ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ PRTC ਅਤੇ ਪਨਬੱਸ ਕੰਟਰੈਕਟ ਵਰਕਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਸਰਕਾਰੀ ਬੱਸਾਂ ਲਗਭਗ ਬੰਦ ਰਹੀਆਂ, ਇਨ੍ਹਾਂ ਬੱਸਾਂ ਦੇ ਬੰਦ ਹੋਣ ਨਾਲ ਸਵਾਰੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ PRTC ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਪਰ ਵਾਰ-ਵਾਰ ਮੀਟਿੰਗ ਦੇਣ 'ਤੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਜਿਸਦੇ ਚੱਲਦਿਆਂ ਉਨ੍ਹਾਂ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ। 7 ਸਤੰਬਰ ਨੂੰ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸ਼ਿਸ਼ਮਾ ਫਾਰਮ ਦਾ ਘਿਰਾਓ ਕੀਤਾ ਜਾਵੇਗਾ।
ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਗਈ ਹੈ ਅਤੇ 7 ਸਤੰਬਰ ਨੂੰ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਹਾਇਸ਼ ਸੁਸ਼ਮਾ ਫਾਰਮ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸਿਰਫ਼ ਪ੍ਰਾਈਵੇਟ ਬੱਸਾਂ ਹੀ ਚੱਲੀਆਂ। ਇੱਕਾ-ਦੁੱਕਾ ਬੱਸਾਂ ਦੇ ਚੱਲਣ ਕਾਰਨ ਸਰਕਾਰੀ ਬੱਸਾਂ ਵਿੱਚ ਕਾਫੀ ਭੀੜ ਦੇਖਣ ਨੂੰ ਮਿਲ ਰਹੀ ਸੀ।
ਉਧਰ ਦੂਸਰੇ ਪਾਸੇ ਸਰਕਾਰੀ ਪਨਬੱਸ ਅਤੇ PRTC ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰੋਜ਼ਾਨਾ 30-35 ਲੱਖ ਰੁਪਏ ਦੀ ਆਮਦਨ ਹੁੰਦੀ ਸੀ ਪਰ ਇਸ ਹੜਤਾਲ ਕਾਰਨ ਉਨ੍ਹਾਂ ਨੂੰ ਕਾਫ਼ੀ ਘਾਟਾ ਝੱਲਣਾ ਪਵੇਗਾ।
ਇਹ ਵੀ ਪੜ੍ਹੋ: Live Updates: ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ