ਬਠਿੰਡਾ: 2022 ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਨੇ ਸਿਆਸਤ ਗਰਮਾ ਦਿੱਤੀ ਹੈ। ਪਰ ਇਸ ਦੌਰਾਨ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਤੋਂ ਬਣਾਈ ਦੂਰੀ ਚਰਚਾ ਦਾ ਵਿਸ਼ਾ ਰਹੀ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਜਤਿੰਦਰ ਸਿੰਘ ਭੱਲਾ ਅਤੇ ਸ਼ਹਿਰੀ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਹੀ ਹੋਣਗੇ।
ਮੀਡੀਆ ਵੱਲੋਂ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਵੱਲੋਂ ਦਿਨ ਰਾਤ ਆਮ ਆਦਮੀ ਪਾਰਟੀ ਲਈ ਕੰਮ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਵਿਚਰੇ ਹਨ। ਉਨ੍ਹਾਂ ਕਿਹਾ ਕਿ ਹਰ ਹਾਲਤ ਵਿੱਚ ਭਗਵੰਤ ਮਾਨ ਹੀ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਦਿੱਲੀ ਮਾਡਲ ਨੂੰ ਸਾਹਮਣੇ ਰੱਖ ਕੇ ਲੜਨਗੇ। ਇਸ ਸਬੰਧੀ ਉਨ੍ਹਾਂ ਵੱਲੋਂ ਰੋਡ ਮੈਪ ਤਿਆਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਂਦਿਆਂ ਹੀ ਹਰ ਪਾਰਟੀ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਹਰ ਦਿਨ ਵੱਖ ਵੱਖ ਪਾਰਟੀਆਂ ਵਿਚੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਇਮਾਨਦਾਰ ਵਿਅਕਤੀ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਖ ਵੱਖ ਤਰ੍ਹਾਂ ਦਾ ਭ੍ਰਿਸ਼ਟਾਚਾਰ ਫੈਲਿਆ ਹੈ। ਜੇਕਰ ਰੇਤ ਮਾਫ਼ੀਆ ਸ਼ਰਾਬ ਮਾਫ਼ੀਆ ਕੇਬਲ ਮਾਫ਼ੀਆ ਆਦਿ ਨੂੰ ਜੇਕਰ ਨੱਥ ਪਾਈ ਜਾਵੇ ਤਾਂ ਕਰੋੜਾਂ ਰੁਪਏ ਦਾ ਆਮਦਨ ਦੇ ਸਾਧਨ ਪੈਦਾ ਹੋ ਸਕਦੇ ਹਨ। ਪਰ ਸਿਆਸੀ ਪਾਰਟੀਆਂ ਆਪਣੇ ਨਿੱਜੀ ਹਿੱਤਾਂ ਲਈ ਅਜਿਹੇ ਕਦਮ ਨਹੀਂ ਚੁੱਕ ਰਹੀਆਂ।
ਇਹ ਵੀ ਪੜ੍ਹੋ:- ਕੀ AAP ਐਸਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੇ ਮੂਡ ‘ਚ ?