ਬਠਿੰਡਾ : ਪੰਜਾਬ ਵਿੱਚ ਨਸ਼ੇ ਨਾਲ ਰੋਜ਼ਾਨਾ ਹੀ ਪਤਾ ਨਹੀ ਕਿੰਨੀਆ ਮੌਤਾਂ ਹੁੰਦੀਆਂ ਹਨ, ਪਰ ਫਿਰ ਵੀ ਨਸ਼ੇ ਪ੍ਰਤੀ ਲੋਕ ਜਾਗਰੂਕ ਨਹੀ ਹੁੰਦੇ, ਨਸ਼ੇ ਤੇ ਨੱਥ ਪਾਉਣ ਲਈ ਬਠਿੰਡਾ ਪੁਲਿਸ ਨੇ ਨਸ਼ਾ ਵਿਰੋਧੀ ਦਿਵਸ ਤੇ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦੀ ਅਗਵਾਈ ਐੱਸ.ਐੱਸ.ਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਕਰ ਰਹੇ ਸਨ। ਉਨ੍ਹਾਂ ਵੱਲੋਂ ਪਹਿਲਾਂ ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ ਵਿੱਚੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਸਾਈਕਲ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਹੁੰਦੀ ਹੋਈ, ਠੰਡਾ ਦੇ ਫਾਇਰ ਬ੍ਰਿਗੇਡ ਚੌਕ ਵਿੱਚ ਸਮਾਪਤ ਹੋਈ, ਐਸ.ਐਸ.ਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਨੌਜਵਾਨਾਂ ਨੂੰ ਨਸ਼ਾ ਰਹਿਤ ਜ਼ਿੰਦਗੀ ਜੀਣੀ ਚਾਹੀਦੀ ਹੈ, ਅਤੇ ਜੋ ਵੀ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ। ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦਾ ਸਹਿਯੋਗ ਕਰੇਗਾ ਅਤੇ ਲੋੜੀਂਦੀਆਂ ਸੁਵਿਧਾਵਾਂ ਲੈਣ ਵਿੱਚ ਮਦਦ ਕਰੇਗਾ।
ਇਹ ਵੀ ਪੜ੍ਹੋ:-Farmers Protest: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਤੇ ਹੋਰਨਾਂ ਏਜੰਸੀਆਂ ਨੂੰ ਕੀਤਾ ਅਲਰਟ