ਬਠਿੰਡਾ: ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦਾ ਸਮਾਂ ਨੇੜੇ ਆ ਰਿਹਾ ਹੈ ਓਵੇਂ ਹੀ ਵੱਖ-ਵੱਖ ਸਿਆਸੀ ਪਾਰਟੀਆਂ (Political partie) ਵੱਲੋਂ ਆਪਣਾ ਚੋਣ ਪ੍ਰਚਾਰ ਤੇਜ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੰਯੁਕਤ ਕਿਸਾਨ ਮੋਰਚੇ (skm) ਵੱਲੋਂ ਸਿਆਸੀ ਸਰਗਰਮੀਆਂ 'ਤੇ ਰੋਕ ਲਗਾਈ ਗਈ ਹੈ।
ਰੋਕ ਕਾਰਨ ਰਾਜਨੀਤਿਕ ਪਾਰਟੀਆਂ ਸੋਚਾਂ ਵਿੱਚ ਹਨ ਜਿਵੇਂ ਕਹਿੰਦੇ ਹਨ ਕਿ ਪੰਜਾਬ ਦੀ ਸਿਆਸਤ ਪਿੰਡਾਂ ਦੀਆਂ ਸੱਥਾਂ ਤੋਂ ਸ਼ੁਰੂ ਹੁੰਦੀ ਹੈ ਇਸੇ ਲੜੀ 'ਚ ਅੱਜ ਜਦੋਂ ਬਠਿੰਡਾ ਦੇ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਭੁਚੋ ਖੁਰਦ ਵਿਚਲੀ ਸੱਥ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪਿਛਲੇ ਕਰੀਬ ਸੱਤਰ ਸਾਲਾਂ ਤੋਂ ਸਿਆਸੀ ਆਗੂਆਂ ਦੇ ਉਹੀ ਬਿਆਨ ਸੁਣਦੇ ਆ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਸਬੰਧੀ ਬਣਦੇ ਕਦਮ ਨਹੀਂ ਚੁੱਕੇ ਗਏ।
ਪਿੰਡਾਂ ਵਿੱਚ ਚੰਗੇ ਸਕੂਲ ਪੀਣ ਦੇ ਸਾਫ ਪਾਣੀ ਦਾ ਪ੍ਰਬੰਧ ਅਤੇ ਚੰਗੇ ਹਸਪਤਾਲ ਦੀ ਹਾਲੇ ਵੀ ਘਾਟ ਰੜਕ ਰਹੀ ਹੈ ਸੱਥ ਵਿੱਚ ਬੈਠੇ ਵੱਖ ਵੱਖ ਲੋਕਾਂ ਦਾ ਕਹਿਣਾ ਸੀ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਵੱਡੀਆਂ ਵੱਡੀਆਂ ਫਲੈਕਸਾਂ ਲਗਾਕੇ ਕਿਸਾਨਾਂ ਨੂੰ ਖੁਸ਼ਹਾਲ ਦੱਸਿਆ ਜਾ ਰਿਹਾ ਹੈ ਪਰ ਜ਼ਮੀਨੀ ਪੱਧਰ ਤੇ ਕਿਸਾਨ ਅੱਜ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੈ ਮਾਤਰ ਚਾਲੀ ਰੁਪਏ ਵਾਧਾ ਦੇਕੇ ਸਰਕਾਰਾਂ ਵੱਲੋਂ ਉਨ੍ਹਾਂ ਤੇ ਅਹਿਸਾਨ ਕੀਤਾ ਜਾ ਰਿਹਾ ਹੈ ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ (Punjab Assembly Elections) ਤੇ ਕਿਸਾਨ ਅੰਦੋਲਨ ਦਾ ਅਸਰ ਜ਼ਰੂਰ ਵੇਖਣ ਨੂੰ ਮਿਲੇਗਾ ਜੇਕਰ ਕਿਸਾਨਾਂ ਵੱਲੋਂ ਆਪਣੀ ਕੋਈ ਸਿਆਸੀ ਧਿਰ ਖੜ੍ਹੀ ਕੀਤੀ ਜਾਂਦੀ ਹੈ ਤਾਂ ਇਸ ਵਾਰ ਰਵਾਇਤੀ ਸਿਆਸੀ ਪਾਰਟੀਆਂ ਦਾ ਸਾਥ ਛੱਡ ਕਿਸਾਨਾਂ ਦਾ ਸਾਥ ਦੇਣਗੇ ਉਨ੍ਹਾਂ ਕਿਹਾ ਕਿ ਇਸ ਵਾਰ ਉਹ ਆਪਣਾ ਵਿਧਾਇਕ ਬੜਾ ਸੋਚ ਸਮਝ ਕੇ ਚੁਣਨਗੇ ਉਨ੍ਹਾਂ ਲਈ ਹੁਣ ਸਿਆਸੀ ਪਾਰਟੀਆਂ ਦੇ ਮਾਅਨੇ ਨਹੀਂ ਰਹਿ ਗਏ ਹਨ ਕਿਉਂਕਿ ਸਾਰੀਆਂ ਹੀ ਸਿਆਸੀ ਆਪਸ ਵਿੱਚ ਰਲੀਆਂ ਹੋਈਆਂ ਹਨ। ਕਿਸਾਨਾਂ ਵੱਲੋਂ ਪਹਿਲਾਂ ਹੀ ਨਾਅਰਾ ਦਿੱਤਾ ਹੈ ਕਿ ਜੋ ਕਿਸਾਨਾਂ ਨਾਲ ਖੜੇਗਾ ਓਹੀ ਪਿੰਡਾਂ 'ਚ ਵੜੇਗਾ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦਾ ਜਨਮਦਿਨ ਅੱਜ, ਜਾਣੋ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ