ਬਠਿੰਡਾ: ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਇਸ ਦੇ ਚਲਦੇ ਉਨ੍ਹਾਂ ਵੱਲੋਂ ਲਗਾਤਾਰ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਦੇ ਇੰਚਾਰਜ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਵੱਲੋਂ ਅੱਜ ਬਠਿੰਡਾ ਪਹੁੰਚ ਕੇ ਸੂਬੇ ਦੇ ਅਹੁਦੇਦਾਰਾਂ ਅਤੇ ਭਾਜਪਾ ਵਰਕਰਾਂ ਨਾਲ ਬੈਠਕ ਕੀਤੀ ਗਈ।
ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ : ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿ ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਰੱਜਵਾਂ ਪਿਆਰ ਦਿੱਤਾ ਅਤੇ ਵੱਡੇ ਬਹੁਮਤ ਨਾਲ ਵਿਧਾਨ ਸਭਾ ਪਹੁੰਚਾਇਆ। ਪਰ ਭਗਵੰਤ ਮਾਨ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ। ਜਿਸ ਕਾਰਨ ਹੁਣ ਲੋਕਾਂ ਵਿੱਚੋਂ ਵੱਡਾ ਰੋਹ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ 2024 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਉਨ੍ਹਾਂ ਵੱਲੋਂ ਸ਼ਹਿਰ ਤੇ ਹਰ ਪਿੰਡ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ।
ਕਿਸਾਨਾਂ ਦੀਆਂ ਸਬੰਧ ਸੁਧਾਰ ਰਹੀ ਭਾਜਪਾ: ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ। ਕੇਂਦਰ ਸਰਕਾਰ ਵੱਲੋਂ ਹੀ ਅਜਿਹੀਆਂ ਯੋਜਨਾਵਾਂ ਲਿਆਈਆਂ ਜਾ ਰਹੀਆਂ ਹਨ। ਜਿਸ ਦਾ ਪੰਜਾਬ ਤਰੱਕੀ ਦੀ ਰਾਹ 'ਤੇ ਜਾ ਸਕਦਾ ਹੈ। ਕਿਸਾਨ ਜਥੇਬੰਦੀਆਂ ਨਾਲ ਸਬੰਧਾਂ ਨੂੰ ਲੈ ਕੇ ਬੋਲਦੇ ਹਾਂ ਗਜਿੰਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਵਾਮੀਨਾਥਨ ਰਿਪੋਰਟ ਦੀਆਂ ਕਈ ਮੰਗਾਂ ਮੰਨ ਲਈਆਂ ਗਈਆਂ ਹਨ। ਬਾਕੀਆਂ ਦੇ ਵਿਚਾਰ ਚਰਚਾ ਜਾਰੀ ਹੈ ਮਨਪ੍ਰੀਤ ਬਾਦਲ ਦੀ ਗੈਰਹਾਜ਼ਰੀ ਸਬੰਧੀ ਬੋਲਦਿਆਂ ਉਹਨਾਂ ਕਿਹਾ ਕੀ ਬਾਦਲ ਹੌਲੀ ਹੌਲੀ ਪਾਰਟੀ ਨੂੰ ਜਾਨਣ ਲੱਗਣਗੇ।
ਪੰਜਾਬ ਦੇ ਸਿਰ ਚੜ੍ਹੇ ਕਰਜ਼ੇ ਬਾਰੇ ਬੋਲੇ ਸ਼ੇਖਾਵਤ: ਪੰਜਾਬ ਸਿਰ ਚੜ੍ਹੇ ਕਰਜ਼ੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਅੱਜ ਪੰਜਾਬ ਵਿੱਚ ਅਜਿਹੇ ਹਾਲਾਤ ਪੈਦਾ ਹੋ ਗਏ ਹਨ। ਸਰਕਾਰ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇਣੀਆਂ ਮੁਸ਼ਕਲ ਹੋ ਗਈਆਂ ਹਨ। ਪੰਜਾਬ ਦੇ ਅਮਨ ਤੇ ਕਾਨੂੰਨ ਦੀ ਸਥਿਤੀ 'ਤੇ ਬੋਲਦਿਆਂ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਪੰਜਾਬ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਐਸਵਾਈਐਲ ਦੇ ਮੁੱਦੇ ਤੇ ਵੀ ਉਨ੍ਹਾਂ ਗੱਲ ਕੀਤੀ ਅਤੇ ਦੱਸਿਆ ਕਿ ਦੋਵੇਂ ਸੂਬਿਆਂ ਨਾਲ ਕੀਤੀ ਬੈਠਕ ਤੋਂ ਬਾਅਦ ਉਨ੍ਹਾਂ ਵੱਲੋਂ ਦੋਵੇਂ ਸੂਬਿਆਂ ਦੀ ਅਸਹਿਮਤੀ ਦੀ ਰਿਪੋਰਟ ਬਣਾ ਕੇ ਭੇਜੀ ਗਈ ਹੈ।
ਇਹ ਵੀ ਪੜ੍ਹੋ:- 26 ਜਨਵਰੀ ਤੋਂ ਪਹਿਲਾਂ ਬਠਿੰਡਾ 'ਚ ਕੰਧਾਂ 'ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਸੀਐਮ ਮਾਨ ਨੂੰ ਮੁੜ ਧਮਕੀ !