ETV Bharat / state

ਕੈਂਸਰ ਪੀੜਤਾਂ ਦੀ ਮੁੱਖ ਮੰਤਰੀ ਰਿਲੀਫ ਫੰਡ ਰਾਹੀਂ ਸਹਾਇਤਾ ਕਰਨ ਦਾ ਦਾਅਵਾ - ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ

ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੈਂਸਰ ਪੀੜਤਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਰਾਹੀਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਪਰ ਇਸ ਲਈ ਕੈਂਸਰ ਪੀੜਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੇ ਇਲਾਜ ਦੀਆਂ ਰਿਪੋਰਟਾਂ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਹਨ

ਕੈਂਸਰ ਪੀੜਤਾਂ ਦੀ ਮੁੱਖ ਮੰਤਰੀ ਰਿਲੀਫ ਫੰਡ ਰਾਹੀਂ ਸਹਾਇਤਾ ਕਰਨ ਦਾ ਦਾਅਵਾ

author img

By

Published : Jan 23, 2022, 3:28 PM IST

ਬਠਿੰਡਾ: ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੈਂਸਰ ਪੀੜਤਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਰਾਹੀਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਪਰ ਇਸ ਲਈ ਕੈਂਸਰ ਪੀੜਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਆਪਣੇ ਇਲਾਜ ਦੀਆਂ ਰਿਪੋਰਟਾਂ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਹਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਇਹ ਰਿਪੋਰਟਾਂ ਚੰਡੀਗੜ੍ਹ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਮਾਨਤਾ ਦੇਣ ਤੋਂ ਬਾਅਦ ਹੀ ਰਲੀਫ਼ ਫੰਡ ਰਾਹੀਂ ਕੈਂਸਰ ਪੀੜਤਾਂ ਦੀ ਸਹਾਇਤਾ ਕੀਤੀ ਜਾਂਦੀ ਹੈ।

ਇੱਥੇ ਦੱਸਣਯੋਗ ਹੈ ਕਿ ਬਹੁਤੇ ਕੈਂਸਰ ਪੀੜਤਾਂ ਨੂੰ ਇਸ ਫੰਡ ਬਾਰੇ ਜਾਣਕਾਰੀ ਨਾ ਹੋਣ ਕਾਰਨ ਇਹ ਆਰਥਿਕ ਸਹਾਇਤਾ ਪ੍ਰਾਪਤ ਨਹੀਂ ਹੁੰਦੀ ਅਤੇ ਦੂਸਰਾ ਇਸ ਰਿਲੀਫ਼ ਫੰਡ ਦੀਆਂ ਸ਼ਰਤਾਂ ਪੂਰੀਆਂ ਕਰਨ ਵਿੱਚ ਵੀ ਮਰੀਜ਼ਾਂ ਨੂੰ ਕਾਫ਼ੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਹੁਤੇ ਮਰੀਜ਼ ਇਸ ਰਿਲੀਫ ਫੰਡ ਤੋਂ ਵਾਂਝੇ ਰਹਿ ਜਾਂਦੇ ਹਨ।

ਪੰਜਾਬ ਦੇ ਲੋਕ ਪਹਿਲਾਂ ਕੈਂਸਰ ਦੇ ਇਲਾਜ ਲਈ ਰਾਜਸਥਾਨ ਦੇ ਬੀਕਾਨੇਰ ਅਤੇ ਲਾਲਗੜ੍ਹ ਵਿਖੇ ਜਾਂਦੇ ਸਨ ਅਤੇ ਬਠਿੰਡਾ ਤੋਂ ਬੀਕਾਨੇਰ ਜਾਣ ਵਾਲੀ ਗੱਡੀ ਨੂੰ ਕੈਂਸਰ ਟਰੇਨ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ।

ਮਾਲਵੇ ਵਿੱਚ ਵੱਡੀ ਪੱਧਰ 'ਤੇ ਫੈਲੇ ਕੈਂਸਰ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਅਡਵਾਂਸ ਕੈਂਸਰ ਇੰਸਟੀਚਿਊਟ ਬਠਿੰਡਾ ਵਿਖੇ ਸਥਾਪਤ ਕੀਤਾ ਗਿਆ। ਐਡਵਾਂਸ ਕੈਂਸਰ ਇੰਸਟੀਚਿਊਟ ਦੇ ਡਾਇਰੈਕਟਰ ਦੀਪਕ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਇੰਸਟੀਚਿਊਟ ਵਿੱਚ ਰੋਜ਼ਾਨਾ ਕਰੀਬ 350 ਮਰੀਜ਼ ਇਲਾਜ ਲਈ ਆਉਂਦੇ ਹਨ ਅਤੇ ਕੈਂਸਰ ਦੀ ਬੀਮਾਰੀ ਸੰਬੰਧੀ ਜਾਗਰੂਕ ਕਰਨ ਲਈ ਉਨ੍ਹਾਂ ਵੱਲੋਂ ਸਮੇਂ ਸਮੇਂ ਸਿਰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਔਰਤਾਂ ਵਿਚ ਸਭ ਤੋਂ ਵੱਧ ਛਾਤੀ ਦਾ ਕੈਂਸਰ ਪਾਇਆ ਜਾਂਦਾ ਹੈ ਅਤੇ ਮਰਦਾਂ ਵਿੱਚ ਬਲੱਡ ਕੈਂਸਰ ਅਤੇ ਹੋਰ ਕਈ ਤਰ੍ਹਾਂ ਦਾ ਕੈਂਸਰ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕੈਂਸਰ ਹੋਣ ਦਾ ਕਾਰਨ ਤੰਬਾਕੂ ਦੀ ਜ਼ਿਆਦਾ ਵਰਤੋਂ ਹੈ, ਕਈ ਲੋਕਾਂ ਦਾ ਮੰਨਣਾ ਕਿ ਧਰਤੀ ਹੇਠਲਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਵੀ ਕੈਂਸਰ ਦੀ ਬਿਮਾਰੀ ਹੁੰਦੀ ਹੈ।

ਇਹ ਵੀ ਪੜ੍ਹੋ:ਕੈਪਟਨ ਨੇ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦਾ ਕੀਤਾ ਐਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.