ETV Bharat / state

ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਪ੍ਰਧਾਨ ਦਾ ਬਿਆਨ, ਫੌਜਾ ਸਿੰਘ ਸਰਾਰੀ 'ਤੇ ਕਾਰਵਾਈ ਕਦੋਂ?

ਬਠਿੰਡਾ ਪਹੁੰਚੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਹਨ। ਇਸ ਦੌਰਾਨ ਉਨ੍ਹਾਂ ਕਈ ਮੁੱਦਿਆਂ ਨੂੰ ਲੈਕੇ ਸਰਕਾਰ ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇ ਹਨ।

ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਪ੍ਰਧਾਨ ਦਾ ਬਿਆਨ

author img

By

Published : Oct 16, 2022, 1:12 PM IST

Updated : Oct 16, 2022, 1:34 PM IST

ਬਠਿੰਡਾ: ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ ਵਾਇਰਲ ਹੋ ਰਹੀ ਹੈ, ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਇਸ ਗੱਲ ਦਾ ਮੁੱਖ ਮੰਤਰੀ ਮਾਨ ਜਵਾਬ ਜ਼ਰੂਰ ਦੇਣ।

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਜੀਲੈਂਸ ਨੂੰ ਪੰਜਾਬ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਵੀ ਗ੍ਰਿਫਤਾਰ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ ਮੁੱਖ ਮੰਤਰੀ ਦਾ ਚਿਹਰਾ ਬਣ ਕੇ ਪੰਜਾਬ 'ਚ ਬੈਠੇ ਨੇ ਪਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਚਲਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਪੰਜਾਬ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ, ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਭਗਵੰਤ ਮਾਨ ਸਿਰਫ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਖੁਸ਼ ਕਰਨ ਦਾ ਕੰਮ ਕਰ ਰਹੇ ਹਨ।

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ

ਐੱਸ.ਵਾਈ.ਐੱਲ ਦੇ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਮੁੱਦੇ ਦਾ ਹੱਲ ਹੈ, ਪਰ ਹੁਣ ਉਹ ਚੁੱਪ ਕਿਉਂ ਬੈਠੇ ਹਨ। ਆਪਣੇ ਅਲਾਦੀਨ ਦਾ ਚਿਰਾਗ ਕਿਉਂ ਨਹੀਂ ਜਗਾ ਰਹੇ। ਭਗਵੰਤ ਮਾਨ SYL 'ਤੇ ਗੁੱਸੇ 'ਚ ਨਜ਼ਰ ਆ ਰਹੇ ਹਨ।

ਪੰਜਾਬ ਵਿੱਚ ਅਮਨ-ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਵਿਰੋਧ ਕਰਨ ਵਾਲਿਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਪ੍ਰਾਪਤ ਹੋਏ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਜਦੋਂ ਗੈਂਗਸਟਰਾਂ ਅਤੇ ਕਾਨੂੰਨ ਵਿਵਸਥਾ ਦੀ ਗੱਲ ਆਉਂਦੀ ਹੈ ਤਾਂ ਪਿਛਲੀ ਸਰਕਾਰ ਦੀ ਗੱਲ ਕਰਨ ਲੱਗ ਜਾਂਦੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਰਾਲੀ ਦੇ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਕੀਤਾ ਸੀ, ਜੋ ਸਰਕਾਰ ਬਣਨ ਤੋਂ ਬਾਅਦ 500 'ਤੇ ਆ ਗਿਆ।

ਇਹ ਵੀ ਪੜ੍ਹੋ: ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫ਼ਤਾਰ

Last Updated : Oct 16, 2022, 1:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.