ਬਠਿੰਡਾ: ਸ਼ਹਿਰ ਦੇ ਨਥਾਣਾ ਬਲਾਕ ਦੇ ਖੇਤੀਬਾੜੀ ਸਹਿਕਾਰੀ ਬੈਂਕ ਨੇ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਦੀ ਡਿਫਾਲਟਰ ਸੂਚੀ ਵਿੱਚ ਦਰਜਨਾਂ ਕਿਸਾਨਾਂ ਦੇ ਨਾਂਅ ਜਾਰੀ ਕੀਤੇ ਹਨ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਸਹਿਕਾਰੀ ਬੈਂਕ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ।
ਉੁਨ੍ਹਾਂ ਕਿਹਾ ਕਿ ਜੇਕਰ ਬੈਂਕ ਕਿਸਾਨਾਂ ਨੂੰ ਡਿਫਾਲਟਰ ਸੂਚੀ ਵਿੱਚੋਂ ਨਹੀਂ ਹਟਾਉਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਸਹਿਕਾਰੀ ਬੈਂਕ ਦਾ ਘਿਰਾਓ ਕਰਕੇ ਖ਼ੁਦ ਇਸ ਡਿਫਾਲਟਰ ਸੁੱਚੀ ਨੂੰ ਹਟਾਉਣਗੇ। ਦੱਸ ਦਈਏ, ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਗੱਲ ਆਖੀ ਸੀ।
ਇਸ ਦੇ ਨਾਲ ਹੀ ਸਰਕਾਰ ਨੂੰ ਸੱਤਾ ਵਿੱਚ ਆਇਆਂ ਤਿੰਨ ਸਾਲ ਪੂਰੇ ਹੋ ਚੁੱਕੇ ਹਨ ਜਿਸ ਤੋਂ ਬਾਅਦ ਵੀ ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਬਠਿੰਡਾ ਦੇ ਨਥਾਣਾ ਬਲਾਕ ਦੇ ਖੇਤੀਬਾੜੀ ਸਹਿਕਾਰੀ ਬੈਂਕ ਦਰਜਨਾਂ ਕਿਸਾਨਾਂ ਦੀ ਕਰਜ਼ਾ ਨਾ ਮੋੜਨ ਤੇ ਡਿਫਾਲਟਰ ਸੂਚੀ ਜਾਰੀ ਕੀਤੀ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਕਾਫ਼ੀ ਰੋਸ ਹੈ।
ਹੁਣ ਵੇਖਣ ਵਾਲੀ ਗੱਲ ਇਹ ਹੈ ਕੀ ਸਹਿਕਾਰੀ ਬੈਂਕ ਕਰਜ਼ਾ ਨਾ ਮੋੜਨ ਵਾਲਿਆਂ ਕਿਸਾਨਾਂ ਦੀ ਸੂਚੀ ਹਟਾਉਂਦੀ ਹੈ ਜਾਂ ਨਹੀਂ ਜਾਂ ਫਿਰ ਕਿਸਾਨਾਂ ਨੂੰ ਇਸ ਲਈ ਵੀ ਤਿੱਖਾ ਸੰਘਰਸ਼ ਕਰਨਾ ਪਵੇਗਾ, ਇਹ ਤਾਂ ਆਉਣ ਵਾਲੇ ਸਮੇਂ ਵਿੱਚ ਹੀ ਪੱਤਾ ਲੱਗੇਗਾ?