ETV Bharat / state

ਕੀ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੜਾ ਸਕਦੀ ਹੈ ਸੰਗਰੂਰ ਦੀ ਜ਼ਿਮਨੀ ਚੋਣ ? - ਸੰਗਰੂਰ ਵਿਖੇ ਹੋਣ ਵਾਲੀਆਂ ਪਾਰਲੀਮੈਂਟ ਚੋਣਾਂ

ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਪੰਜਾਬ ਸਮੇ ਦੁਨੀਆ ਭਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਇਸ ਗਮਗੀਨ ਮਾਹੌਲ ਵਿੱਚ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਚਰਚਾ ਚੱਲ ਰਹੀ ਹੈ ਕਿ ਇਸ ਮਾਹੌਲ ਦੌਰਾਨ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੀ ਇੰਨ੍ਹੀ ਹਮਦਰਦੀ ਨੂੰ ਲੈਕੇ ਕਾਂਗਰਸ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਦੀ ਜ਼ਿਮਨੀ ਚੋਣ ਲੜਾ ਸਕਦੀ ਹੈ।

ਕੀ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੜਾ ਸਕਦੀ ਹੈ ਸੰਗਰੂਰ ਦੀ ਜ਼ਿਮਨੀ ਚੋਣ

author img

By

Published : Jun 3, 2022, 9:54 PM IST

ਬਠਿੰਡਾ: ਦੁਨੀਆ ਭਰ ਵਿੱਚ ਆਪਣੇ ਗੀਤਾਂ ਕਾਰਨ ਮਸ਼ਹੂਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੇ ਜਿੱਥੇ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਵਿੱਚ ਬੈਕਫੁੱਟ ’ਤੇ ਲੈ ਆਂਦਾ ਹੈ ਉੱਥੇ ਹੀ ਸੰਗਰੂਰ ਵਿਖੇ ਹੋਣ ਵਾਲੀਆਂ ਪਾਰਲੀਮੈਂਟ ਚੋਣਾਂ ਵਿੱਚ ਵੀ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

ਮੂਸੇਵਾਲਾ ਦੇ ਕਤਲ ਤੋਂ ਬਾਅਦ ਛਿੜੀ ਨਵੀਂ ਚਰਚਾ: ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਕਾਰਨ ਜਿੱਥੇ ਪੰਜਾਬ ਸਰਕਾਰ ਨੂੰ ਨਮੋਸ਼ੀ ਝੱਲਣੀ ਪਈ ਉਥੇ ਹੀ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਹੋਇਆ ਹੈ। ਪੰਜਾਬ ਦੀ ਸ਼ਾਇਦ ਹੀ ਕੋਈ ਅੱਖ ਅਜਿਹੀ ਹੋਵੇ ਜਿਸ ਨੇ ਸਿੱਧੂ ਮੂਸੇਵਾਲੇ ਦੇ ਕਤਲ ’ਤੇ ਹੰਝੂ ਨਾ ਵਹਾਏ ਹੋਣ। ਜਿੱਥੇ ਇਸ ਕਤਲ ਕਾਂਡ ਦੀ ਹਰ ਪਾਸੇ ਨਿੰਦਾ ਹੋਈ ਉਥੇ ਹੀ ਸਿੱਧੂ ਮੂਸੇਵਾਲੇ ਵਾਲੇ ਦੇ ਪਰਿਵਾਰ ਨੂੰ ਪੂਰੀ ਦੁਨੀਅ ਵਿੱਚੋਂ ਮਿਲੇ ਪਿਆਰ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਦਾ ਹਰ ਵਰਗ ਉਸ ਦੇ ਪਰਿਵਾਰ ਨਾਲ ਆ ਖੜਿਆ ਹੋਇਆ। ਇਸ ਦੌਰਾਨ ਹੀ ਇੱਕ ਚਰਚਾ ਛਿੜੀ ਹੈ ਕਿ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿੱਚ ਸਿੱਧੂ ਮੂਸੇਵਾਲੇ ਦੇ ਪਿਤਾ ਬਲਕਾਰ ਸਿੰਘ ਨੂੰ ਕਾਂਗਰਸ ਵੱਲੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ ?

ਛੋਟੀ ਉਮਰ ’ਚ ਮੂਸੇਵਾਲਾ ਦਾ ਪ੍ਰਸਿੱਧ ਵਿਅਕਤੀਆਂ ’ਚ ਸ਼ੁਮਾਰ ਸੀ ਨਾਮ: ਸਿੱਧੂ ਮੂਸੇਵਾਲਾ ਮਕੈਨੀਕਲ ਇੰਜੀਨੀਅਰਿੰਗ ਕਰਨ ਤੋਂ ਬਾਅਦ ਕੈਨੇਡਾ ਅਗਲੇਰੀ ਪੜ੍ਹਾਈ ਕਰਨ ਗਏ। ਸਿੱਧੂ ਮੂਸੇਵਾਲਾ ਦੇ ਪਹਿਲੇ ਗੀਤ ਨੇ ਹੀ ਦੁਨੀਆ ਵਿੱਚ ਚਰਚਾ ਛੇੜ ਦਿੱਤੀ ਸੀ। ਸਿੱਧੂ ਨੂੰ ਮਿਲੀ ਇਸ ਪ੍ਰਸਿੱਧੀ ਤੋਂ ਬਾਅਦ ਉਸਨੇ ਮੁੜ ਕੇ ਨਹੀਂ ਵੇਖਿਆ ਅਤੇ ਦੁਨੀਆ ਭਰ ਦੇ ਵੀਹ ਪ੍ਰਸਿੱਧ ਲੋਕਾਂ ਵਿੱਚ ਸਿੱਧੂ ਮੂਸੇ ਵਾਲੇ ਦਾ ਨਾਮ ਆਉਂਦਾ ਸੀ। ਇਸੇ ਕਾਰਨ ਸਿੱਧੂ ਮੁਸੇਵਾਲਾ ਕਈ ਵਿਵਾਦਾਂ ਵਿੱਚ ਵੀ ਰਹੇ ਅਤੇ ਇਸ ਦੌਰਾਨ ਹੀ ਸਿੱਧੂ ਮੂਸੇਵਾਲਾ ਵੱਲੋਂ ਕਾਂਗਰਸ ਪਾਰਟੀ ਜੁਆਇਨ ਕਰ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਗਿਆ।

ਕੀ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੜਾ ਸਕਦੀ ਹੈ ਸੰਗਰੂਰ ਦੀ ਜ਼ਿਮਨੀ ਚੋਣ

ਮਾਨਸਾ ਤੋਂ ਕਾਂਗਰਸੀ ਟਿਕਟ ’ਤੇ ਸਿੱਧੂ ਮੁਸੇਵਾਲਾ ਨੇ ਲੜੀ ਸੀ ਚੋਣ: ਪੰਜਾਬ ਵਿੱਚ ਹੋਈਆਂ 2022 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਸਿੱਧੂ ਮੁੱਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਪਰ ਸਿੱਧੂ ਮੂਸੇ ਵਾਲਾ ਇਹ ਚੋਣ ਡਾ. ਵਿਜੇ ਸਿੰਗਲਾ ਤੋਂ ਹਾਰ ਗਏ ਪਰ ਉਨ੍ਹਾਂ ਵੱਲੋਂ ਆਪਣੀ ਰਾਜਨੀਤੀ ਦੇ ਨਾਲ ਨਾਲ ਸਮਾਜ ਸੇਵੀ ਕੰਮ ਇਸੇ ਤਰ੍ਹਾਂ ਜਾਰੀ ਰੱਖੇ ਗਏ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਪਿੰਡ ਮੂਸਾ ਦੇ ਸਰਪੰਚ ਬਣੇ ਸਨ। ਰਾਜਨੀਤੀ ਵਿੱਚ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ’ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲੱਗਦੇ ਰਹੇ ਪਰ ਉਨ੍ਹਾਂ ਵੱਲੋਂ ਲਗਾਤਾਰ ਆਪਣੇ ਰਾਜਨੀਤਕ ਅਤੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹੋਏ ਹਰ ਵਰਗ ਨੂੰ ਸਹਿਯੋਗ ਦੇਣ ਦਾ ਕਾਰਜ ਜਾਰੀ ਰੱਖਿਆ।

ਮੂਸੇਵਾਲਾ ਦੇ ਪਿਤਾ ਨੂੰ ਚੋਣ ਲੜਾਉਣ ਬਾਰੇ ਕੀ ਸੋਚਦੀ ਹੈ ਕਾਂਗਰਸ ਲੀਡਰਸ਼ਿੱਪ?: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਉੱਥੇ ਹੀ ਸਿਆਸੀ ਲੋਕਾਂ ਵੱਲੋਂ ਇਹ ਚਰਚਾ ਛੇੜ ਦਿੱਤੀ ਗਈ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੀ ਹਮਦਰਦੀ ਤੋਂ ਬਾਅਦ ਕਾਂਗਰਸ ਉਸ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਉਤਾਰ ਸਕਦੀ ਹੈ। ਹਲਕਾ ਸਰਦੂਲਗੜ੍ਹ ਤੋਂ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦਾ ਕਹਿਣਾ ਹੈ ਕਿ ਸਮਾਂ ਉੱਚਿਤ ਨਹੀਂ ਹੋਵੇਗਾ ਇਹੋ ਜਿਹੀ ਗੱਲ ਕਰਨ ਦਾ ਬਾਕੀ ਸੰਗਰੂਰ ਜ਼ਿਮਨੀ ਚੋਣ ਸਬੰਧੀ ਫੈਸਲਾ ਪਾਰਟੀ ਹਾਈ ਕਮਾਂਡ ਦੇ ਹੱਥ ਵਿੱਚ ਹੈ ਕਿ ਟਿਕਟ ਕਿਸ ਨੂੰ ਦੇਣੀ ਹੈ ਕਿਸ ਨੂੰ ਨਹੀਂ।

ਇਹ ਵੀ ਪੜ੍ਹੋ: ਪੰਜਾਬ ਤੋਂ ਬਾਅਦ ਕੇਂਦਰ ਨੂੰ ਜਥੇਦਾਰ ਨੇ Z ਸ਼੍ਰੇਣੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.