ਬਠਿੰਡਾ: ਤਲਵੰਡੀ ਸਾਬੋ ਵਿੱਚ ਇੱਕ ਪਰਿਵਾਰ ਨੇ ਆਪਣੀ ਧੀ ਦੇ ਸਹੁਰੇ ਘਰ ਜਾ ਕੇ ਗੋਲੀ ਮਾਰ ਦਿੱਤੀ, ਜਿਥੇ ਲੜਕੀ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਲੜਕੀ ਨੂੰ ਫਰੀਦਕੋਟ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਕੀ ਹੈ ਮਾਮਲਾ? ਲੜਕੀ ਨੇ ਆਪਣੇ ਹੀ ਪਿੰਡ ਵਿੱਚ ਲਵ ਮੈਰਿਜ ਕਰਵਾ ਲਈ। ਜਿਸ ਤੋਂ ਨਰਾਜ ਹੋ ਕੇ ਲੜਕੀ ਦੇ ਭਰਾਵਾਂ ਅਤੇ ਹੋਰ ਰਿਸਤੇਦਾਰਾਂ ਨੇ ਲੜਕੀ ਦੇ ਸਹੁਰੇ ਘਰ ਜਾ ਕੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਭਰਾਵਾਂ ਨੇ ਲੜਕੀ ਦੇ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸ ਨੂੰ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ।
ਪੁਲਿਸ ਨੇ ਕੀਤੀ ਕਾਰਵਾਈ: ਤਲਵੰਡੀ ਸਾਬੋ ਦੇ ਡੀ.ਐਸ.ਪੀ ਬੂਟਾ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਤਿੰਨ ਨੌਜਵਾਨ ਨੇ ਹਥਿਆਰਾਂ ਸਮੇਤ ਆਪਣੀ ਭੈਣ ਦੇ ਸਹੁਰੇ ਘਰ ਹਮਲਾ ਕਰ ਦਿੱਤਾ ਸੀ। ਜਿਸ ਤੋ ਬਾਅਦ ਉਸ ਦੇ ਸਹੁਰੇ ਪਰਿਵਾਰ ਨੇ ਪੁਲਿਸ ਕੋਲ ਬਿਆਨ ਲਿਖਾਇਆ ਸੀ ਕਿ ਉਸ ਦੇ ਮੁੰਡੇ ਦਾ ਵਿਆਹ ਪਿੰਡ ਦੀ ਹੀ ਲੜਕੀ ਮਨਦੀਪ ਕੌਰ ਨਾਲ 4 ਸਾਲ ਪਹਿਲਾਂ ਆਪਸੀ ਸਹਿਮਤੀ ਨਾਲ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਟੀਮਾਂ ਬਣਾ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਵਾਲੇ ਵਿਆਹ ਤੋਂ ਨਾਰਾਜ਼ ਸਨ। ਪਿੰਡ ਵਿੱਚ ਹੀ ਇੰਟਰ ਕਾਸਟ ਮੈਰਿਜ ਕਾਰਨ ਲੜਕੀ ਦੇ ਪਰਿਵਾਰ ਵਾਲੇ ਇਸ ਵਿਆਹ ਤੋਂ ਖੁਸ਼ ਨਹੀਂ ਸਨ। ਜਿਸ ਤੋਂ ਨਰਾਜ ਲੜਕੀ ਦੇ ਚਾਚੇ- ਤਾਏ ਦੇ ਪੁੱਤਰਾਂ ਨੇ ਲੜਕੀ ਦੇ ਸਹੁਰੇ ਘਰ ਉਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ:- Bhagwant Mann Jalandhar Visit: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਪੁੱਜੇ ਭਗਵੰਤ ਮਾਨ, ਕੀਤੇ ਕਈ ਵੱਡੇ ਐਲਾਨ