ETV Bharat / state

ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਵਿੱਚ ਦੁਸਹਿਰੇ ਵਾਲੇ ਦਿਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲਿਆਂ ਵਿਰੁੱਧ ਬ੍ਰਾਹਮਣ ਸਮਾਜ ਵੱਲੋਂ ਬਠਿੰਡਾ ਦੇ ਹਨੂਮਾਨ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਹਿੰਦੂ ਸਮਾਜ ਦੀਆਂ ਜਥੇਬੰਦੀਆਂ ਨੇ ਮੁਲਜ਼ਮਾਂ ਵਿਰੁੱਧ ਧਾਰਾ 302 ਤਹਿਤ ਕਾਰਵਾਈ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

author img

By

Published : Nov 10, 2020, 4:41 PM IST

ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਬਠਿੰਡਾ: ਅੰਮ੍ਰਿਤਸਰ ਦੇ ਪਿੰਡ ਮਾਨਾਂਵਾਲਾ ਵਿੱਚ ਦੁਸਹਿਰੇ ਵਾਲੇ ਦਿਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ ਬ੍ਰਾਹਮਣ ਸਮਾਜ ਵੱਲੋਂ ਪੂਰੇ ਪੰਜਾਬ ਭਰ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਹਨੂਮਾਨ ਚੌਕ ਵਿੱਚ ਵੱਖ-ਵੱਖ ਹਿੰਦੂ ਸਮਾਜ ਦੀਆਂ ਜਥੇਬੰਦੀਆਂ ਨੇ ਇਕੱਠੇ ਹੋ ਕੇ ਹਨੂੰਮਾਨ ਚਾਲੀਸਾ ਦਾ ਪਾਠ ਕਰਦੇ ਹੋਏ ਮੁਲਜ਼ਮਾਂ ਵਿਰੁੱਧ ਧਾਰਾ 302 ਤਹਿਤ ਕਾਰਵਾਈ ਦੀ ਮੰਗ ਕਰਦੇ ਹੋਏ ਸੀਬੀਆਈ ਜਾਂਚ ਮੰਗੀ ਹੈ।

ਹਿੰਦੂ ਸੰਗਠਨਾਂ ਦੇ ਆਗੂਆਂ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਇਹ ਕਾਰਵਾਈ ਸੂਬੇ ਵਿੱਚ ਅਮਨ-ਸਾਂਤੀ ਦੀ ਸਥਿਤੀ ਨੂੰ ਭੰਗ ਕਰਨ ਲਈ ਸਾਜਿਸ਼ ਤਹਿਤ ਕੀਤੀ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਰਾਮ ਦਾ ਪੁਤਲਾ ਸਾੜਨ ਵਾਲੇ ਇਹ ਲੋਕ ਅਧਰਮੀ ਹਨ, ਜਿਨ੍ਹਾਂ ਨੂੰ ਸਮਾਜ ਵਿੱਚ ਟਿਕ ਕੇ ਬੈਠਣ ਨਹੀਂ ਦਿੱਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਭਾਵੇਂ ਉਹ ਕਿਸੇ ਵੀ ਧਰਮ ਦੇ ਹੋਣ। ਕਿਉਂਕਿ ਪੰਜਾਬ ਵਿੱਚ ਕਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ ਅਤੇ ਕਦੇ ਭਗਵਾਨ ਸ੍ਰੀ ਰਾਮ ਜੀ ਦਾ ਪੁਤਲਾ ਸਾੜਿਆ ਜਾ ਰਿਹਾ ਹੈ। ਇਸ ਕਰਕੇ ਹੀ ਅੱਜ ਪੰਜਾਬ ਦੀਆਂ ਹਿੰਦੂ ਤੇ ਸਿੱਖ ਜਥੇਬੰਦੀਆਂ ਇਥੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਭਾਵੇਂ ਇਸ ਪੂਰੇ ਮਾਮਲੇ ਨੂੰ ਲੈ ਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਪਰ ਇਸ ਪਿੱਛੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਪਿਛੇ ਜੋ ਵੀ ਤਾਕਤਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੇ ਜਿਸ ਤਰੀਕੇ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ 302 ਦੀ ਕਾਰਵਾਈ ਕੀਤੀ ਗਈ ਹੈ, ਉਸੇ ਤਰ੍ਹਾਂ ਹਿੰਦੂ ਧਰਮ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਜਾਵੇ ਅਤੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.