ETV Bharat / state

PM ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਨੇ ਕੇਜਰੀਵਾਲ ਖਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਭਾਜਪਾ ਆਗੂ ਵਲੋਂ ਦਿੱਤੀ ਇਸ ਸ਼ਿਕਾਇਤ 'ਚ ਕੇਜਰੀਵਾਲ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸੁਖਪਾਲ ਸਿੰਘ ਸਰਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦੇਸ਼ ਹਿੱਤ 'ਚ ਕੀਤੇ ਜਾ ਰਹੇ ਨਰਿੰਦਰ ਮੋਦੀ ਦੇ ਕਾਰਜਾਂ ਨੂੰ ਭੰਡਿਆ ਜਾ ਰਿਹਾ ਹੈ ਅਤੇ ਲਗਾਤਾਰ ਦੇਸ਼ ਵਿਰੋਧੀ ਤਾਕਤਾਂ ਨੂੰ ਹੌਸਲਾ ਅਫਜ਼ਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।

PM ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਨੇ ਕੇਜਰੀਵਾਲ ਖਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

author img

By

Published : May 10, 2022, 5:38 PM IST

ਬਠਿੰਡਾ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਅੰਦਰ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਇਕ ਲਿਖਤੀ ਸ਼ਿਕਾਇਤ ਐੱਸਐੱਸਪੀ ਬਠਿੰਡਾ ਨੂੰ ਦਿੱਤੀ ਗਈ ਹੈ।

ਭਾਜਪਾ ਆਗੂ ਵਲੋਂ ਦਿੱਤੀ ਇਸ ਸ਼ਿਕਾਇਤ 'ਚ ਕੇਜਰੀਵਾਲ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸੁਖਪਾਲ ਸਿੰਘ ਸਰਾਂ ਦਾ ਕਹਿਣਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਦੇਸ਼ ਹਿੱਤ 'ਚ ਕੀਤੇ ਜਾ ਰਹੇ ਨਰਿੰਦਰ ਮੋਦੀ ਦੇ ਕਾਰਜਾਂ ਨੂੰ ਭੰਡਿਆ ਜਾ ਰਿਹਾ ਹੈ ਅਤੇ ਲਗਾਤਾਰ ਦੇਸ਼ ਵਿਰੋਧੀ ਤਾਕਤਾਂ ਨੂੰ ਹੌਸਲਾ ਅਫਜ਼ਾਈ ਦਿੱਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।

PM ਨੂੰ ਦੇਸ਼ ਧ੍ਰੋਹੀ ਕਹਿਣ 'ਤੇ ਭਾਜਪਾ ਨੇ ਕੇਜਰੀਵਾਲ ਖਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਖ਼ਿਲਾਫ਼ ਮਾਮਲਾ ਨਾ ਦਰਜ ਕੀਤਾ ਤਾਂ ਉਹ ਹਾਈ ਕੋਰਟ ਦਾ ਰੁਖ ਵੀ ਕਰ ਸਕਦੇ ਹਨ। ਇਸ ਦੇ ਨਾਲ ਹੀ ਤਜਿੰਦਰ ਬੱਗਾ ਸੰਬੰਧੀ ਬਦਲਾ ਲਊ ਨੀਤੀ ਤਹਿਤ ਸ਼ਿਕਾਇਤ ਕਰਨ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਦਿੱਲੀ ਵਿਚਲੇ ਮਾਮਲਿਆਂ ਨੂੰ ਪੰਜਾਬ ਵਿੱਚ ਲਿਆ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦਾ ਮਾਹੌਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਭਾਜਪਾ ਵੱਲੋਂ ਸਖ਼ਤ ਨੋਟਿਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਭਾਜਪਾ ਆਗੂ ਜਗਮੋਹਨ ਰਾਜੂ ਵਲੋਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮੁਹਾਲੀ 'ਚ ਸ਼ਿਕਾਇਤ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਮੁੱਦਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ, ਜਿਸ ਦੀ ਮੈਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ।

ਉਨ੍ਹਾਂ ਦਾ ਕਹਿਣਾ ਸੀ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਇਆ ਦੀ ਵੀਡੀਓ ਦੇਖੀ, ਜਿਸ 'ਚ ਉਹ ਕਹਿ ਰਹੇ ਸਨ ਕਿ ਮੋਦੀ ਦੀ ਪਾਕਿਸਤਾਨ ਨਾਲ ਸੈਟਿੰਗ ਹੈ ਅਤੇ ਮੋਦੀ ਦੀ ਇਕ ਅੱਤਵਾਦੀ ਨਾਲ ਸੈਟਿੰਗ ਹੈ ਅਤੇ ਤੁਸੀਂ ਜਾਂ ਕੇ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਦੱਸੋ ਕਿ ਮੋਦੀ ਤੋਂ ਵੱਡਾ ਗਦਾਰ ਕੋਈ ਨਹੀਂ ਹੈ। ਇੱਕ ਚੁਣਿਆ ਹੋਇਆ ਸੀ.ਐਮ ਆਮ ਲੋਕਾਂ ਨੂੰ ਭੜਕਾ ਰਿਹਾ ਸੀ, ਇਹ ਗੱਲ ਹਰਿਆਣਾ ਦੇ ਹਿਸਾਰ 'ਚ ਹੋਈ ਰੈਲੀ 'ਚ ਜਨਸਭਾ ਸੀ।

ਦੱਸ ਦਈਏ ਕਿ ਪੰਜਾਬ ਦੇ ਮੁਹਾਲੀ 'ਚ ਅਰਵਿੰਦ ਕੇਜਰੀਵਾਲ ਖਿਲਾਫ਼ ਬਿਆਨਬਾਜ਼ੀ ਨੂੰ ਲੈਕੇ ਭਾਜਪਾ ਆਗੂ ਤਜਿੰਦਰ ਬੱਗਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਗ੍ਰਿਫ਼ਤਾਰੀ ਨੂੰ ਲੈਕੇ ਕਾਫ਼ੀ ਹੰਗਾਮਾ ਵੀ ਹੋਇਆ ਸੀ। ਜਿਸ 'ਤੇ ਹਾਈਕੋਰਟ ਵਲੋਂ ਅੱਜ 5 ਜੁਲਾਈ ਤੱਕ ਰੋਕ ਵੀ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਿਸ ਥਾਣੇ 'ਚ ਤੇਜਿੰਦਰਪਾਲ ਬੱਗਾ ਖਿਲਾਫ਼ ਹੋਈ ਸੀ ਸ਼ਿਕਾਇਤ ਦਰਜ, ਉਸੇ ਥਾਣੇ 'ਚ ਕੇਜਰੀਵਾਲ 'ਤੇ ਸ਼ਿਕਾਇਤ ਦਰਜ

ETV Bharat Logo

Copyright © 2025 Ushodaya Enterprises Pvt. Ltd., All Rights Reserved.