ਬਠਿੰਡਾ: ਦੋ ਦਿਨ੍ਹਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਠੇਕੇਦਾਰੀ ਸਿਸਟਮ ਵਿੱਚ ਕੰਮ ਕਰ ਰਹੇ ਪੀਆਰਟੀਸੀ (PRTC) ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਤਹਿ ਪ੍ਰੋਗਰਾਮ ਦੇ ਤਹਿਤ ਕੱਲ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਿਸ ਵਿੱਚ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਮਾਫ਼ੀਆ ਬੰਦ ਕਰੋ, ਠੇਕੇਦਾਰੀ ਸਿਸਟਮ ਬੰਦ ਕਰੋ, ਕੱਚੇ ਮੁਲਾਜਿਮਾਂ ਨੂੰ ਪੱਕਾ ਕਰੋ, ਸਰਕਾਰੀ ਬੱਸਾਂ ਦਾ ਪ੍ਰਬੰਧ ਕਰੋ, ਪੱਕੀ ਭਰਤੀ ਦਾ ਪ੍ਰਬੰਧ ਕਰੋ। ਇਸ ਦੇ ਦੌਰਾਨ ਬਠਿੰਡਾ ਬੱਸ ਸਟੈਂਡ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਦੇ ਵੱਲੋਂ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਿਸ ਦੌਰਾਨ ਕੰਟਰੈਕਟ ਵਰਕਰ ਸੰਦੀਪ ਸਿੰਘ ਨੇ ਕਿਹਾ ਕਿ ਕੱਲ ਸਾਡੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੈਅ ਹੋ ਚੁੱਕੀ ਹੈ। ਉਨ੍ਹਾਂ ਕਿ ਅੱਜ ਪਹਿਲਾਂ ਤਾਂ ਅਸੀਂ ਸਿਸਵਾਂ ਫਾਰਮ ਹਾਉਸ ਘੇਰਨ ਦੀ ਵਿਉਂਤ ਬਣਾਈ ਗਈ ਸੀ ਪਰ ਕੈਪਟਨ ਵੱਲੋਂ ਕੱਲ ਦੀ ਮੀਟਿੰਗ ਰੱਖਣ 'ਤੇ ਅਸੀਂ ਆਪਣਾ ਪ੍ਰੋਗਰਾਮ ਅੱਗੇ ਕਰ ਦਿੱਤਾ ਹੈ ਜਿਸ ਕਰਕੇ ਅੱਜ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰੋਸ਼ ਮਾਰਚ ਕਰਕੇ ਅਸੀਂ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਰੋਸ਼ ਅਸੀਂ ਜਾਰੀ ਰੱਖਾਂਗੇ। ਮੀਟਿੰਗਾਂ ਚਾਹੇ ਜਿੰਨ੍ਹੀਆਂ ਮਰਜ਼ੀ ਕਰਲੋ ਪਰ ਜਿਨ੍ਹਾਂ ਚਿਰ ਸਾਨੂੰ ਕੋਈ ਨੋਟੀਫ਼ਿਕੇਸਨ ਜਾਰੀ ਨਹੀਂ ਹੁੰਦਾ ਧਰਨੇ ਪ੍ਰਦਰਸ਼ਨ ਬੰਦ ਨਹੀਂ ਹੋਣਗੇ ਅਤੇ ਜੇਕਰ ਕੱਲ ਵਾਲੀ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਨਿਕਲਿਆ ਤਾਂ ਪੂਰੇ ਪੰਜਾਬ ਦੇ ਨੈਸ਼ਨਲ ਹਾਇਵੇ ਬੰਦ ਕਰ ਦਿੱਤੇ ਜਾਣਗੇ।
ਇਸ ਸੰਘਰਸ਼ ਵਿੱਚ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨੇ ਵੀ ਇਨ੍ਹਾਂ ਮੁਲਾਜਮਾਂ ਦਾ ਸਮਰੱਥਨ ਦਿੱਤਾ। ਇਸ ਮੌਕੇ ਉੱਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਅਤੇ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀ ਗੱਲਾਂ ਦੀ ਵੱਲ ਧਿਆਨ ਨਹਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
2 ਦਿਨ੍ਹਾਂ ਤੋਂ ਰੋਡਵੇਜ਼ ਅਤੇ ਪੀਆਰਟੀਸੀ (PRTC) ਦੇ 27 ਡਿਪੂਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ਜਿਸਦੇ ਤਹਿਤ ਅਣਮਿੱਥੇ ਸਮੇਂ ਲਈ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ,ਇਸ ਦੇ ਤਹਿਤ ਵੱਖ-ਵੱਖ ਸ਼ਹਿਰਾਂ ਦੇ ਬੱਸ ਸਟੈਂਡਾਂ ਵਿੱਚ ਸਰਕਾਰੀ ਠੇਕੇ ਤੇ ਭਰਤੀ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਕੱਚੇ ਮੁਲਾਜ਼ਮਾਂ ਨੇ ਹੁਣ ਬਠਿੰਡਾ 'ਚ ਪਾਇਆ ਭੜਥੂ