: ਪਹਿਲਾਂ ਮੂੰਗੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨਰਮੇ ਉਪਰ ਢਾਈ ਪ੍ਰਤੀਸ਼ਤ ਤੋਂ ਇੱਕ ਪ੍ਰਤੀਸ਼ਤ ਆੜ੍ਹਤ ਕੀਤੇ ਜਾਣ ਦੇ ਰੋਸ ਵਜੋਂ ਸੂਬੇ ਭਰ ਦੇ ਆੜ੍ਹਤੀਆਂ broker front against the Punjab government ਵੱਲੋਂ ਹੁਣ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ। ਇਸ ਦੇ ਚੱਲਦੇ ਹੁਣ ਆੜ੍ਹਤੀਆਂ ਵੱਲੋਂ ਆਪਣਾ ਕਾਰੋਬਾਰ ਬੰਦ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਬਠਿੰਡਾ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬੱਬੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਕਾਰਪੋਰੇਟ ਘਰਾਣਿਆਂ ਦਾ ਦਬਾਅ ਹੇਠ ਆੜ੍ਹਤੀਆਂ ਦੀ ਆੜ੍ਹਤ ਉਪਰ ਕਟੌਤੀ ਕੀਤੀ ਗਈ ਹੈ ਪਹਿਲਾਂ ਜੋ ਆੜ੍ਹਤੀਏ ਨਰਮੇ ਉਪਰ ਢਾਈ ਪ੍ਰਤੀਸ਼ਤ ਕਮਿਸ਼ਨ ਲੈਂਦੇ ਸਨ ਉਹ ਹੁਣ ਇਕ ਪ੍ਰਤੀਸ਼ਤ ਕਰ ਦਿੱਤਾ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਖ਼ਰਚੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਪੰਜਾਬ ਪ੍ਰਤੀਸ਼ਤ ਪਹਿਲਾਂ ਹੀ ਆੜ੍ਹਤੀਆਂ ਨੂੰ ਖਰਚੇ ਦੇਣੇ ਪੈ ਰਹੀ ਹੈ ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਿਹਾ ਹੈ।
ਇਸ ਦੇ ਚੱਲਦੇ ਉਨ੍ਹਾਂ ਨੇ ਹੁਣ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਫ਼ਿਲਹਾਲ ਉਨ੍ਹਾਂ ਵੱਲੋਂ ਦੋ ਦਿਨਾਂ ਲਈ ਹੜਤਾਲ ਕੀਤੀ ਜਾ ਰਹੀ ਹੈ ਪਰ ਆਉਂਦੇ ਦਿਨਾਂ ਵਿਚ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨਗੇ ਕਿਉਂਕਿ ਸਰਕਾਰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਦਾ ਕਾਰੋਬਾਰ ਬੰਦ ਕਰਨ ਤੇ ਤੁਲੀ ਹੋਈ ਹੈ।
ਆੜ੍ਹਤੀ ਆਸ਼ੂ ਕੁਮਾਰ ਨੇ ਦੱਸਿਆ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਹੀਂ ਦਿੰਦੀ ਤਾਂ ਉਹ ਕਿਸਾਨ ਜਥੇਬੰਦੀਆਂ ਨਾਲ ਰਲ ਕੇ ਕਿਸਾਨ ਅੰਦੋਲਨ ਵੀ ਕਰ ਸਕਦੇ ਹਨ ਕਿਉਂਕਿ ਸਰਕਾਰ ਆੜ੍ਹਤ ਦੇ ਕੰਮ ਨਾਲ ਜੁੜੇ ਹੋਏ ਦੋ ਲੱਖ ਪਰਿਵਾਰਾਂ ਨੂੰ ਬੇਰੁਜ਼ਗਾਰ ਕਰਨ ਤੇ ਤੁਲੀ ਹੋਈ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਂਦੇ ਦਿਨਾਂ ਵਿੱਚ ਪੰਜਾਬ ਪੱਧਰ ਉੱਪਰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਅਪਡੇਟ ਜਾਰੀ ਹੈ...