ਬਠਿੰਡਾ:ਡੇਰਾ ਪ੍ਰੇਮੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਵਿਵਾਦ ਵਿਚ ਰਹਿੰਦੇ ਹਨ।ਇਸੇ ਤਰ੍ਹਾਂ ਬਠਿੰਡਾ ਦੇ ਬੀੜ ਤਲਾਬ ਬਸਤੀ ਵਿਚਲੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਮੇਲ ਸਿੰਘ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਿਹਾਅ ਕਰਨ ਦੀ ਆਰਦਾਸ ਕੀਤੀ ਹੈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ ਹੈ।
ਅਰਦਾਸ ਤੋਂ ਬਾਅਦ ਪੈਦਾ ਹੋਏ ਵਿਵਾਦ ਵਿੱਚ ਹੁਣ ਭਾਰਤੀ ਜਨਤਾ ਪਾਰਟੀ ਗ੍ਰੰਥੀ ਸਿੰਘ ਦੇ ਹੱਕ ਵਿੱਚ ਨਿੱਤਰ ਆਈ ਹੈ ਅਤੇ ਬੀਜੇਪੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਗ੍ਰੰਥੀ ਸਿੰਘ ਵੱਲੋਂ ਜੋ ਅਰਦਾਸ ਕੀਤੀ ਗਈ ਹੈ ਉਸ ਦਾ ਅਸੀਂ ਸਵਾਗਤ ਕਰਦੇ ਹਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਦਲਿਤ ਭਾਈਚਾਰੇ ਨਾਲ ਸੰਬੰਧਿਤ ਪੰਜਾਬ ਦਾ ਮੁੱਖ ਮੰਤਰੀ ਵਾਲੇ ਦਿੱਤੇ ਬਿਆਨ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਆਸ ਕਰਦੇ ਹਾਂ।ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਦੁਆਰਾ ਕਿਸੇ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਤਾਂ ਅਸੀਂ ਇਸ ਦਾ ਡੱਟ ਕੇ ਵਿਰੋਧ ਕਰਾਂਗੇ।