ETV Bharat / state

ਸਾਫ਼ ਪਾਣੀ ਨਾ ਮਿਲਣ ਕਾਰਨ ਪੈਰ ਪਸਾਰ ਰਿਹਾ ਕੈਂਸਰ

ਪੰਜਾਬ ਜਿਸ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਹੈ ਦੇ ਪੰਜਾਬ ਹਰਿਆਣਾ ਬਾਰਡਰ ਦੇ ਉੱਪਰ ਕਰੀਬ ਇੱਕ ਦਰਜਨ ਅਜਿਹੇ ਪਿੰਡ ਹਨ ਜਿਨ੍ਹਾਂ ਵਿਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ। ਕਿੰਨੀਆਂ ਹੀ ਸਰਕਾਰਾਂ ਗਈਆਂ ਕਿੰਨੀਆਂ ਹੀ ਸਰਕਾਰਾਂ ਆਈਆਂ ਪਰ ਇਨ੍ਹਾਂ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਪੀਣ ਦੇ ਸਾਫ਼ ਪਾਣੀ ਦਾ ਕਿਸੇ ਵੀ ਸਿਆਸੀ ਪਾਰਟੀ ਨੇ ਕੋਈ ਪ੍ਰਬੰਧ ਨਹੀ ਕੀਤਾ। ਇੱਥੋਂ ਦੇ ਵਸਨੀਕ ਨੇੜੇ ਵਗਦੀ ਭਾਖੜਾ ਨਹਿਰ ਵਿੱਚੋਂ ਟੈਂਕਰਾਂ ਰਾਹੀਂ ਪੀਣ ਦੇ ਪਾਣੀ ਦਾ ਪ੍ਰਬੰਧ ਕਰਦੇ ਹਨ, ਇਸੇ ਕਾਰਨ ਇਸ ਬੈਲਟ ਵਿੱਚ ਕੈਂਸਰ ਦੇ ਮਰੀਜ਼ ਸਭ ਤੋਂ ਵੱਧ ਪਾਏ ਜਾਂਦੇ ਹਨ।

author img

By

Published : Jan 24, 2022, 9:11 AM IST

ਬਠਿੰਡਾ : ਭਾਰਤ ਦੇਸ਼ ਨੂੰ ਆਜ਼ਾਦ ਹੋਏ ਭਾਵੇਂ ਪਚੱਤਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ। ਪਰ ਦੇਸ਼ ਦੇ ਕੁਝ ਹਿੱਸੇ ਅਜਿਹੇ ਵੀ ਨੇ ਜਿੱਥੇ ਮਨੁੱਖੀ ਜੀਵਨ ਲਈ ਜ਼ਰੂਰੀ ਮੁੱਢਲੀਆਂ ਸਹੂਲਤਾਂ ਆਮ ਲੋਕਾਂ ਨੂੰ ਨਹੀਂ ਮਿਲ ਰਹੀਆਂ ਅਤੇ ਲੋਕ ਹਾਲੇ ਵੀ ਪੀਣ ਦੇ ਸਾਫ਼ ਪਾਣੀ ਨੂੰ ਤਰਸ ਰਹੇ ਹਨ। ਪੀਣ ਯੋਗ ਸਾਫ਼ ਪਾਣੀ ਨਾ ਹੋਣ ਕਾਰਨ ਇਹ ਲੋਕ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ।

'ਸਿਆਸੀ ਪਾਰਟੀ ਨੇ ਨਹੀਂ ਕੀਤਾ ਕੋਈ ਹੱਲ'

ਪੰਜਾਬ ਜਿਸ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਹੈ ਦੇ ਪੰਜਾਬ ਹਰਿਆਣਾ ਬਾਰਡਰ ਦੇ ਉੱਪਰ ਕਰੀਬ ਇੱਕ ਦਰਜਨ ਅਜਿਹੇ ਪਿੰਡ ਹਨ ਜਿਨ੍ਹਾਂ ਵਿਚ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ। ਕਿੰਨੀਆਂ ਹੀ ਸਰਕਾਰਾਂ ਗਈਆਂ ਕਿੰਨੀਆਂ ਹੀ ਸਰਕਾਰਾਂ ਆਈਆਂ ਪਰ ਇਨ੍ਹਾਂ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਪੀਣ ਦੇ ਸਾਫ਼ ਪਾਣੀ ਦਾ ਕਿਸੇ ਵੀ ਸਿਆਸੀ ਪਾਰਟੀ ਨੇ ਕੋਈ ਪ੍ਰਬੰਧ ਨਹੀ ਕੀਤਾ। ਇੱਥੋਂ ਦੇ ਵਸਨੀਕ ਨੇੜੇ ਵਗਦੀ ਭਾਖੜਾ ਨਹਿਰ ਵਿੱਚੋਂ ਟੈਂਕਰਾਂ ਰਾਹੀਂ ਪੀਣ ਦੇ ਪਾਣੀ ਦਾ ਪ੍ਰਬੰਧ ਕਰਦੇ ਹਨ, ਇਸੇ ਕਾਰਨ ਇਸ ਬੈਲਟ ਵਿੱਚ ਕੈਂਸਰ ਦੇ ਮਰੀਜ਼ ਸਭ ਤੋਂ ਵੱਧ ਪਾਏ ਜਾਂਦੇ ਹਨ।

'ਕੈਂਸਰ ਮਰੀਜ਼ਾਂ ਦਾ ਲਗਾਤਾਰ ਵਾਧਾ'

ਈ.ਟੀ.ਵੀ ਭਾਰਤ ਦੀ ਟੀਮ ਵੱਲੋਂ ਜਦੋਂ ਇਨ੍ਹਾਂ ਪਿੰਡਾਂ ਦਾ ਸਰਵੇਖਣ ਕੀਤਾ ਗਿਆ ਤਾਂ ਕੈਂਸਰ ਪੀੜਤਾਂ ਨੇ ਪਿੰਡ ਦਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਉਨ੍ਹਾਂ ਦੇ ਆਲੇ ਦੁਆਲੇ ਪਿੰਡਾਂ ਵਿੱਚ ਕੈਂਸਰ ਮਰੀਜ਼ਾਂ ਦਾ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਕੋਈ ਵੀ ਸਾਰ ਨਹੀਂ ਲਈ ਜਾ ਰਹੀ। ਜਿਸ ਕਾਰਨ ਉਹ ਦਿਨ ਪਰ ਦਿਨ ਮੌਤ ਦੇ ਮੂੰਹ ਵੱਲ ਆਪ ਮੁਹਾਰੇ ਜਾ ਰਹੇ ਹਨ।

'ਆਰਥਿਕ ਪੱਖੋਂ ਇਲਾਜ ਨਾ ਕਰਵਾ ਸਕਣਾ ਮਜ਼ਬੂਰੀ'

ਗੁਰਦਿਆਂ ਦੇ ਕੈਂਸਰ ਤੋਂ ਪੀੜਤ ਹੀਰਾ ਸਿੰਘ ਜੋ ਕਿ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਢਿੱਡ ਭਰ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਕੈਂਸਰ ਦੇ ਇਲਾਜ ਲਈ ਡੇਢ ਲੱਖ ਰੁਪਏ ਤੋਂ ਉੱਪਰ ਖਰਚ ਚੁੱਕਿਆ। ਉਹ ਏਮਜ਼ ਵਿੱਚੋਂ ਆਪਣਾ ਇਲਾਜ ਕਰਵਾ ਰਿਹਾ ਹੈ ਪਰ ਆਰਥਿਕ ਤੌਰ 'ਤੇ ਟੁੱਟ ਚੁੱਕੇ ਹੀਰਾ ਸਿੰਘ ਨੇ ਦੱਸਿਆ ਕਿ ਹੁਣ ਉਸ ਕੋਲ ਇਲਾਜ ਲਈ ਪੈਸੇ ਨਹੀਂ ਹਨ, ਜਿਸ ਕਾਰਨ ਉਹ ਦਵਾਈ ਲੈਣ ਤੋਂ ਵੀ ਅਸਮਰੱਥ ਹੈ।

ਹੀਰਾ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਨਿੱਤ ਨਵੇਂ ਐਲਾਨ ਆਮ ਲੋਕਾਂ ਲਈ ਕੀਤੇ ਜਾ ਰਹੇ ਹਨ ਪਰ ਹਾਲੇ ਤੱਕ ਪਿੰਡਾਂ ਵਿੱਚ ਕੈਂਸਰ ਤੋਂ ਪੀੜਤ ਮਰੀਜ਼ਾਂ ਦੀ ਕਿਸੇ ਵੀ ਸਿਆਸੀ ਪਾਰਟੀ ਨੇ ਸਾਰ ਨਹੀਂ ਲਈ ਹੈ। ਹੀਰਾ ਸਿੰਘ ਵੱਲੋਂ ਕੈਂਸਰ ਦਾ ਵੱਡਾ ਕਾਰਨ ਧਰਤੀ ਹੇਠਲਾ ਪਾਣੀ ਪੀਣਯੋਗ ਨਾ ਹੋਣ ਦੀ ਸਮੱਸਿਆ ਨੂੰ ਦੱਸਿਆ ਹੈ। ਉਸ ਵੱਲੋਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਕੈਂਸਰ ਪੀੜਤਾਂ ਦੇ ਹਾਲਾਤਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਰਥਿਕ ਪੱਖੋਂ ਮਦਦ ਵੀ ਕੀਤੀ ਜਾਵੇ।

'ਗਲੀਆਂ ਨਾਲੀਆਂ ਨੂੰ ਹੀ ਲੀਡਰ ਦੱਸ ਰਹੇ ਵਿਕਾਸ'

ਕੈਂਸਰ ਦੇ ਇਲਾਜ ਉੱਪਰ ਚਾਰ ਤੋਂ ਪੰਜ ਲੱਖ ਰੁਪਿਆ ਖਰਚ ਚੁੱਕੇ ਲਛਮਣ ਸਿੰਘ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਲਈ ਸਿਰਫ਼ ਗਲੀਆਂ ਨਾਲੀਆਂ ਦਾ ਵਿਕਾਸ ਹੀ ਮੁੱਦਾ ਰਹਿ ਗਿਆ ਹੈ। ਜਦੋਂਕਿ ਉਨ੍ਹਾਂ ਦੇ ਪਿੰਡਾਂ 'ਚ ਪੀਣ ਯੋਗ ਪਾਣੀ ਨਾ ਹੋਣ ਕਾਰਨ ਕੈਂਸਰ ਜਿਹੀ ਨਾਮੁਰਾਦ ਬਿਮਾਰੀਆਂ ਲਗਾਤਾਰ ਵਧ ਰਹੀਆਂ ਹਨ। ਜੋ ਵਾਟਰ ਵਰਕਸ ਵੀ ਬਣਾਏ ਗਏ ਹਨ, ਉਨ੍ਹਾਂ ਵਿੱਚ ਵੀ ਰੁੜੀਆਂ ਦਾ ਪਾਣੀ ਮਿਲਣ ਕਾਰਨ ਕੈਂਸਰ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿਚ ਜੇਕਰ ਪੀਣ ਦੇ ਸਾਫ਼ ਪਾਣੀ ਦਾ ਪ੍ਰਬੰਧ ਹੋ ਜਾਵੇ ਤਾਂ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਨੂੰ ਕੁਝ ਹੱਦ ਤੱਕ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਇਲਾਜ ਬਠਿੰਡਾ ਦੇ ਅਡਵਾਂਸ ਕੈਂਸਰ ਕੇਅਰ ਇੰਸਟੀਚਿਊਟ ਤੋਂ ਕਰਵਾ ਰਹੇ ਹਨ।

'ਇਲਾਜ ਲਈ ਜ਼ਮੀਨ ਵੇਚਣ ਲਈ ਮਜ਼ਬੂਰ'

ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਰਾਮਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਕੁਝ ਏਕੜ ਜ਼ਮੀਨ ਦਾ ਮਾਲਕ ਹੈ, ਜਿਸ ਤੋਂ ਉਸ ਦੇ ਘਰ ਦਾ ਗੁਜ਼ਾਰਾ ਹੁੰਦਾ ਹੈ। ਪਰ ਕੈਂਸਰ ਦੀ ਬਿਮਾਰੀ ਦਾ ਇਲਾਜ ਮਹਿੰਗਾ ਹੋਣ ਕਾਰਨ ਉਹ ਹੁਣ ਆਰਥਿਕ ਤੌਰ 'ਤੇ ਟੁੱਟ ਚੁੱਕਾ ਹੈ। ਉਹ ਹੁਣ ਤੱਕ ਆਪਣੇ ਇਲਾਜ ਉਪਰ ਦੋ ਤੋਂ ਤਿੰਨ ਲੱਖ ਰੁਪਿਆ ਖਰਚ ਕਰ ਚੁੱਕਿਆ ਹੈ। ਭਾਵੇਂ ਸਿਆਸੀ ਪਾਰਟੀਆਂ ਵੱਲੋਂ ਸਿਰਫ਼ ਗਲੀਆਂ ਨਾਲੀਆਂ ਨੂੰ ਮੁੱਦਾ ਬਣਾ ਕੇ ਹੀ ਚੋਣਾਂ ਲੜੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਵੱਲੋਂ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਦੇ ਇਲਾਜ ਅਤੇ ਪੀਣ ਯੋਗ ਪਾਣੀ ਦਾ ਪ੍ਰਬੰਧ ਨਹੀਂ ਕਰ ਸਕੀਆਂ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੈਂਸਰ ਜਿਹੀ ਬਿਮਾਰੀ ਨੂੰ ਠੱਲ੍ਹ ਪਾਉਣੀ ਹੈ ਤਾਂ ਇਨ੍ਹਾਂ ਪਿੰਡਾਂ ਵਿੱਚ ਪੀਣ ਯੋਗ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਕੈਂਸਰ ਦੇ ਇਲਾਜ ਸਬੰਧੀ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ।

'ਕਿਸੇ ਸਮੇਂ ਰਾਜਸਥਾਨ ਬੀਕਾਨੇਰ ਕਰਵਾਉਂਦੇ ਸੀ ਇਲਾਜ'

ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਕਿਸੇ ਸਮੇਂ ਰਾਜਸਥਾਨ ਬੀਕਾਨੇਰ ਇਲਾਜ ਲਈ ਜਾਣਾ ਪੈਂਦਾ ਸੀ ਅਤੇ ਇਸ ਦੌਰਾਨ ਬਠਿੰਡਾ ਰੇਲਵੇ ਜੰਕਸ਼ਨ ਤੋਂ ਇਕ ਰੇਲ ਗੱਡੀ ਚਲਦੀ ਸੀ। ਜਿਸ ਦਾ ਨਾਮ ਕੈਂਸਰ ਟ੍ਰੇਨ ਰੱਖਿਆ ਗਿਆ ਸੀ ਕਿਉਂਕਿ ਇਸ ਵਿੱਚ ਜ਼ਿਆਦਾਤਰ ਕੈਂਸਰ ਪੀੜਤ ਮਰੀਜ਼ ਇਲਾਜ ਲਈ ਬੀਕਾਨੇਰ ਜਾਂਦੇ ਸਨ।

'ਰੋਜ਼ਾਨਾ ਤਿੰਨ ਸੌ ਤੋਂ ਵੱਧ ਮਰੀਜ'

ਬਠਿੰਡਾ ਵਿਖੇ ਐਡਵਾਂਸ ਕੈਂਸਰ ਇੰਸਟੀਚਿਊਟ ਖੁੱਲ੍ਹ ਜਾਣ ਤੋਂ ਬਾਅਦ ਬੀਕਾਨੇਰ ਜਾਣ ਵਾਲੇ ਮਰੀਜ਼ਾਂ ਦੀ ਗਿਣਤੀ ਕੁਝ ਹੱਦ ਤਕ ਘੱਟ ਹੋਈ ਹੈ। ਅਡਵਾਂਸ ਕੈਂਸਰ ਇੰਸਟੀਚਿਊਟ ਦੇ ਡਾਇਰੈਕਟਰ ਦੀਪਕ ਅਰੋੜਾ ਦਾ ਕਹਿਣਾ ਹੈ ਕਿ ਉਨ੍ਹਾਂ ਪਾਸ ਰੋਜ਼ਾਨਾ ਸਾਢੇ ਤਿੰਨ ਸੌ ਵੱਖ-ਵੱਖ ਤਰ੍ਹਾਂ ਦੇ ਕੈਂਸਰ ਦੇ ਮਰੀਜ਼ ਇਲਾਜ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ 'ਚ ਸਭ ਤੋਂ ਵੱਧ ਛਾਤੀ ਦੇ ਕੈਂਸਰ ਅਤੇ ਮਰਦਾਂ 'ਚ ਵੱਖ-ਵੱਖ ਤਰ੍ਹਾਂ ਦਾ ਕੈਂਸਰ ਪਾਇਆ ਜਾ ਰਿਹਾ ਹੈ। ਉਨ੍ਹਾਂ ਦੇ ਇੰਸਟੀਚਿਊਟ ਵੱਲੋਂ ਸਮੇਂ-ਸਮੇਂ ਸਿਰ ਕੈਂਸਰ ਸੰਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।

'ਸੀਐੱਮ ਰਿਲੀਫ ਫੰਡ 'ਚ ਮਿਲਦੀ ਮਦਦ'

ਕੈਂਸਰ ਮਰੀਜ਼ਾਂ ਨੂੰ ਸੂਬਾ ਸਰਕਾਰ ਜਾਂ ਕੇਂਦਰ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਆਰਥਿਕ ਸਹਾਇਤਾ ਮਿਲਣ ਸਬੰਧੀ ਜਦੋਂ ਨਵੇਂ ਆਏ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਾਲੇ ਕੁਝ ਸਮਾਂ ਪਹਿਲਾਂ ਹੀ ਡਿਪਟੀ ਕਮਿਸ਼ਨਰ ਬਠਿੰਡਾ ਆਏ ਹਨ। ਉਨ੍ਹਾਂ ਦੇ ਪੀਏ ਭਰਤ ਕੁਮਾਰ ਜਾਣਕਾਰੀ ਦੇ ਸਕਦੇ ਹਨ। ਇਸ ਸਬੰਧੀ ਪੀ.ਏ ਭਰਤ ਕੁਮਾਰ ਦਾ ਕਹਿਣਾ ਸੀ ਕਿ ਕੈਂਸਰ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਸੀਐੱਮ ਰਿਲੀਫ ਫੰਡ ਵਿਚੋਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਸ ਸਬੰਧੀ ਮਰੀਜ਼ ਨੂੰ ਆਪਣੀਆਂ ਰਿਪੋਰਟਸ ਡਿਪਟੀ ਕਮਿਸ਼ਨਰ ਦਫ਼ਤਰ ਜਮਾ ਕਰਵਾਉਣੀਆਂ ਪੈਂਦੀਆਂ ਹਨ। ਜਿਨ੍ਹਾਂ ਨੂੰ ਅਪਰੂਵਲ ਲਈ ਚੰਡੀਗੜ੍ਹ ਭੇਜਿਆ ਜਾਂਦਾ ਹੈ, ਫਿਰ ਹੀ ਕੈਂਸਰ ਪੀੜਤ ਨੂੰ ਆਰਥਿਕ ਮਦਦ ਮਿਲਦੀ ਹੈ।

'ਸਿਰਫ਼ ਵੋਟਾਂ ਤੱਕ ਹੀ ਕੀਤੀ ਜਾਂਦੀ ਪੁੱਛ ਗਿੱਛ'

ਆਮ ਆਦਮੀ ਪਾਰਟੀ ਦੇ ਬੁਲਾਰੇ ਐਡਵੋਕੇਟ ਨਵਦੀਪ ਸਿੰਘ ਜੀਦਾ ਦਾ ਕਹਿਣਾ ਹੈ ਕਿ ਰਵਾਇਤੀ ਪਾਰਟੀਆਂ ਵੱਲੋਂ ਸਿਰਫ਼ ਵੋਟਾਂ ਤੱਕ ਹੀ ਆਮ ਵੋਟਰਾਂ ਦੀ ਪੁੱਛ ਗਿੱਛ ਕੀਤੀ ਜਾਂਦੀ ਹੈ। ਲੋਕਾਂ ਦੀਆਂ ਮੁਢਲੀਆਂ ਲੋੜਾਂ ਸਬੰਧੀ ਇਨ੍ਹਾਂ ਵੱਲੋਂ ਕੋਈ ਬਣਦੇ ਕਦਮ ਨਹੀਂ ਚੁੱਕੇ ਗਏ। ਜਿਸ ਕਾਰਨ ਲੋਕ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼ ਪਾਣੀ ਲੋਕਾਂ ਦੀ ਮੁੱਢਲੀ ਜ਼ਰੂਰਤ ਹੈ, ਜਿਹੜੀ ਸਰਕਾਰ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਉਪਲੱਬਧ ਨਹੀਂ ਕਰਵਾ ਸਕਦੀ ਉਸ ਨੂੰ ਮੁੱਢ ਤੋਂ ਹੀ ਨਕਾਰ ਦੇਣਾ ਚਾਹੀਦਾ ਹੈ।

'ਭਾਜਪਾ ਸਰਕਾਰ ਆਉਣ 'ਤੇ ਹੋਵੇਗਾ ਹੱਲ'

ਭਾਰਤੀ ਜਨਤਾ ਪਾਰਟੀ ਦੇ ਵਿਕਰਮ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਸਬੰਧੀ ਉਨ੍ਹਾਂ ਦੀ ਪਾਰਟੀ ਵੱਲੋਂ ਪਹਿਲਾਂ ਹੀ ਰੋਡ ਮੈਪ ਤਿਆਰ ਕੀਤਾ ਗਿਆ ਹੈ। ਸਰਕਾਰ ਆਉਣ 'ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪਹਿਲ ਦੇ ਆਧਾਰ 'ਤੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਨਾਲ ਹੀ ਲੁਧਿਆਣਾ ਵਿਖੇ ਇੱਕ ਵੱਡਾ ਪੀਜੀਆਈ ਦਾ ਸੈਂਟਰ ਖੋਲ੍ਹਿਆ ਜਾਵੇਗਾ ਜਿੱਥੇ ਕੈਂਸਰ ਦੇ ਮਰੀਜ਼ਾਂ ਦਾ ਬਿਹਤਰ ਇਲਾਜ ਸੰਬੰਧੀ ਮੁਕੰਮਲ ਪ੍ਰਬੰਧ ਕੀਤੇ ਜਾਣਗੇ।

'ਅਡਵਾਂਸ ਕੈਂਸਰ ਕੇਅਰ ਅਤੇ ਏਮਜ਼ ਅਕਾਲੀ ਦਲ ਦੀ ਦੇਣ'

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਾਨ ਸਿੰਘ ਦਾ ਕਹਿਣਾ ਹੈ ਕਿ ਮਾਲਵੇ ਵਿੱਚ ਵਧੇ ਕੈਂਸਰ ਦੇ ਚੱਲਦਿਆਂ ਹੀ ਅਕਾਲੀ ਸਰਕਾਰ ਵੱਲੋਂ ਦੋ ਵੱਡੇ ਹਸਪਤਾਲ ਅਡਵਾਂਸ ਕੈਂਸਰ ਕੇਅਰ ਅਤੇ ਏਮਜ਼ ਜਿਹੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ ਗਈ ਸੀ। ਲੋਕਾਂ ਨੂੰ ਪੀਣ ਦੇ ਸਾਫ਼ ਪਾਣੀ ਸਬੰਧੀ ਵੀ ਬਣਦੇ ਕਦਮ ਚੁੱਕੇ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਪਹਿਲ ਦੇ ਆਧਾਰ 'ਤੇ ਲੋਕਾਂ ਨੂੰ ਪੀਣ ਦਾ ਸਾਫ ਪਾਣੀ ਉਪਲੱਬਧ ਕਰਾਇਆ ਜਾਵੇਗਾ ਤਾਂ ਜੋ ਕੈਂਸਰ ਜਿਹੀਆਂ ਨਾਮੁਰਾਦ ਬੀਮਾਰੀਆਂ ਤੋਂ ਬਚਿਆ ਜਾ ਸਕੇ।

ਪੰਜਾਬ ਵਿੱਚ ਇੱਕ ਪਾਸੇ ਜਿੱਥੇ ਪਾਣੀ ਦਾ ਲੈਵਲ ਹੇਠਾਂ ਜਾਣਾ ਇਕ ਵੱਡੀ ਸਮੱਸਿਆ ਬਣਿਆ ਹੋਇਆ ਹੈ, ਇਸ ਦੇ ਨਾਲ ਹੀ ਪੰਜਾਬ 'ਚ ਇੱਕ ਬਹੁਤ ਵੱਡੀ ਸਮੱਸਿਆ ਲਗਾਤਾਰ ਵੱਧਦੇ ਕੈਂਸਰ ਦੇ ਮਾਮਲਿਆਂ ਦੀ ਹੈ। ਕੈਂਸਰ ਪੰਜਾਬ ਵਿੱਚ ਜ਼ਿਆਦਾਤਰ ਉਨ੍ਹਾਂ ਇਲਾਕਿਆਂ ਵਿੱਚ ਫੈਲਿਆ ਹੈ ਜਿਥੇ ਉਦਯੋਗਾਂ ਤੋਂ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਨਿਕਲ ਕੇ ਨਾ ਸਿਰਫ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਲਕਿ ਪੰਜਾਬ ਦੀ ਜ਼ਮੀਨ ਨੂੰ ਵੀ ਖ਼ਰਾਬ ਕਰ ਰਿਹਾ ਹੈ।

'ਕਾਂਗਰਸ ਸਰਕਾਰ ਨੇ ਗੰਭੀਰਤਾ ਨਾਲ ਕੀਤਾ ਇਸ ਮੁੱਦੇ 'ਤੇ ਕੰਮ'

ਇਸ ਬਾਰੇ ਜਦੋਂ ਕਾਂਗਰਸ ਦੇ ਬੁਲਾਰੇ ਡਾ ਨਵਜੋਤ ਦਹੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਇਸ ਮੁੱਦੇ 'ਤੇ ਬਹੁਤ ਕੰਮ ਕੀਤਾ ਹੈ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਵੀ ਹੁਣ ਇਸ ਨੂੰ ਕਾਫੀ ਸਖਤੀ ਨਾਲ ਲੈ ਰਿਹਾ ਹੈ। ਉਨ੍ਹਾਂ ਉਦਾਹਰਣ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਜਿਨ੍ਹਾਂ ਨੂੰ ਬੰਦ ਵੀ ਕਰਨਾ ਪਿਆ ਅਤੇ ਪੰਜਾਬ ਸਰਕਾਰ ਇਸ ਤੋਂ ਪਿੱਛੇ ਨਹੀਂ ਹਟੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਧ ਰਹੇ ਕੈਂਸਰ ਦੇ ਮਾਮਲਿਆਂ ਲਈ ਪੰਜਾਬ ਸਰਕਾਰ ਚਿੰਤਤ ਹੈ ਅਤੇ ਇਸ 'ਤੇ ਪੂਰੀ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨਾਲ 30 ਲੋਕਾਂ ਦੀ ਮੌਤ ਤੇ 5 ਹਜ਼ਾਰ ਤੋਂ ਵੱਧ ਨਵੇਂ ਮਾਮਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.