ETV Bharat / state

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ(Sri Harmandir Sahib) , ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

author img

By

Published : Dec 8, 2021, 10:15 PM IST

ਬਠਿੰਡਾ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੂੰ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।ਇਸ ਦਾ ਉਦੇਸ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸਰਧਾਲੂ ਕੀਰਤਨ ਸਰਵਨ ਕਰਨ ਤੋਂ ਵਿਰਵਾ ਨਾ ਰਹੇ।

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ ਇਹ ਫੈਸਲਾ ਕਿਸੇ ਤਰਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਬਹੁਮਤ ਹੈ ਅਤੇ ਉਸ ਨੇ 1996 ਅਤੇ 2004 ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ ਲਈ ਜਾਰੀ ਕੀਤੇ ਗਏ ਆਪਣੇ ਚੋਣ ਮੈਨੀਫੈਸਟੋ ਵਿੱਚ ਸਿੱਖ ਸੰੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸਥਾਪਤ ਕਰੇਗੀ।

ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋੜੀਂਦੀਆਂ ਹਦਾਇਤਾਂ ਦੇਣ ਦੀ ਸਨਿਮਰ ਬੇਨਤੀ ਕੀਤੀ।

ਇਹ ਵੀ ਪੜੋ:ਚਰਨਜੀਤ ਚੰਨੀ ਵੱਲੋਂ ਤਲਵੰਡੀ ਸਾਬੋ ਵਿਖੇ ਵੀ ਬਣਾਇਆ ਜਾਵੇਗਾ ਵਿਰਾਸਤੀ ਮਾਰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.