ਬਠਿੰਡਾ: ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਬਠਿੰਡਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਸਮੇਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨਾਂ ਵੱਲੋਂ ਇੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ।
ਇਹ ਖ਼ੂਨਦਾਨ ਕੈਂਪ ਦੀਪ ਸਿੱਧੂ ਦੇ ਜਨਮ ਦਿਹਾੜੇ ਨੂੰ ਸਮਰਪਤ ਸੀ। ਇਸ ਮੌਕੇ ਨੌਜਵਾਨਾਂ ਨੇ ਕਿਹਾ ਕਿ ਕਿਸਾਨੀ ਘੋਲ ਵਿੱਚ ਸ਼ਾਮਲ ਹਰ ਵਰਗ ਦੀ ਚੜ੍ਹਦੀ ਕਲਾ ਲਈ ਇਹ ਅਰਦਾਸ ਬੇਨਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੀ ਰਿਹਾਈ ਅਤੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ ਹੈ ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਲਗਾਏ ਜਾ ਰਹੇ ਹਨ।
ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋਏ, ਜਿਨ੍ਹਾਂ ਨੇ ਖ਼ੂਨਦਾਨ ਕੈਂਪ ਵਿੱਚ ਖੂਨਦਾਨ ਕੀਤਾ।