ETV Bharat / state

ਸਿੱਧੀ ਅਦਾਇਗੀ ਨੂੰ ਕਿਸਾਨਾਂ ਦਾ ਕੇਂਦਰ ਖਿਲਾਫ਼ ਪਰਦਰਸ਼ਨ

ਜਿਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਪਹਿਲਾਂ ਹੀ ਵਿਰੋਧ ਕਰ ਰਹੇ ਸੀ ਤੇ ਹੁਣ ਕੇਂਦਰ ਦਾ ਫਰਮਾਨ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਵਰਗ ਵਲੋਂ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਜਾਰੀ

author img

By

Published : Apr 4, 2021, 2:23 PM IST

ਬਠਿੰਡਾ: ਜਿਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਪਹਿਲਾਂ ਹੀ ਵਿਰੋਧ ਕਰ ਰਹੇ ਸੀ ਤੇ ਹੁਣ ਕੇਂਦਰ ਦਾ ਫਰਮਾਨ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਵਰਗ ਵਲੋਂ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜ ਅਪ੍ਰੈਲ ਨੂੰ ਆੜ੍ਹਤੀਆਂ ਵਲੋਂ ਬਾਘਾਪੁਰਾਣਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਐੱਫਸੀਆਈ ਦਫ਼ਤਰਾਂ ਅੱਗੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਜਾਰੀ

ਇਸ ਸਬੰਧੀ ਆੜ੍ਹਤੀਆਂ ਦਾ ਕਹਿਣਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਵਿਚਾਲੇ ਬਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਦਾ ਕਹਿਣਾ ਕਿ ਆੜ੍ਹਤੀ ਅਤੇ ਕਿਸਾਨ ਇੱਕ ਦੂਜੇ ਦੇ ਦੁੱਖ ਸੁੱਖ 'ਚ ਸਹਾਈ ਹੁੰਦੇ ਹਨ, ਜਿਸ ਨੂੰ ਕੇਂਦਰ ਦੀ ਤਾਨਾਸ਼ਾਹੀ ਸਰਕਾਰ ਤੋੜਨਾ ਚਾਹੁੰਦੀ ਹੈ।

ਇਹ ਵੀ ਪੜ੍ਹੋ:ਗਾਜੀਪੁਰ ਬਾਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ ਅੱਜ

ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਕਿਸਾਨ ਅਤੇ ਆੜ੍ਹਤੀ ਵਿਚਾਲੇ ਪੀੜ੍ਹੀਆਂ ਤੋਂ ਸਾਂਝ ਚੱਲੀ ਆ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹਨ।

ਉਧਰ ਮੰਡੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਕਹਿਣਾ ਕਿ ਕੇਂਦਰ ਦਾ ਇਹ ਫੈਸਲਾ ਕਿਸਾਨ ਅਤੇ ਆੜ੍ਹਤੀਆਂ ਦੇ ਨਾਲ-ਨਾਲ ਮਜ਼ਦੂਰ ਵਰਗ ਨੂੰ ਵੀ ਪ੍ਰਭਾਵਿਤ ਕਰੇਗਾ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਣਕ ਦੀ ਖ਼ਰੀਦ ਆੜ੍ਹਤੀਆਂ ਜ਼ਰੀਏ ਕਰਾਂਗੇ: ਆਸ਼ੂ

ETV Bharat Logo

Copyright © 2024 Ushodaya Enterprises Pvt. Ltd., All Rights Reserved.