ਬਠਿੰਡਾ: 2022 ਵਿੱਚ ਪੰਜਾਬ ਵਿਧਾਨ ਸਭਾ ਤੋਂ ਪਹਿਲਾਂ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੀ ਤਿਆਰੀ ਖਿੱਚ ਦਿੱਤੀ ਹੈ। ਉਥੇ ਹੀ ਪੰਜਾਬ ਦੇ ਆਮ ਲੋਕਾਂ ਨੇ ਵੀ ਇਨ੍ਹਾਂ ਚੋਣਾਂ ਵਿੱਚ ਵੋਟਾਂ ਲੈਣ ਲਈ ਆਉਣ ਲੀਡਰਾਂ ਤੋਂ ਆਪਣੇ ਸਵਾਲਾਂ ਦੇ ਜਵਾਬ ਲੈਣ ਦੀ ਤਿਆਰੀ ਖਿੱਚੀ ਹੋਈ ਨਜ਼ਰ ਆ ਰਹੀ ਹੈ।
ਈ.ਟੀਵੀ ਭਾਰਤ ਪੰਜਾਬ ਵੱਲੋਂ ਪੰਜਾਬ ਦੇ ਲੋਕਾਂ ਨਾਲ ਆਉਣ ਵਾਲੀਆਂ ਚੋਣਾਂ ‘ਤੇ ਕੁਝ ਸਵਾਲ ਪੁੱਛੇ ਹਨ, ਜਿਨ੍ਹਾਂ ਦਾ ਇਨ੍ਹਾਂ ਲੋਕਾਂ ਵੱਲੋਂ ਬਹੁਤ ਵੀ ਵਧੀਆਂ ਢੰਗ ਨਾਲ ਜਵਾਬ ਦਿੱਤੇ ਗਏ ਹਨ। ਸਾਡੇ ਸਹਿਯੋਗੀ ਨਾਲ ਗੱਲ ਕਰਦੇ ਹੋਏ ਵਿਜੇ ਕੁਮਾਰ ਨਾਮ ਦੇ ਵਿਅਕਤੀ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਵਾਅਦੇ 2017 ਦੀਆਂ ਚੋਣਾਂ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਵਿਜੇ ਕੁਮਾਰ ਨੇ ਕਿਹਾ, ਕਿ ਮੁੱਖ ਮੰਤਰੀ ਕੈਪਨਟ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਕਸਮ ਖਾਈ ਸੀ, ਕਿ ਉਹ 4 ਹਫ਼ਤਿਆਂ ਵਿੱਚ ਪੰਜਾਬ ਵਿੱਚ ਫੈਲੇ ਨਸ਼ੇ ਦਾ ਲੱਕ ਤੋੜ ਦੇਣਗੇ, ਪਰ 4 ਹਫ਼ਤੇ ਤਾਂ ਕਿ ਉਨ੍ਹਾਂ ਨੇ ਸਾਢੇ 4 ਸਾਲਾਂ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ, ਜਿਸ ਕਾਰਨ ਪੰਜਾਬ ਵਿੱਚ ਨਸ਼ੇ ਦਾ ਫੈਲਾਅ ਹੋਰ ਜ਼ਿਆਦਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ, ਕਿ ਪੰਜਾਬ ਵਿੱਚ ਅੱਜ ਵੀ ਸਭ ਕੁਝ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਸੇ ਤਰ੍ਹਾਂ ਮਾਈਨਿੰਗ ਹੋ ਰਹੀ ਹੈ, ਤੇ ਉਸੇ ਤਰ੍ਹਾਂ ਕਤਲ, ਲੁੱਟ ਆਦੀ ਦੀਆਂ ਘਟਨਾਵਾਂ ਹੋ ਰਹੀਆਂ ਹਨ।
ਉਧਰ ਪੰਜਾਬ ਦੇ ਨੌਜਵਾਨਾਂ ਵਿੱਚ ਵੀ ਕੈਪਟਨ ਸਰਕਾਰ ਖ਼ਿਲਾਫ਼ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਸਾਹਿਲ ਮੰਗਲਾ ਨਾਮ ਦੇ ਇੱਕ ਨੌਜਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰਨ ਦੇ ਇਲਜ਼ਾਮ ਲਾਏ ਹਨ। ਸਾਹਿਲ ਨੇ ਕਿਹਾ, ਕਿ ਮੈਨੂੰ ਚੰਗੀ ਪੜ੍ਹਾਈ ਕਰਨ ਤੋਂ ਬਾਅਦ ਵੀ ਨੌਕਰੀ ਨਹੀਂ ਮਿਲ ਰਹੀ, ਜਦਕਿ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ:ETV ਭਾਰਤ ਦੀ ਖ਼ਬਰ ਦਾ ਅਸਰ! ਕੈਪਟਨ ਵੱਲੋਂ ਬਿਜਲੀ ਖ੍ਰੀਦਣ ਦੇ ਆਦੇਸ਼