ਬਠਿੰਡਾ: ਜ਼ਿਲ੍ਹੇ ਦੇ ਬੀ ਡੀ ਏ ਦਫ਼ਤਰ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਰੋਧੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿਚ ਜਗ੍ਹਾ ਜਗ੍ਹਾ ਪਾਣੀ ਖੜਨ ਦਾ ਵੱਡਾ ਕਾਰਨ ਇਹ ਹੈ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਪਿਛਲੀਆਂ ਸਰਕਾਰਾਂ ਨੇ ਕੋਈ ਫ਼ੈਸਲਾ ਨਹੀਂ ਲਿਆ ਜਿਸ ਕਾਰਨ ਅੱਜ ਬਠਿੰਡਾ ਦੇ ਹਾਲਾਤ ਇਹ ਹਨ ਕਿ ਇੱਥੇ ਥੋੜ੍ਹਾ ਜਿਹਾ ਮੀਂਹ ਪੈਣ ਤੋਂ ਬਾਅਦ ਜਗ੍ਹਾ ਜਗ੍ਹਾ ਪਾਣੀ ਖੜ੍ਹ ਜਾਂਦਾ ਹੈ।
ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਸ ਸਬੰਧੀ ਜਲਦ ਹੀ ਪੁਖ਼ਤਾ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਇੱਕੋ ਇਕ ਮਕਸਦ ਹੈ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਜਿਹੜੇ ਅਫ਼ਸਰ ਭ੍ਰਿਸ਼ਟਾਚਾਰ ਕਰਨਗੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਡਰ ਹੀ ਇੰਨਾ ਹੈ ਕਿ ਭ੍ਰਿਸ਼ਟਾਚਾਰ ਬਾਰੇ ਕੋਈ ਅਧਿਕਾਰੀ ਸੋਚ ਵੀ ਨਹੀਂ ਸਕਦਾ।
ਇਸਦੇ ਨਾਲ ਹੀ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਹ ਲੱਗਦਾ ਹੈ ਕਿ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਭਗਵੰਤ ਮਾਨ ਸਰਕਾਰ ਵੱਲੋਂ ਬਕਾਇਦਾ ਹੈਲਪਲਾਈਨ ਨੰਬਰ ਅਤੇ ਪੋਰਟਲ ਜਾਰੀ ਕੀਤਾ ਗਿਆ ਹੈ ਜਿਸ ਉੱਪਰ ਕੋਈ ਵੀ ਵਿਅਕਤੀ ਜਾ ਕੇ ਸ਼ਿਕਾਇਤ ਦਰਜ ਕਰਵਾਏਗਾ ਤਾਂ ਉਸ ਦੀ ਤੁਰੰਤ ਸੁਣਵਾਈ ਹੋਵੇਗੀ। ਸ਼ਹਿਰ ਵਿੱਚ ਬਣੇ ਕੂੜਾ ਡੰਪ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਇਕੱਲੀ ਬਠਿੰਡੇ ਦੀ ਸਮੱਸਿਆ ਨਹੀਂ ਪੂਰੇ ਪੰਜਾਬ ਦੀ ਸਮੱਸਿਆ ਹੈ ਅਤੇ ਜਗ੍ਹਾ ਜਗ੍ਹਾ ਜੀਐੱਸਟੀ ਵੱਲੋਂ ਨਗਰ ਕੌਂਸਲ ਅਤੇ ਨਗਰ ਨਿਗਮਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਵੱਲੋਂ ਜਲਦ ਹੀ ਇਸ ਸਬੰਧੀ ਫੈਸਲਾ ਲਿਆ ਜਾਵੇਗਾ।
ਨਗਰ ਨਿਗਮ ਵਿਚ ਕੰਮ ਕਰ ਰਹੇ ਤ੍ਰਿਵੇਣੀ ਕੰਪਨੀ ਸੰਬੰਧੀ ਉਨ੍ਹਾਂ ਨੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਜਲਦ ਹੱਲ ਕਰਨ ਲਈ ਕਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮਾਤਰ ਇੱਕ ਇੱਕ ਰੁਪਏ ਉੱਪਰ ਲੀਜ਼ ਦਿੱਤੀਆਂ ਤੇ ਦਿੱਤੀਆਂ ਗਈਆਂ ਕਮਰਸ਼ਲ ਥਾਵਾਂ ਸਬੰਧੀ ਸਵਾਲ ਨੂੰ ਟਾਲਦੇ ਹੋਏ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਹਲਕਾ ਵਿਧਾਇਕ ਨਾਲ ਹੀ ਗੱਲਬਾਤ ਕਰ ਕੇ ਅਗਲਾ ਕੋਈ ਹੱਲ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਅਵਾਰਾ ਜਾਨਵਰਾਂ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ, ਦੇਖੋ ਵੀਡੀਓ