ETV Bharat / state

ਬਠਿੰਡਾ 'ਚ ਪਰਾਲੀ ਦੇ ਧੂੰਏ ਕਾਰਨ ਕਾਰ ਤੇ ਟਰਾਲੇ ਦੀ ਸਿੱਧੀ ਟੱਕਰ, ਬੱਚੀ ਸਣੇ ਪੰਜ ਦੀ ਮੌਤ - bathinda

ਬਠਿੰਡਾ ਦੇ ਪਿੰਡ ਕੋਟਫੱਤਾ ਨਜ਼ਦੀਕ ਪਰਾਲੀ ਦੇ ਧੂੰਏ ਕਾਰਨ ਕਾਰ ਅਤੇ ਟਰਾਲੇ ਵਿੱਚ ਹੋਈ ਟੱਕਰ ਕਾਰਨ ਕਾਰ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।

ਬਠਿੰਡਾ 'ਚ ਪਰਾਲੀ ਦੇ ਧੂੰਏ ਕਾਰਨ ਕਾਰ ਤੇ ਟਰਾਲੇ ਦੀ ਸਿੱਧੀ ਟੱਕਰ, ਬੱਚੀ ਸਣੇ ਪੰਜ ਦੀ ਮੌਤ

author img

By

Published : Oct 28, 2020, 10:19 PM IST

ਬਠਿੰਡਾ: ਜ਼ਿਲ੍ਹੇ ਦੇ ਪਿੰਡ ਕੋਟਫੱਤਾ ਨਜ਼ਦੀਕ ਪਰਾਲੀ ਦੇ ਧੂੰਏ ਦੀ ਚਾਦਰ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਹੈ। ਕਾਰ ਅਤੇ ਟਰਾਲੇ ਦੀ ਹੋਈ ਇਸ ਸਿੱਧੀ ਟੱਕਰ ਵਿੱਚ ਕਾਰ ਸਵਾਰ ਚਾਰ ਜਣੇ ਮੌਕੇ 'ਤੇ ਹੀ ਦਮ ਤੋੜ ਗਏ, ਜਦਕਿ ਇੱਕ ਬੱਚੀ ਹਸਪਤਾਲ ਲਿਜਾਉਂਦੇ ਸਮੇਂ ਰਸਤੇ ਵਿੱਚ ਦਮ ਤੋੜ ਗਈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ। ਹਾਲਾਂਕਿ ਮ੍ਰਿਤਕਾਂ ਦੀ ਪਛਾਣ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ।

ਬਠਿੰਡਾ 'ਚ ਪਰਾਲੀ ਦੇ ਧੂੰਏ ਕਾਰਨ ਕਾਰ ਤੇ ਟਰਾਲੇ ਦੀ ਸਿੱਧੀ ਟੱਕਰ, ਬੱਚੀ ਸਣੇ ਪੰਜ ਦੀ ਮੌਤ

ਮੌਕੇ 'ਤੇ ਹਾਜ਼ਰ ਸੰਸਥਾ ਸਹਾਰਾ ਜਨ ਸੇਵਾ ਦੇ ਮਨੀਕਰਨ ਸ਼ਰਮਾ ਨੇ ਦੱਸਿਆ ਕਿ ਦਫ਼ਤਰ ਵਿੱਚ ਕਾਰ ਅਤੇ ਟਰਾਲੇ ਵਿੱਚ ਟੱਕਰ ਬਾਰੇ ਫੋਨ ਆਇਆ ਤਾਂ ਉਹ ਮੌਕੇ 'ਤੇ ਪੁੱਜੇ। ਟੱਕਰ ਐਨੀ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨ ਗਏ ਸਨ ਅਤੇ ਚਾਰ ਜਣਿਆਂ ਦੀ ਮੌਤ ਹੋ ਚੁੱਕੀ ਸੀ। ਮੌਕੇ 'ਤੇ ਇੱਕ ਛੋਟੀ ਬੱਚੀ ਦੇ ਸਾਹ ਚੱਲ ਰਹੇ ਸੀ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਹਾਦਸਾ ਪਰਾਲੀ ਦੇ ਧੂੰਏ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਹਾਦਸੇ ਵਿੱਚ ਕਾਰ ਚਲਾ ਰਹੇ ਵਿਅਕਤੀ ਬਾਰੇ ਪੁਲਿਸ ਦਾ ਮੁਲਾਜ਼ਮ ਹੋਣ ਦੀ ਸੂਚਨਾ ਵੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਾਰ ਵਿੱਚ ਸਵਾਰ ਮੈਂਬਰ ਇੱਕੋ ਪਰਿਵਾਰ ਦੇ ਨਹੀਂ ਸਨ।

ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਅਰੰਭ ਦਿੱਤੀ ਹੈ ਅਤੇ ਮ੍ਰਿਤਕ ਦੇਹਾਂ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.