ਬਠਿੰਡਾ: ਜ਼ਿਲ੍ਹੇ ਦੇ ਮਾਡਲ ਟਾਊਨ ਵਿੱਚ ਰਹਿ ਰਹੇ ਮਲੋਟ ਤੋਂ ਵਿਧਾਇਕ ਅਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਭਾਵੇਂ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਕੀਤੀ ਗਈ ਸੀ, ਪਰ ਇਨ੍ਹਾਂ ਮੁਲਾਜ਼ਮਾਂ ਵੱਲੋਂ ਬੈਰੀਕੇਡ ਤੋੜਦੇ ਹੋਏ ਡਿਪਟੀ ਸਪੀਕਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੱਥੇ ਇੱਕ ਵਿਧਾਇਕ ਵੱਲੋਂ ਕਈ ਪੈਨਸ਼ਨਾਂ ਅਤੇ ਤਨਖ਼ਾਹਾਂ ਲਈਆਂ ਜਾ ਰਹੀਆਂ ਹਨ, ਉੱਥੇ ਹੀ ਲਗਾਤਾਰ ਕਈ ਸਾਲ ਸਰਵਿਸ ਕਰਨ ਵਾਲੇ ਮੁਲਾਜ਼ਮਾਂ ਨੂੰ ਤਨਖ਼ਾਹ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਕਈ ਵਾਰ ਪੈਨਲ ਮੀਟਿੰਗ ਦਿੱਤੀ ਜਾ ਚੁੱਕੀ ਹੈ, ਪਰ ਉਨ੍ਹਾਂ ਦੀ ਜਾਇਜ਼ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਇਜ਼ ਮੰਗ ਨੂੰ ਜਲਦ ਹੀ ਪੂਰਾ ਨਾ ਕੀਤਾ ਗਿਆ ਤਾਂ ਆਉਂਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ: ਸੀ.ਐੱਮ. ਕੈਪਟਨ ਅਤੇ ਬਿਕਰਮ ਮਜੀਠੀਆ ‘ਤੇ ਭੜਕੇ ਨਵਜੋਤ ਸਿੱਧੂ