ਬਠਿੰਡਾ: ਸ਼ਹਿਰ ਵਿੱਚ ਭਾਰਤੀ ਕਿਸਾਨ ਏਕਤਾ ਉਗਰਾਹਾਂ ਨੇ ਤੀਜੇ ਦਿਨ ਵੀ ਡੀਸੀ ਦਫ਼ਤਰ ਦੇ ਸਾਹਮਣੇ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ।
ਕਦੋਂ ਸ਼ੁਰੂ ਹੋਇਆ ਸੀ ਧਰਨਾ
ਬੀਤੀ 20 ਜਨਵਰੀ ਤੋਂ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਲਗਾਤਾਰ ਰੋਸ ਧਰਨੇ ਕੀਤੇ ਜਾ ਰਹੇ ਹਨ ਤੇ ਅੱਜ ਉਨ੍ਹਾਂ ਦੇ ਰੋਸ ਧਰਨੇ ਦਾ ਅਖ਼ੀਰਲਾ ਦਿਨ ਸੀ।
ਸਰਕਾਰ ਨੂੰ ਚੇਤਾਵਨੀ
ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਹੈ ਕਿ ਉਹ ਉਨ੍ਹਾਂ ਤੋਂ ਮੰਗ ਪੱਤਰ ਹਾਸਲ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਇਮਤਿਹਾਨ ਲੈ ਰਹੀ ਹੈ ਤੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀਂ ਉਦੋਂ ਤੱਕ ਉਹ ਧਰਨੇ ਦਿੰਦੇ ਰਹਿਣਗੇ।
ਔਰਤਾਂ ਨੂੰ ਵੀ ਦੇਣਾ ਪਿਆ ਧਰਨਾ
ਧਰਨੇ ਵਿੱਚ ਕਿਸਾਨ ਆਗੂਆਂ ਦੇ ਨਾਲ-ਨਾਲ ਔਰਤਾਂ ਵੀ ਸ਼ਾਮਿਲ ਸਨ।
ਕਿਸਾਨਾਂ ਦੀਆਂ ਮੰਗਾਂ
ਕਿਸਾਨਾਂ ਦੀਆਂ ਮੰਗਾਂ ਪਰਾਲੀ ਦਾ ਹੱਲ ਕੱਢਣਾ, ਕਿਸਾਨਾਂ ਦੇ ਕਰਜ਼ੇ ਮੁਆਫ਼ ਤੇ ਪਰਾਲੀ ਸਾੜਨ ਕਰਕੇ ਕਿਸਾਨਾਂ 'ਤੇ ਦਰਜ ਪਰਚੇ ਰੱਦ ਕਰਨਾ ਹੈ।