਾਂ ਦੀ ਵੀ ਸੌਗਾਤ ਦਿੱਤੀ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਬ-ਤਹਿਸੀਲ ਨਥਾਣਾ ਦੀ 2.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।

  • ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ…

    ਕਸ਼ਮੀਰੀ ਪੰਡਿਤਾਂ ਦਾ ਧਰਮ ਬਚਾਉਣ ਲਈ ਗੁਰੂ ਸਾਹਿਬ ਜੀ ਨੇ ਕੁਰਬਾਨੀ ਦਿੱਤੀ..ਅੱਜ ਵੀ ਉਹਨਾਂ ਦੀ ਸ਼ਹੀਦੀ ਵਾਲੀ ਥਾਂ ਗੁਰੂਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਬਣਿਆ ਹੋਇਆ ਹੈ…ਤੇ ਜੋ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਂਦਾ ਸੀ ਉਸਦੀ ਕਬਰ ‘ਤੇ ਕੋਈ ਦੀਵਾ ਲਾਉਣ ਵਾਲਾ ਵੀ ਨੀ.. pic.twitter.com/U4aHUf7WMq

ਦੋਵਾਂ ਮੁੱਖ ਮੰਤਰੀਆਂ ਨੇ ਆਲੂਆਂ ਦੇ ਭੰਡਾਰਨ ਲਈ ਕਿਸਾਨਾਂ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ 14.96 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਰਾਮਪੁਰਾ ਫੂਲ ਵਿਖੇ ਉਪ ਮੰਡਲ ਦਫ਼ਤਰ ਦੀ 7.51 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਬੋਰੋਵਾਲ ਵਿਖੇ 25.69 ਕਰੋੜ ਰੁਪਏ ਦੀ ਲਾਗਤ ਨਾਲ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਸੀ-ਪਾਈਟ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

  • ਮੇਰੇ ਨਾਲ ਮੇਰੇ ਰੱਬ ਵਰਗੇ ਲੋਕ ਨੇ..ਮੈਨੂੰ ਕਿਸੇ ਤੋਂ ਕੋਈ ਖ਼ਤਰਾ ਨੀ..ਸਰਪੰਚ ਤੋਂ ਲੈ ਮੁੱਖ ਮੰਤਰੀ ਬਣਾਉਣ ਵਾਲੇ ਲੋਕ ਹੁੰਦੇ ਨੇ..ਲੋਕ ਮੇਰੇ ਨਾਲ ਨੇ..ਮੇਰਾ ਸਭ ਤੋਂ ਵੱਡਾ ਖ਼ਜ਼ਾਨਾ ਮੇਰੇ ਲੋਕ ਨੇ.. pic.twitter.com/4VnBGeaZmT

ਦੋਵਾਂ ਮੁੱਖ ਮੰਤਰੀਆਂ ਨੇ 4.26 ਕਰੋੜ ਰੁਪਏ ਦੀ ਲਾਗਤ ਨਾਲ ਬੁਢਲਾਡਾ-ਸੁਨਾਮ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਮਾਨਸਾ ਵਿੱਚ 6.93 ਕਰੋੜ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨਜ਼ ਦੀ ਉਸਾਰੀ ਦਾ ਪ੍ਰਾਜੈਕਟ ਵੀ ਤੋਹਫ਼ੇ ਵਜੋਂ ਦਿੱਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਤਕਨੀਕੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਢੈਪਈ ਵਿਖੇ 6.42 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਆਈ.ਟੀ.ਆਈ. ਦਾ ਪ੍ਰਾਜੈਕਟ ਵੀ ਦਿੱਤਾ।

  • ਬਾਦਲਾਂ ਦਾ ਸਾਰਾ ਟੱਬਰ ਹਾਰਿਆ ਹੋਇਐ..ਇੱਕੋ ਰਹਿੰਦੀ ਹੈ ਬੀਬਾ ਜੀ..ਐਤਕੀਂ ਬਠਿੰਡੇ ਤੋਂ ਬੀਬਾ ਜੀ ਦੇ ਵੀ ਹਾਰ ਵਾਲਾ ਹਾਰ ਲੋਕਾਂ ਨੇ ਪਾ ਹੀ ਦੇਣਾ..ਸਾਨੂੰ ਮਲੰਗ ਕਹਿ ਕੇ ਆਪ ਵੱਡੇ ਖ਼ਾਨਦਾਨੀ ਬਣਦੇ ਨੇ.. pic.twitter.com/QiYCBOrNmW

ਦੋਵਾਂ ਮੁੱਖ ਮੰਤਰੀਆਂ ਨੇ ਮਾਨਸਾ ਵਿੱਚ ਪੰਜਾਬ ਮੰਡੀ ਬੋਰਡ ਵੱਲੋਂ ਕਈ ਸੜਕਾਂ ਦੀ ਮੁਰੰਮਤ ਕਰਨ ਲਈ 2.65 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਤੋਹਫੇ ਵਜੋਂ ਦਿੱਤੇ। ਉਨ੍ਹਾਂ ਨੇ ਸਰਦੂਲਗੜ੍ਹ-ਮਾਨਸਾ-ਰੋੜੀ ਵਿਚਕਾਰ 20.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜਲ ਸਰੋਤ ਵਿਭਾਗ ਲਈ 39.96 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦਾ ਐਲਾਨ ਵੀ ਕੀਤਾ।

  • ਪਿਛਲੇ 25 ਸਾਲਾਂ ਤੋਂ ਆਪਾਂ ਨੂੰ 4-5 ਬੰਦੇ ਡਰਾਉਂਦੇ ਰਹੇ…ਦੋ ਬੰਦੇ ਇੱਕ ਪਰਿਵਾਰ ਦੇ ਤੇ ਦੋ ਇੱਕ ਦੇ ਤੇ ਇੱਕ ਪਾਕਿਸਤਾਨੀ..ਮੇਰੇ ਖ਼ਿਲਾਫ਼ ਵੀ ਬਹੁਤ ਸਾਜ਼ਿਸ਼ਾਂ ਕਰਦੇ ਨੇ ਪਰ ਜਿੰਨਾ ਚਿਰ ਪੰਜਾਬ ਦੇ ਲੋਕ ਮੇਰੇ ਨਾਲ਼ ਨੇ ਮੇਰੇ ਮੱਥੇ ‘ਤੇ ਕੋਈ ਵੀ ਤਿਊੜੀ ਨਹੀਂ ਪਾ ਸਕਦਾ pic.twitter.com/GNxBPWO8XG

ਦੋਵਾਂ ਮੁੱਖ ਮੰਤਰੀਆਂ ਨੇ ਲੰਬੀ ਵਿੱਚ 0.94 ਕਰੋੜ ਦੀ ਲਾਗਤ ਨਾਲ ਸੜਕ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ 0.68 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਵੀ ਤੋਹਫੇ ਵਜੋਂ ਦਿੱਤੇ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ 573 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.