ਬਠਿੰਡਾ: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਨਾਮੀ ਗੈਂਗਸਟਰਾਂ ਕਾਰਨ ਜੇਲ੍ਹ ਦੀ ਸੁਰੱਖਿਆ ਵੀ ਵਧਾਈ ਗਈ ਹੈ। ਉਥੇ ਹੀ ਨਾਮੀ ਗੈਂਗਸਟਰ ਗੁਰਪ੍ਰੀਤ ਸੇਖੋਂ ਵੱਲੋਂ ਦਰਦ ਦੀ ਸ਼ਿਕਾਇਤ ਕਰਨ 'ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਗੈਂਗਸਟਰ ਗੁਰਪ੍ਰੀਤ ਸੇਖੋਂ ਦਾ ਮੈਡੀਕਲ ਚੈੱਕਅੱਪ ਕੀਤਾ ਗਿਆ। ਗੈਂਗਸਟਰ ਗੁਰਪ੍ਰੀਤ ਸੇਖੋਂ ਦੇ ਇਲਾਜ ਨੂੰ ਲੈ ਕੇ ਬਠਿੰਡਾ ਪੁਲਿਸ ਵੱਲੋਂ ਸਿਵਲ ਹਸਪਤਾਲ ਬਠਿੰਡਾ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਅਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਦੱਸਿਆ ਕਿ ਉਕਤ ਗੈਂਗਸਟਰ ਵਲੋਂ ਪਿੱਠ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਉਸ ਨੂੰ ਇਲਾਜ ਲਈ ਹਸਪਤਾਲ ਲਿਆਉਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸੇਖੋਂ ਦਾ ਐਕਸਰੇ ਅਤੇ ਇਲਾਜ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵਾਪਸ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਆਸਵੰਤ ਸਿੰਘ ਨੇ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੇ ਦਰਦ ਦੀ ਸ਼ਿਕਾਇਤ ਜੇਲ੍ਹ ਪ੍ਰਸ਼ਾਸਨ ਨੂੰ ਕੀਤੀ ਸੀ, ਜਿਸ ਤੋਂ ਬਾਅਦ ਇਲਾਜ ਲਈ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਆਉਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਕਸਰੇ ਅਤੇ ਟਰੀਟਮੈਂਟ ਕਰਨ ਤੋਂ ਬਾਅਦ ਉਸ ਨੂੰ ਵਾਪਸ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: