ਬਠਿੰਡਾ: ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਟਰੇਨਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਹਿਤ ਬਠਿੰਡਾ ਤੋਂ ਵੀ ਬੀਤੇ ਐਤਾਵਰ ਨੂੰ 2 ਰੇਲ ਗੱਡੀਆਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਬਿਹਾਰ ਅਤੇ ਝਾਰਖੰਡ ਲਈ ਰਵਾਨਾ ਹੋਈਆਂ। ਜਦੋਂ ਐਤਵਾਰ ਨੂੰ ਰੇਲ ਗੱਡੀਆਂ ਬਿਹਾਰ ਅਤੇ ਝਾਰਖੰਡ ਲਈ ਰਵਾਨਾ ਹੋਈਆਂ ਤਾਂ ਉਸ ਸਮੇਂ ਸਟੇਸ਼ਨ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।
ਰਾਜਾ ਵੜਿੰਗ ਨੇ ਬਕਾਇਦਾ ਰੇਲ ਯਾਤਰੀਆਂ ਨੂੰ ਸੰਬੋਧਿਤ ਕੀਤਾ ਅਤੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆਂ ਗਾਂਧੀ ਦੇ ਯਤਨਾਂ ਨਾਲ ਹੀ ਇਹ ਰੇਲ ਗੱਡੀਆਂ ਰਵਾਨਾ ਹੋ ਸਕੀਆਂ ਹਨ, ਰਾਜਾ ਵੜਿੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬਕਾਇਦਾ ਰੇਲ ਵਿਭਾਗ ਨੂੰ 14 ਲੱਖ 33 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਹਨ, ਰਾਜਾ ਵੜਿੰਗ ਨੇ ਕਿਹਾ ਕਿ ਯਾਤਰੀਆਂ ਤੋਂ ਕਿਰਾਇਆ ਨਹੀਂ ਲਿਆ ਗਿਆ। ਵੜਿੰਗ ਨੇ ਕਿਹਾ ਕਿ ਯਾਤਰੀਆਂ ਲਈ ਬਾਕਾਇਦਾ ਖਾਣ-ਪੀਣ ਦੇ ਸਾਮਾਨ ਦਾ ਪ੍ਰਬੰਧ ਕੀਤਾ ਗਿਆ ਸੀ।
ਰਾਜ ਵੜਿੰਗ ਵੱਲੋਂ ਕੀਤੇ ਗਏ ਇਸ ਪ੍ਰਚਾਰ ਦੇ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਦੇ ਇੱਕ ਵਫ਼ਦ ਨੇ ਬਠਿੰਡਾ ਦੇ ਰੇਲ ਅਧਿਕਾਰੀਆਂ ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਅਤੇ ਪਾਰਟੀ ਨੇ ਇਹ ਮੰਗ ਕੀਤੀ ਕਿ ਜਿਸ ਨੇ ਵੀ ਨਿਯਮ ਜਾਂ ਫਿਰ ਕਾਨੂੰਨ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਸਾਰਿਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜੋ: ਕੋਵਿਡ -19: ਦੇਸ਼ 'ਚ ਪੀੜਤਾਂ ਦੀ ਗਿਣਤੀ 70 ਹਜ਼ਾਰ ਤੋਂ ਪਾਰ, 2293 ਮੌਤਾਂ
ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਬਿੰਟਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਦੇਸ਼ ਦੇ ਰੇਲ ਮੰਤਰੀ ਨੂੰ ਭਾਜਪਾ ਵੱਲੋਂ ਲਿਖਤ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ। ਬਿੰਟਾ ਨੇ ਦੱਸਿਆ ਕਿ ਬਠਿੰਡਾ ਰੇਲਵੇ ਸਟੇਸ਼ਨ ਦੇ ਸੁਪਰੀਡੈਂਟ ਨੂੰ ਵੀ ਇੱਕ ਲਿਖਤੀ ਸ਼ਿਕਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਰਾਜਾ ਵੜਿੰਗ ਅਤੇ ਉਸ ਦੇ ਕਰੀਬੀ 20 ਸਾਥੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।