ਬਠਿੰਡਾ: ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਲੈ ਕੇ ਬੱਸ ਸਟੈਂਡ ਤੱਕ ਰੋਸ ਮਾਰਚ ਕੀਤਾ ਗਿਆ। ਇਸ ਤੋਂ ਬਾਅਦ ਬਠਿੰਡਾ ਬੱਸ ਸਟੈਂਡ ਦੇ ਸਾਹਮਣੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ ਗਿਆ।
ਇਸ ਰੋਸ ਮਾਰਚ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਉਨ੍ਹਾਂ ਦਾ ਰੋਸ ਪਿਛਲੇ ਸਾਲ ਪਰਾਲੀ ਜਲਾਉਣ ਤੇ ਕਿਸਾਨਾਂ ਉੱਤੇ ਦਰਜ ਹੋਏ ਮੁਕੱਦਮੇ ਦੌਰਾਨ ਇੱਕ ਕਿਸਾਨ ਵੀਰ ਦੀ ਰੋਸ ਵਜੋਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਤਮਾਮ ਕਿਸਾਨਾਂ ਦਾ ਪਰਾਲੀ ਜਲਾਉਣ ਉੱਤੇ ਦਰਜ ਹੋਏ ਮੁਕੱਦਮਿਆਂ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਸੀ।
ਉਨ੍ਹਾਂ ਕਿਹਾ ਕਿ ਜਿਸ ਕਿਸਾਨ ਦੀ ਮੌਤ ਹੋਈ ਸੀ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਅਤੇ ਮੁਆਵਜ਼ਾ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਹੁਣ ਸੂਬਾ ਸਰਕਾਰ ਆਪਣੇ ਕੀਤੇ ਗਏ ਇਸ ਸਮਝੌਤੇ ਤੋਂ ਮੁੱਕਰ ਚੁੱਕੀ ਹੈ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਲਗਾਤਾਰ ਛੇ ਦਿਨਾਂ ਤੋਂ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਬਲਦੇਵ ਸਿੰਘ ਸੰਦੋਹਾ ਨੇ ਕਿਹਾ ਕਿ ਅੱਜ ਜ਼ਿਲ੍ਹਾ ਕੰਪਲੈਕਸ ਤੋਂ ਲੈ ਕੇ ਬਠਿੰਡਾ ਬੱਸ ਸਟੈਂਡ ਤੱਕ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ।