ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਨੇਤਾਵਾਂ ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁੱਧ ਰੱਜ ਕੇ ਰੋਸ ਪ੍ਰਗਟ ਕੀਤਾ। ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਵਿਰੁੱਧ ਫੈਸਲੇ ਲੈ ਰਹੀ ਹੈ ਤੇ ਕਿਸਾਨੀ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਜਿਹੜੇ ਫੈਸਲੇ ਲੈ ਰਹੀ ਹੈ, ਉਸ ਦਾ ਕਿਸਾਨ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰ ਰਹੇ ਹਨ। ਨੇਤਾਵਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਨਾਲ ਹਮਦਰਦੀ ਦੱਸਦੀ ਹੈ ਤੇ ਦੂਜੇ ਪਾਸੇ ਸਰਕਾਰ ਫ਼ਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਕਰ ਰਹੀ ਹੈ।
ਸਰਕਾਰ ਨੇ ਪਹਿਲਾਂ ਵੀ ਕਈ ਤਰ੍ਹਾਂ ਦੇ ਵਾਅਦੇ ਕੀਤੇ ਪਰ ਅੱਜ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ, ਕਿਸਾਨ ਕਰਜ਼ ਦੇ ਕਾਰਨ ਅਜੇ ਵੀ ਖੁਦਕੁਸ਼ੀਆਂ ਕਰ ਰਿਹਾ ਹੈ। ਇਸ ਦੇ ਨਾਲ ਹੀ ਅਵਾਰਾ ਪਸ਼ੂਆਂ ਦੀ ਸਮੱਸਿਆ ਵੀ ਇੱਕ ਬੜੀ ਪ੍ਰੇਸ਼ਾਨੀ ਬਣੀ ਜਿਸ 'ਤੇ ਪੰਜਾਬ ਸਰਕਾਰ ਧਿਆਨ ਨਹੀਂ ਦੇ ਰਹੀ ਹੈ।
ਉਧਰ ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਪਰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਦੇ ਚਲਦਿਆਂ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨ ਦੇ ਸੰਬੰਧ ਵਿੱਚ ਸੋਚਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੇ ਅੰਨਦਾਤਾ ਹੀ ਪ੍ਰੇਸ਼ਾਨ ਰਿਹਾ ਤਾਂ ਭਾਰਤ ਦੇ ਦੂਜੇ ਵਰਗਾਂ ਦਾ ਕੀ ਬਣੂਗਾ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਕੈਪਟਨ ਨੇ ਧਾਰਮਿਕ ਸੰਗਠਨਾਂ ਨੂੰ 50 ਤੋਂ ਘੱਟ ਲੋਕਾਂ ਦਾ ਇਕੱਠ ਕਰਨ ਦੀ ਕੀਤੀ ਅਪੀਲ
ਪੰਜਾਬ ਵਿੱਚ ਪਹਿਲਾਂ ਹੀ ਲੋਕ ਦੇਸ਼ ਛੱਡ ਕੇ ਵਿਦੇਸ਼ਾਂ ਦੀ ਤਰਫ਼ ਜਾ ਰਹੇ ਹਨ ਤੇ ਬਾਹਰ ਦੇ ਲੋਕ ਪੰਜਾਬ ਵਿੱਚ ਕੰਮ ਕਰਨ ਲਈ ਮਜਬੂਰ ਹਨ। ਜੇਕਰ ਇਸ ਤਰ੍ਹਾਂ ਹੁੰਦਾ ਰਿਹਾ ਤਾਂ ਪੰਜਾਬ ਇੱਕ ਦਿਨ ਖ਼ਾਲੀ ਹੋ ਜਾਵੇਗਾ ਇਹ ਮੁੱਦਾ ਵੀ ਇੱਕ ਗੰਭੀਰ ਮੁੱਦਾ ਬਣਿਆ ਹੋਇਆ ਹੈ ਸਰਕਾਰ ਨੂੰ ਵੀ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।