ਬਠਿੰਡਾ : ਸੂਬੇ ਵਿੱਚ ਵੱਧ ਰਹੇ ਨਸ਼ੇ ਨੂੰ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਬਦਨਾਮ ਪੰਜਾਬ ਹਰਿਆਣਾ ਬਾਰਡਰ 'ਤੇ ਸਥਿਤ ਨਰ ਸਿੰਘ ਕਲੋਨੀ ਅਤੇ ਬਠਿੰਡਾ ਦੀ ਧੋਬੀ ਆਣਾ ਬਸਤੀ ਵਿਖੇ ਦਿਨ ਚੜ੍ਹਦੇ ਹੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਨਾਲ ਪਹੁੰਚੇ ਐਸਐਸਪੀ ਬਠਿੰਡਾ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਉਨਾਂ ਪਾਸ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਕੁਝ ਇਨਪੁੱਟ ਆਈ ਸੀ। ਜਿਸ ਦੇ ਮੱਦੇਨਜ਼ਰ ਉਹਨਾਂ ਵੱਲੋਂ ਮੌਕੇ ਦੀਆਂ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਅਤੇ ਘਰਾਂ ਦੀ ਤਲਾਸ਼ੀ ਲਈ ਗਈ। ਇਹਨਾਂ ਵਿੱਚ ਧੋਬਿਆਣਾ ਬਸਤੀ ਵੀ ਸ਼ਾਮਿਲ ਹੈ ਜਿਥੇ ਛਾਪੇਮਾਰੀ ਕੀਤੀ।
ਸਖ਼ਤੀ ਨਾਲ ਬੰਦ ਕਰਵਾਏ ਜਾਣਗੇ ਨਸ਼ੇ ਦੇ ਕਾਰੋਬਾਰ : ਇਸ ਦੌਰਾਨ ਉਹਨਾਂ ਕਿਹਾ ਕਿ ਜਿਹੜੇ ਲੋਕ ਸ਼ੱਕੀ ਹਨ ਉਹਨਾਂ ਲੋਕਾਂ ਦੇ ਘਰਾਂ ਦੀ ਸਰਚ ਕੀਤੀ ਜਾ ਰਹੀ ਹੈ। ਜੋ ਕਿਸੇ ਸਮੇਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ ਅਤੇ ਨਸ਼ਾ ਵੇਚਦੇ ਸਨ। ਉਹਨਾਂ ਕਿਹਾ ਕਿ ਇਹ ਸਰਚ ਅਭਿਆਨ ਲਗਾਤਾਰ ਜਾਰੀ ਹਨ ਤਾਂ ਜੋ ਨਸ਼ੇ ਦੇ ਕਾਰੋਬਾਰੀਆਂ ਨੂੰ ਕਾਬੂ ਕੀਤਾ ਜਾ ਸਕੇ ਅਤੇ ਨਸ਼ੇ ਦਾ ਕਾਰੋਬਾਰ ਬੰਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਸ ਖਿਲਾਫ ਸਖਤ ਤੋਂ ਸਖਤ ਐਕਸ਼ਨ ਲਿਆ ਜਾਵੇਗਾ।
- ਕਾਂਗਰਸ ਦੇ ਬਲਾਕ ਪ੍ਰਧਾਨ ਨੂੰ ਗੋਲੀਆਂ ਨਾਲ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ, ਡੀਐਮਸੀ ਰੈਫਰ
- ਪੰਜਾਬ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ 2 FIR, ਹਾਈਕੋਰਟ ਦੇ ਹੁਕਮਾਂ 'ਤੇ ਕਾਰਵਾਈ, ਜਾਣੋ ਮਾਮਲਾ
- ਸਖਸ਼ ਨੇ ਅਵਾਰਾ ਕੁੱਤੇ 'ਤੇ ਕੀਤਾ ਬੇਰਹਿਮੀ ਨਾਲ ਹਮਲਾ; ਥਾਣੇ ਪਹੁੰਚੀ ਸ਼ਿਕਾਇਤ, ਕਾਰਵਾਈ ਨਾ ਕਰਨ ਦੇ ਇਲਜ਼ਾਮ
ਨਸ਼ੇ ਦੇ ਕਾਰੋਬਾਰੀਆਂ ਦੀਆਂ ਪ੍ਰਾਪਰਟੀ ਸੀਲ ਕੀਤੀਆਂ ਗਈਆਂ: ਇਸ ਤੋਂ ਪਹਿਲਾਂ ਵੀ ਉਹਨਾਂ ਵੱਲੋਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਏ ਲੋਕਾਂ ਦੀਆਂ ਪ੍ਰਾਪਰਟੀ ਸੀਲ ਕੀਤੀਆਂ ਗਈਆਂ ਹਨ ਅਤੇ ਅੱਜ ਵੀ ਲੱਖਾਂ ਰੁਪਏ ਦੀ ਪ੍ਰਾਪਰਟੀ ਰਾਮਪੁਰਾ ਫੂਲ ਸਬ ਡਿਵੀਜ਼ਨ ਵਿੱਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਅਜਿਹੀਆਂ ਹੋਰ ਪ੍ਰਾਪਰਟੀਜ਼ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜੋ ਨਸ਼ੇ ਦੇ ਕਾਰੋਬਾਰ ਤੋਂ ਬਣਾਈਆਂ ਗਈਆਂ ਹਨ। ਅਜਿਹੇ ਲੋਕਾਂ ਦੇ ਕੇਸ ਬਣਾ ਕੇ ਵੀ ਉਹਨਾਂ ਵੱਲੋਂ ਭੇਜੇ ਗਏ ਹਨ ਤਾਂ ਜੋ ਇਹਨਾਂ ਪ੍ਰਾਪਰਟੀਜ਼ ਨੂੰ ਸੀਲ ਕੀਤਾ ਜਾ ਸਕੇ ਉਹਨਾਂ ਕਿਹਾ ਕਿ ਇਹ ਸਰਚ ਅਭਿਆਨ ਦੌਰਾਨ ਬਰਾਮਦਗੀ ਸਬੰਧੀ ਪਰਚਾ ਦਰਜ ਕੀਤੇ ਜਾ ਰਹੇ ਹਨ।
ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ : ਪੁਲਿਸ ਅਧਿਕਾਰੀਆਂ ਦੱਸਿਆ ਕਿ ਪੁਲਿਸ ਵੱਲੋਂ ਨਿੱਤ ਦਿਨ ਨਸ਼ੇ ਦੇ ਕਾਰੋਬਾਰੀ ਕਾਬੂ ਕੀਤੇ ਜਾਂਦੇ ਹਨ ,ਪਰ ਹੋਰ ਕੋਈ ਨਾ ਕੋਈ ਇਸ ਦਲਦਲ ਵਿੱਚ ਫਸਿਆ ਹੋਇਆ ਸਾਹਮਣੇ ਆ ਜਾਂਦਾ ਹੈ। ਪਰ ਪੁਲਿਸ ਆਪਣੀ ਚੌਕਸੀ ਬਰਕਰਾਰ ਰੱਖਦੇ ਹੋਏ ਇਹਨਾਂ ਖਿਲਾਫ ਕਾਰਵਾਈ ਕਰਦੀ ਰਹੇਗੀ।