ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲਈ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ।
ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਪੁੱਜੇ ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਸਮੁੱਚੇ ਸਿੱਖ ਜਗਤ ਵਿੱਚ ਖੁਸ਼ੀ ਸੀ ਪਰ ਬਾਅਦ ਵਿੱਚ ਕੋਰੋਨਾ ਦੇ ਚਲਦਿਆਂ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਤੁਰੰਤ ਇਹ ਲਾਂਘਾ ਖੋਲ ਦੇਣਾ ਚਾਹੀਦਾ ਹੈ ਤਾਂਕਿ ਸਿੱਖ ਆਪਣੇ ਪਾਵਨ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਤੇ ਸਿਹਤ ਮੰਤਰਾਲੇ ਵੱਲੋਂ ਜਾਰੀ ਜ਼ਰੂਰੀ ਸ਼ਰਤਾਂ ਅਤੇ ਨਿਯਮਾਂ ਦੀ ਪਾਲਣਾ ਨਾਲ ਲਾਂਘਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ।