ETV Bharat / state

Youth Beaten Up In Bathinda: ਬਠਿੰਡਾ 'ਚ ਗੁੰਡਾਗਰਦੀ ਦਾ ਨੰਗਾ ਨਾਚ ! ਕਾਰ ਸਵਾਰਾਂ ਨੇ ਦਿਨ-ਦਿਹਾੜੇ ਨੌਜਵਾਨ ਦੀ ਕੀਤੀ ਕੁੱਟਮਾਰ - Youth Beaten Up In Bathinda

ਬਠਿੰਡਾ ਦੇ ਅਜੀਤ ਰੋਡ ਉੱਤੇ ਇੱਕ ਨੌਜਵਾਨ ਨਾਲ ਕਾਰ ਸਵਾਰਾਂ ਨੇ ਕੁੱਟਮਾਰ ਕੀਤੀ। ਇਸ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਗਈ ਹੈ ਤੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। (Youth Beaten Up In Bathinda)

Youth Beaten Up In Bathinda
Youth Beaten Up In Bathinda
author img

By ETV Bharat Punjabi Team

Published : Sep 12, 2023, 1:15 PM IST

ਇਲਾਜ ਅਧੀਨ ਅਰਸ਼ਦੀਪ ਸਿੰਘ ਨੇ ਦੱਸਿਆ

ਬਠਿੰਡਾ: ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜਦੇ ਨਜ਼ਰ ਆ ਰਹੇ ਹਨ, ਕਿਉਂਕਿ ਹੁਣ ਲੋਕਾਂ ਨੂੰ ਪੁਲਿਸ ਦਾ ਵੀ ਬਹੁਤਾ ਡਰ ਨਹੀਂ ਰਿਹਾ ਹੈ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਦੇ ਅਜੀਤ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਬੱਚੇ ਨਾਲ ਗਲੀ ਵਿੱਚ ਸੈਰ ਕਰ ਰਹੇ ਨੌਜਵਾਨ ਨਾਲ ਕਾਰ ਸਵਾਰਾਂ ਵੱਲੋਂ ਸ਼ਰੇਆਮ ਕੁੱਟਮਾਰ ਕੀਤੀ ਗਈ। ਇਸ ਦੌਰਾਨ ਪੀੜਤ ਨੌਜਵਾਨ ਨੇ ਬਚਾਅ ਲਈ ਹਮਲਾਵਰ ਦਾ ਮੁਕਾਬਲਾ ਕੀਤਾ। ਫਿਲਹਾਲ ਹਮਲਾਵਰ ਘਟਨਾ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ ਅਤੇ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਕਾਰ ਸਵਾਰ ਨੌਜਵਾਨਾਂ ਵੱਲੋਂ ਹਮਲਾ: ਦੱਸ ਦਈਏ ਕਿ ਪੀੜਤ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਪੀੜਤ ਅਰਸ਼ਦੀਪ ਸਿੰਘ ਵਾਸੀ ਤਲਵੰਡੀ ਸਾਬੋ ਨੇ ਦੱਸਿਆ ਕਿ ਉਸਦੇ ਬੇਟੇ ਦਾ ਇਲਾਜ ਢਿੱਲੋਂ ਹਸਪਤਾਲ ਵਿੱਚ ਚੱਲ ਰਿਹਾ ਹੈ ਤੇ ਡਾਕਟਰਾਂ ਨੇ ਉਸ ਨੂੰ ਸੈਰ ਦੱਸੀ ਹੋਈ ਹੈ, ਜਿਸ ਕਾਰਨ ਉਹ ਆਪਣੇ ਬੱਚੇ ਨੂੰ ਸੈਰ ਕਰਨ ਲਈ ਲੈ ਕੇ ਆਇਆ ਸੀ, ਜਦੋਂ ਉਹ ਆਪਣੀ ਭੈਣ ਅਤੇ ਬੱਚੇ ਨੂੰ ਲੈ ਕੇ ਗਲੀ ਵਿੱਚ ਘੁੰਮ ਰਿਹਾ ਸੀ ਤਾਂ ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਵੱਲੋਂ ਉਸ ਉਪਰ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ: ਅਰਸ਼ਦੀਪ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਨਾਲ ਪੈਸਿਆਂ ਦੇ ਲੈਣ ਦੇਣ ਕਰਕੇ ਝਗੜਾ ਸੀ, ਕਿਉਂਕਿ ਇਹ ਨੌਜਵਾਨ ਪਹਿਲਾਂ ਉਸ ਦੇ ਸਾਥੀ ਸਨ ਤੇ ਸਾਰੇ ਇਕੱਠੇ ਨਸ਼ਾ ਕਰਦੇ ਸਨ। ਇਸੇ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਹਨਾਂ ਵਿਚਾਲੇ ਰੰਜਿਸ਼ ਚੱਲ ਰਹੀ ਸੀ ਤੇ ਹੁਣ ਇਹਨਾਂ ਨੇ ਮੇਰੇ ਉੱਤੇ ਹਮਲਾ ਕਰ ਦਿੱਤਾ ਹੈ। ਫਿਲਹਾਲ ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉੱਧਰ ਇਸ ਮਾਮਲੇ ਉੱਤੇ ਬੋਲਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਘਟਨਾ ਸਬੰਧੀ ਪੀੜਤ ਦੇ ਬਿਆਨ ਦਰਜ ਕਰ ਲਏ ਹਨ ਤੇ ਜਲਦ ਤੋਂ ਜਲਦ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.