ETV Bharat / state

ਬਠਿੰਡਾ 'ਚ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਨਾਈ ਧੀਆਂ ਦੀ ਲੋਹੜੀ, ਨਾਮਣਾ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ - 6 ਹਜ਼ਾਰ ਸਰਕਾਰੀ ਨੌਕਰੀਆਂ ਮਹਿਲਾਵਾਂ ਨੂੰ ਦਿੱਤੀਆਂ

ਲੋਹੜੀ ਮੌਕੇ ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਸਭ ਦੇ ਨਾਲ ਮਿਲ ਕੇ (Daughters Lohdi celebrated) ਧੀਆਂ ਦੀ ਲੋਹੜੀ ਮਨਾਈ। ਇਸ ਮੌਕੇ ਜਿੱਥੇ ਬਲਜੀਤ ਕੌਰ ਨਵਜੰਮੀਆਂ ਬੱਚੀਆਂ ਨੂੰ ਆਸ਼ੀਰਵਾਦ ਦਿੱਤਾ ਉੱਥੇ ਹੀ ਉਨ੍ਹਾਂ ਨੇ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਇੱਕ ਹਫ਼ਤਾ ਲੋਹੜੀ ਮਨਾਈ ਜਾਵੇਗੀ।

Cabinet Minister Baljit Kaur celebrated daughters Lohri in Bathinda
ਬਠਿੰਡਾ 'ਚ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਨਾਈ ਧੀਆਂ ਦੀ ਲੋਹੜੀ, ਨਾਮਣਾ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ
author img

By

Published : Jan 13, 2023, 6:10 PM IST

ਬਠਿੰਡਾ 'ਚ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਮਨਾਈ ਧੀਆਂ ਦੀ ਲੋਹੜੀ, ਨਾਮਣਾ ਖੱਟਣ ਵਾਲੀਆਂ ਧੀਆਂ ਦਾ ਕੀਤਾ ਸਨਮਾਨ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਲਗਾਤਾਰ ਇੱਕ ਹਫਤਾ ਧੀਆਂ ਦੀ ਲੋਹੜੀ ਮਨਾਈ ਜਾਵੇਗੀ ਅਤੇ ਇਸ ਪ੍ਰੋਗਰਾਮ ਦੇ ਤਹਿਤ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਲੋਹੜੀ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਧੀਆਂ ਦੀ ਲੋਹੜੀ ਮਨਾਉਣ ਲਈ ਬਠਿੰਡਾ ਦੇ ਸਰਕਾਰੀ ਰਜਿੰਦਰਾ ਕਾਲਜ ਵਿੱਚ ਪਹੁੰਚੇ। ਇਸ ਮੌਕੇ ਵਿਦਿਆਰਥਣਾਂ ਨੇ ਗੱਤਕਾ ਅਤੇ ਗਿੱਧਾ ਪੇਸ਼ ਕੀਤਾ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਲੋਹੜੀ ਬਾਲ਼ ਕੇ ਖੁੱਦ ਗਿੱਧਾ ਅਤੇ ਬੋਲੀਆਂ ਵੀ ਪਾਈਆਂ।

ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦਾ ਮਾਨ ਸਤਿਕਾਰ ਦੇਣਾ ਚਾਹੀਦਾ ਹੈ। ਕਿਉਂਕਿ ਲੜਕੀਆਂ ਲੜਕਿਆਂ ਨਾਲੋਂ ਕਿਸੇ ਖੇਤਰ ਵਿੱਚ ਘੱਟ ਨਹੀਂ ਹਨ। ਉਨ੍ਹਾਂ ਕਿਹਾ ਇੱਕ ਹਫਤਾ ਧੀਆਂ ਦੀ ਲੋਹੜੀ ਮਨਾਈ ਜਾਵੇਗੀ ਅਤੇ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ।

ਜਲਦ ਮਿਲਣਗੇ ਹਜ਼ਾਰ ਰੁਪਏ: ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਨਹੀਂ ਦਿੱਤਾ ਗਿਆ, ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, ਕਿ ਅਸੀਂ ਡਾਟਾ ਇਕੱਠਾ ਕਰ ਰਹੇ ਹਾਂ। ਜਲਦੀ ਇਸ ਨੂੰ ਲਾਗੂ ਕਰਾਂਗੇ ਅਤੇ ਇਸ ਲਈ ਬਜਟ ਉਪਲੱਬਧ ਕਰਾਂਗੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਲਈ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤਾ ਹਰ ਵਾਅਦਾ ਯਾਦ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਭਾਵੇਂ ਹਾਲਾਤ ਕਿਵੇਂ ਦੀ ਹੋਣ ਬਿਜਲੀ ਪਾਣੀ ਅਤੇ ਸਿਹਤ ਸਹੂਲਤਾਂ ਦੇ ਤਮਾਮ ਦਾਅਵੇ ਸਰਕਾਰ ਨੇ ਇੱਕ ਸਾਲ ਦੇ ਅੰਦਰ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਰ ਵਾਅਦਾ ਨੇਪਰੇ ਚਾੜ੍ਹਿਆ ਜਾਵੇਗਾ।

ਇਹ ਵੀ ਪੜ੍ਹੋ: ਕੱਚੇ ਮੁਲਾਜ਼ਮਾਂ ਲਈ ਆ ਗਈ ਵੱਡੀ ਖੁਸ਼ਖ਼ਬਰੀ, ਸੀਐੱਮ ਮਾਨ ਨੇ ਕਰ ਦਿੱਤਾ ਐਲਾਨ

ਮਹਿਲਾਵਾਂ ਲਈ ਨੌਕਰੀਆਂ: ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਹਿੱਸਾ ਪਾਉਣ ਲਈ ਪੰਜਾਬ ਸਰਕਾਰ ਨੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਲਗਭਗ 6 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਵੀ ਮਾਨ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਕਿਹਾ ਕਿ ਆਰਆਰਆਈਜ਼ ਲਈ ਹਰੇਕ ਜ਼ਿਲ੍ਹੇ ਵਿੱਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਬਠਿੰਡਾ ਮਾਨਸਾ ਦਾ ਵਿੱਚ ਵੀ ਜਲਦੀ ਹੀ ਇਹ ਪ੍ਰੋਗਰਾਮ ਕਰਵਾਇਆ ਜਾਵੇਗਾ। ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਜਲਦ ਹੀ ਏਅਰਪੋਰਟ ਦਾ ਤੋਹਫਾ ਦਿੱਤਾ ਜਾਵੇਗਾ ਅਤੇ ਅਰਪੋਰਟ ਲਈ ਵੋਲਵੋ ਬੱਸਾਂ ਚਲਾਈਆਂ ਜਾਣਗੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.